ਤਨਖਾਹਾਂ ਨਾ ਮਿਲਣ ਦੇ ਰੋਸ ’ਚ ਸਫ਼ਾਈ ਕਾਮਿਆਂ ਦਾ ਧਰਨਾ ਜਾਰੀ
ਭੀਖੀ, 18 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਨਗਰ ਪੰਚਾਇਤ ਅਧੀਨ ਕੰਮ ਕਰਦੇ ਸਫਾਈ ਕਰਮਚਾਰਾਂ ਵਲੋਂ ਤਨਖਾਹਾਂ ਨਾ ਮਿਲਣ ਕਾਰਨ ਦਫ਼ਤਰ ਅੱਗੇ ਲਗਾਇਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਸਫਾਈ ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਪਿਛਲੇ 4 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ।
ਭੀਖੀ, 18 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਨਗਰ ਪੰਚਾਇਤ ਅਧੀਨ ਕੰਮ ਕਰਦੇ ਸਫਾਈ ਕਰਮਚਾਰਾਂ ਵਲੋਂ ਤਨਖਾਹਾਂ ਨਾ ਮਿਲਣ ਕਾਰਨ ਦਫ਼ਤਰ ਅੱਗੇ ਲਗਾਇਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਸਫਾਈ ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਪਿਛਲੇ 4 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦੇ ਕੌਂਸਲਰ ਤੇ ਪ੍ਰਧਾਨ ਵਲੋਂ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਇਹ ਦੋਸ਼ ਵੀ ਲਗਾਇਆ ਕਿ ਜਦੋਂ ਤੋਂ ਧਰਨਾ ਸ਼ੁਰੂ ਕੀਤਾ ਗਿਆ ਹੈ ਉਦੋਂ ਤੋਂ ਉਨ੍ਹਾਂ ਦੀ ਹਾਜ਼ਰੀ ਲਗਾਉਂਣੀ ਵੀ ਬੰਦ ਕੀਤੀ ਹੋਈ ਹੈ। ਨਗਰ ਪੰਚਾਇਤ ਦੇ ਪ੍ਰਧਾਨ ਸੁਖਦੀਪ ਸਿੰਘ ਨੇ ਕਿਹਾ ਕਿ ਕੁਝ ਕਰਮਚਾਰੀਆਂ ਦੀ ਇਕ ਮਹੀਨੇ ਅਤੇ ਕਈ ਕਰਮਚਾਰੀਆਂ ਦੀ 3 ਮਹੀਨਿਆਂ ਦਾ ਤਨਖਾਹ ਬਕਾਇਆ ਹੈ ਜਦਕਿ ਹਾਜ਼ਰੀ ਲਗਾਉਣ ਦੇ ਮਾਮਲੇ ’ਚ ਮਿਊਂਸੀਪਲ ਕੌਂਸਲਰਾਂ ਤੇ ਪ੍ਰਧਾਨ ਵਲੋਂ ਮਨਾ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਆਊਟਸੋਰਸ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਨਾਲ ਹੀ ਹਾਜ਼ਰੀ ਵੀ ਪਹਿਲਾਂ ਵਾਂਗ ਨਿਯਮਿਤ ਤੌਰ ’ਤੇ ਲਗਾਈ ਜਾਵੇ। ਦੂਜੇ ਪਾਸੇ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ’ਚ ਥਾਂ-ਥਾਂ ’ਤੇ ਗੰਦਗੀ ਦੇ ਢੇਰ ਲੱਗੇ ਪਏ ਹਨ।