19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਰਕਾਰੀ ਹਾਈ ਸਕੂਲ ਝੰਡਾ ਕਲਾਂ ਦੇ ਪਾੜ੍ਹਿਆਂ ਨੇ ਡਿਜੀਟਲ ਨਵੀਨਤਾ ਮੇਲੇ ’ਚੋਂ ਪਹਿਲਾ ਸਥਾਨ ਮੱਲ੍ਹਿਆ

ਮਾਨਸਾ, 19 ਨਵੰਬਰ (ਰਾਵਿੰਦਰ ਸਿੰਘ ਰਵੀ)- ਸਰਕਾਰੀ ਕੰਨਿਆ ਸਕੂਲ ਖਿਆਲਾ ਕਲਾਂ ਵਿਖੇ ਮਿਸ਼ਨ ਰਫ਼ਤਾਰ ਤਹਿਤ ਜ਼ਿਲ੍ਹਾ ਪੱਧਰੀ ਡਿਜੀਟਲ ਨਵੀਨਤਾ ਮੇਲਾ ਕਰਵਾਇਆ ਗਿਆ। ਉਦਘਾਟਨ ਕ੍ਰਿਤਿਕਾ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮਾਨਸਾ ਨੇ ਕੀਤਾ।

Ad Position 21
No active advertisement
ਸਰਕਾਰੀ ਸਕੂਲ ਖਿਆਲਾ ਕਲਾਂ ਵਿਖੇ ਡਿਜੀਟਲ ਨਵੀਨਤਾ ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਬਣਾਏ ਮਾਡਲ ਵੇਖਦੇ ਹੋਏ ਏ.ਡੀ.ਸੀ. ਕ੍ਰਿਤਿਕਾ ਗੋਇਲ। ਅਜੀਤ ਤਸਵੀਰ 20-11-2026
ਮਾਨਸਾ, 19 ਨਵੰਬਰ (ਰਾਵਿੰਦਰ ਸਿੰਘ ਰਵੀ)- ਸਰਕਾਰੀ ਕੰਨਿਆ ਸਕੂਲ ਖਿਆਲਾ ਕਲਾਂ ਵਿਖੇ ਮਿਸ਼ਨ ਰਫ਼ਤਾਰ ਤਹਿਤ ਜ਼ਿਲ੍ਹਾ ਪੱਧਰੀ ਡਿਜੀਟਲ ਨਵੀਨਤਾ ਮੇਲਾ ਕਰਵਾਇਆ ਗਿਆ। ਉਦਘਾਟਨ ਕ੍ਰਿਤਿਕਾ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮਾਨਸਾ ਨੇ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਤਕਨਾਲੋਜੀ ਅਤੇ ਨਵੀਆਂ ਕਾਢਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਡਿਜੀਟਲ ਮੇਲੇ ’ਚ ਪ੍ਰਦਰਸ਼ਿਤ ਮਾਡਲਾਂ ਨੂੰ ਵੇਖਦਿਆਂ ਵਿਦਿਆਰਥੀਆਂ ਦੇ ਉੱਦਮ ਦੀ ਸ਼ਲਾਘਾ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਨੀਲਮ ਰਾਣੀ ਤੇ ਡਾ. ਪਰਮਜੀਤ ਸਿੰਘ ਭੋਗਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਨੇ ਦੱਸਿਆ ਕਿ ਮੇਲੇ ’ਚ 48 ਸਕੂਲਾਂ ਦੇ ਵਿਦਿਆਰਥੀਆਂ ਨੇ ਰੋਬੋਟਿਕਸ, ਬਨਾਵਟੀ ਬੁੱਧੀਮਤਾ, ਕੰਪਿਊਟਰ ਪ੍ਰੋਗਰਾਮਿੰਗ, ਕਲਾਊਡ ਤਕਨਾਲੋਜੀ, ਨਵੀਨਤਾ ਅਤੇ ਸਮੱਸਿਆਵਾਂ ਦੇ ਹੱਲ ਅਤੇ ਹਰਿਤ ਤਕਨਾਲੋਜੀ ਵਰਗੇ ਵਿਸ਼ਿਆਂ ’ਤੇ ਆਧਾਰਿਤ ਮਾਡਲ ਪੇਸ਼ ਕੀਤੇ। ਪ੍ਰੋਗਰਾਮ ਦੇ ਜ਼ਿਲ੍ਹਾ ਨੋਡਲ ਅਫ਼ਸਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਪਹਿਲੇ ਸਥਾਨ ’ਤੇ ਰਹਿਣ ਵਾਲੇ ਸਰਕਾਰੀ ਹਾਈ ਸਕੂਲ ਝੰਡਾ ਕਲਾਂ ਦੇ ਵਿਦਿਆਰਥੀਆਂ ਨੂੰ 3100 ਜਦਕਿ ਦੂਜੇ ਸਥਾਨ ਹਾਸਲ ਕਰਨ ਵਾਲੇ ਸਰਕਾਰੀ ਸੈਕੰਡਰੀ ਸਕੂਲ ਭਾਦੜਾ 2100 ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਸਰਕਾਰੀ ਸੈਕੰਡਰੀ ਸਕੂਲ ਫੱਤਾ ਮਾਲੋਕਾ ਦੇ ਵਿਦਿਆਰਥੀਆਂ ਨੂੰ 1100 ਰੁਪਏ ਨਕਦ ਰਾਸ਼ੀ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਪ੍ਰਿੰਸੀਪਲ ਮੋਨਿਕਾ ਰਾਣੀ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਨੇ ਝੋਟੇ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਰਕਾਰੀ ਸਕੂਲ ਅੱਕਾਂਵਾਲੀ ਵਿਖੇ ਕਲਾ ਵਰਕਸ਼ਾਪ ਲਗਾਈ
Ad Position 24