ਸਰਕਾਰੀ ਕਾਲਜਾਂ ਦੇ ਗੈਸਟ ਪ੍ਰੋਫੈਸਰਾਂ ਦੀਆਂ ਸੇਵਾਵਾਂ ਨੂੰ ਨਿਯਮਿਤ ਕਰਨ ਦੀ ਮੰਗ ਨਹਿਰੂ ਕਾਲਜ ’ਚ ਲਾਮਬੰਦੀ ਇਕੱਤਰਤਾ ਕੀਤੀ
ਮਾਨਸਾ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੂਬੇ ਦੇ ਸਰਕਾਰੀ ਕਾਲਜਾਂ ’ਚ ਦਹਾਕਿਆਂ ਤੋਂ ਕੰਮ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਪਹਿਲ ਦੇ ਆਧਾਰ ’ਤੇ ਨਿਯਮਿਤ ਹੋਣੀਆਂ ਚਾਹੀਦੀਆਂ ਹਨ। ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਲਾਮਬੰਦੀ ਇਕੱਤਰਤਾ ਕਰ ਕੇ ਕਿਹਾ ਕਿ ਉਹ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾ ਰਹੇ ਹਨ ਪਰ ਹਾਲੇ ਤੱਕ ਉਨ੍ਹਾਂ ਦੀ ਨੌਕਰੀ ਨੂੰ ਪੱਕਾ ਨਹੀਂ ਕੀਤਾ ਗਿਆ।
ਮਾਨਸਾ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੂਬੇ ਦੇ ਸਰਕਾਰੀ ਕਾਲਜਾਂ ’ਚ ਦਹਾਕਿਆਂ ਤੋਂ ਕੰਮ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਪਹਿਲ ਦੇ ਆਧਾਰ ’ਤੇ ਨਿਯਮਿਤ ਹੋਣੀਆਂ ਚਾਹੀਦੀਆਂ ਹਨ। ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਲਾਮਬੰਦੀ ਇਕੱਤਰਤਾ ਕਰ ਕੇ ਕਿਹਾ ਕਿ ਉਹ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾ ਰਹੇ ਹਨ ਪਰ ਹਾਲੇ ਤੱਕ ਉਨ੍ਹਾਂ ਦੀ ਨੌਕਰੀ ਨੂੰ ਪੱਕਾ ਨਹੀਂ ਕੀਤਾ ਗਿਆ। ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਸੰਯੁਕਤ ਫ਼ਰੰਟ ਦੇ ਸੂਬਾਈ ਆਗੂ ਡਾ. ਰਾਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਿਯਮਿਤ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਇਹ ਵਾਅਦਾ ਹਾਲੇ ਤੱਕ ਵਫ਼ਾ ਨਹੀਂ ਹੋਇਆ ਹੈ। ਕਾਲਜ ਜਥੇਬੰਦੀ ਦੇ ਸਰਪ੍ਰਸਤ ਪ੍ਰੋ. ਅੰਬੇਸ਼ ਭਾਰਦਵਾਜ, ਪ੍ਰੋ. ਜੋਤੀ ਅਤੇ ਡਾ. ਅਜਮੀਤ ਕੌਰ ਨੇ ਕਿਹਾ ਕਿ ਉਨ੍ਹਾਂ ਆਪਣੀ ਜਿੰਦਗੀ ਦਾ ਸੁਨਿਹਰੀ ਸਮਾਂ ਕਾਲਜਾਂ ਦੀ ਬਿਹਤਰੀ ਅਤੇ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਲੇਖੇ ਲਗਾਇਆ ਹੈ ਪਰ ਉਨ੍ਹਾਂ ਦੀਆਂ ਨੌਕਰੀਆਂ ’ਤੇ ਹਾਲੇ ਵੀ ਤਲਵਾਰ ਲਟਕ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਸੇਵਾਵਾਂ ਨਿਯਮਿਤ ਕਰ ਕੇ ਸਰਕਾਰੀ ਖਜਾਨੇ ’ਚੋਂ ਤਨਖਾਹਾਂ ਦਿੱਤੀਆਂ ਜਾਣ। ਇਸ ਮੌਕੇ ਡਾ. ਸਿੰਪਲ ਬਾਂਸਲ, ਪ੍ਰੋ. ਬਲਜੀਤ ਸਿੰਘ, ਡਾ. ਤਨਵੀਰ ਸਿੰਘ, ਡਾ. ਆਸ਼ੂ ਗਰਗ, ਡਾ. ਪ੍ਰਤਿਭਾ ਜਿੰਦਲ ਆਦਿ ਹਾਜ਼ਰ ਸਨ।