19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਭਾਕਿਯੂ (ਡਕੌਂਦਾ) ਵਲੋਂ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਲਈ ਐੱਸ. ਡੀ. ਐੱਮ. ਦਫ਼ਤਰ ਅੱਗੇ ਧਰਨਾ

ਬੁਢਲਾਡਾ, 19 ਨਵੰਬਰ (ਸੁਨੀਲ ਮਨਚੰਦਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਅਨਾਜ਼ ਮੰਡੀਆਂ ’ਚ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਐੱਸ. ਡੀ.

Ad Position 21
No active advertisement
ਅਜੀਤ ਡੈਸਕ 20-11-2026
ਬੁਢਲਾਡਾ, 19 ਨਵੰਬਰ (ਸੁਨੀਲ ਮਨਚੰਦਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਅਨਾਜ਼ ਮੰਡੀਆਂ ’ਚ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਐੱਸ.ਡੀ.ਐੱਮ. ਦਫ਼ਤਰ ਬੁਢਲਾਡਾ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਸੂਬਾ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਜ਼ਿਲ੍ਹਾ ਜਨਰਲ ਸਕੱਤਰ ਤਾਰਾ ਚੰਦ ਬਰੇਟਾ ਨੇ ਪ੍ਰਸ਼ਾਸਨ ਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ’ਚ ਝੋਨੇ ਦੀ ਫ਼ਸਲ ਲੈ ਕੇ ਬੈਠਿਆਂ 10 ਤੋਂ 12 ਦਿਨ ਬੀਤ ਚੁੱਕੇ ਹਨ ਪਰ ਹਾਲੇ ਤੱਕ ਬੋਲੀ ਨਹੀਂ ਲਗਾਈ ਗਈ, ਜਿਸ ਕਾਰਨ ਅੰਨਦਾਤਾ ਮੰਡੀਆਂ ’ਚ ਰੁਲਣ ਲਈ ਮਜਬੂਰ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ। ਕਿਸਾਨਾਂ ਦੇ ਵਧਦੇ ਰੋਹ ਨੂੰ ਦੇਖਦਿਆਂ ਐੱਸ.ਡੀ.ਐੱਮ. ਬੁਢਲਾਡਾ ਨੇ ਆਗੂਆਂ ਦੇ ਵਫ਼ਦ ਨਾਲ ਆਪਣੇ ਦਫ਼ਤਰ ’ਚ ਮੀਟਿੰਗ ਕਰ ਕੇ ਭਰੋਸਾ ਦਿਵਾਇਆ ਕਿ ਮੰਡੀਆਂ ’ਚ ਪਏ ਝੋਨਾ ਜਲਦੀ ਹੀ ਖਰੀਦ ਲਿਆ ਜਾਵੇਗਾ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਪ੍ਰਸ਼ਾਸਨ ਦੇ ਭਰੋਸੇ ਉਪਰੰਤ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਖਰੀਦ ਪ੍ਰਕਿਰਿਆ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਵਰਤੀ ਗਈ ਜਾਂ ਵਾਅਦਾ ਪੂਰਾ ਨਾ ਕੀਤਾ ਗਿਆ, ਤਾਂ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਦਰਸ਼ਨ ਸਿੰਘ ਗੁਰਨੇ ਕਲਾਂ, ਦੇਵੀਰਾਮ ਰੰਘੜਿਆਲ, ਤੇਜ ਰਾਮ ਅਹਿਮਦਪੁਰ, ਜਗਜੀਵਨ ਸਿੰਘ ਹਸਨਪੁਰ, ਗੁਰਮੇਲ ਸਿੰਘ ਜਲਵੇੜਾ, ਭਾਕਿਯੂ (ਕਾਦੀਆਂ) ਦੇ ਕੁਲਦੀਪ ਸਿੰਘ ਚੱਕ ਭਾਈਕੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਸਰਦੂਲਗੜ੍ਹ ਵਿਖੇ 2 ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਸਮਾਪਤ ਅਗਲੀ ਖ਼ਬਰ ਰਾਮ ਸਿੰਘ ਭੈਣੀਬਾਘਾ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਮੁੜ ਜ਼ਿਲ੍ਹਾ ਪ੍ਰਧਾਨ ਬਣਾਏ
Ad Position 24