19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪ੍ਰਧਾਨ ਮੰਤਰੀ ਨੂੰ ਅੱਜ ਦਿੱਤਾ ਜਾਵੇਗਾ ਮੰਗ-ਪੱਤਰ

ਮਾਨਸਾ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਜਲਦ ਕਰਵਾਉਣ ਅਤੇ ਪੰਜਾਬ ਦੇ ਹੋਰ ਭਖਦੇ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ 20 ਨਵੰਬਰ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਜਾਵੇਗਾ। ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਤੇ ਹੋਰ ਆਗੂਆਂ ਦੀ ਅਗਵਾਈ ’ਚ ਵਫ਼ਦ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨੂੰ ਵੀ ਮਿਲੇਗਾ।

Ad Position 21
No active advertisement
ਅਜੀਤ ਡੈਸਕ 20-11-2026
ਮਾਨਸਾ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਜਲਦ ਕਰਵਾਉਣ ਅਤੇ ਪੰਜਾਬ ਦੇ ਹੋਰ ਭਖਦੇ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ 20 ਨਵੰਬਰ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਜਾਵੇਗਾ। ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਤੇ ਹੋਰ ਆਗੂਆਂ ਦੀ ਅਗਵਾਈ ’ਚ ਵਫ਼ਦ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨੂੰ ਵੀ ਮਿਲੇਗਾ। ਦਲ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਭਰਪੂਰ ਸਿੰਘ ਬੁਢਲਾਡਾ ਨੇ ਦੱਸਿਆ ਕਿ ਜ਼ਿਲ੍ਹੇ ’ਚੋਂ ਵੱਡੀ ਗਿਣਤੀ ਵਰਕਰ ਦਿੱਲੀ ਨੂੰ ਰਵਾਨਾ ਹੋ ਗਏ ਹਨ, ਜਿਨ੍ਹਾਂ ’ਚ ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਜਨਰਲ ਸਕੱਤਰ ਲਖਵਿੰਦਰ ਸਿੰਘ ਮੂਸਾ, ਜਸਵੰਤ ਸਿੰਘ ਕੋਟੜਾ, ਕੌਰ ਸਿੰਘ ਖਾਰਾ, ਮਲਕੀਤ ਸਿੰਘ ਸਮਾਓਂ, ਗੁਰਵਿੰਦਰ ਸਿੰਘ ਪਟਵਾਰੀ, ਸੁਖਵਿੰਦਰ ਸਿੰਘ ਸਰਦੂਲਗੜ੍ਹ, ਸਤਨਾਮ ਸਿੰਘ ਭਲਾਈਕੇ, ਭੋਲਾ ਸਿੰਘ ਕਾਹਨਗੜ੍ਹ, ਐਡਵੋਕੇਟ ਅਮਨਦੀਪ ਸਿੰਘ ਧਾਲੀਵਾਲ, ਮੰਗਾ ਸਿੰਘ ਮਾਨਸਾ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਦਲ ਵਲੋਂ ਇਹ ਮੰਗ ਵੀ ਰੱਖੀ ਜਾਵੇਗੀ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਤੋਂ ਇਲਾਵਾ ਨਸ਼ਿਆਂ ਨੂੰ ਰੋਕਣ ਦੇ ਨਾਲ ਹੀ ਪੰਜਾਬ ਦੀਆਂ ਹੋਰ ਮੰਗਾਂ ਮੰਨੀਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਖਿਆਲਾ ਕਲਾਂ ਦੀ ਪਸ਼ੂ ਡਿਸਪੈਂਸਰੀ ਲਈ ਫੰਡ ਜਾਰੀ ਕਰਨ ਦੀ ਮੰਗ ਅਗਲੀ ਖ਼ਬਰ ਭਗਤ ਨਾਮਦੇਵ ਘੁਮਾਣ ਯਾਤਰਾ ਹਜ਼ੂਰ ਸਾਹਿਬ ਤੋਂ ਪੰਜਾਬ ’ਚ ਪਹੁੰਚੀ
Ad Position 24