20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮਾਨਸਾ ਜ਼ਿਲ੍ਹੇ ਦੇ ਵਾਸੀ ਸਵੈ-ਗਣਨਾ ਪ੍ਰਕਿਰਿਆ ’ਚ ਵੱਧ ਚੜ੍ਹ ਕੇ ਹਿੱਸਾ ਲੈਣ-ਵਿਧਾਇਕ ਸਿੰਗਲਾ

ਮਾਨਸਾ, 20 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਹਲਕੇ ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਡਿਜੀਟਲ ਪੋਰਟਲ ਰਾਹੀਂ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕੀਤੀ।

Ad Position 21
No active advertisement
ਅਜੀਤ ਡੈਸਕ 21-11-2026
ਮਾਨਸਾ, 20 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਹਲਕੇ ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਡਿਜੀਟਲ ਪੋਰਟਲ ਰਾਹੀਂ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕੀਤੀ। ਉਨ੍ਹਾਂ ਹਲਕੇ ਸਮੇਤ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ 30 ਨਵੰਬਰ ਤੱਕ ਚੱਲਣ ਵਾਲੀ ਇਸ ਪ੍ਰਕਿਰਿਆ ’ਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਘਰ ਬੈਠੇ ਹੀ ਡਿਜੀਟਲ ਪੋਰਟਲ ਰਾਹੀਂ ਆਪਣੇ ਪਰਿਵਾਰ ਅਤੇ ਘਰ ਸਬੰਧੀ ਵੇਰਵੇ ਦਰਜ ਕਰਨ। ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਅੰਕੜੇ, ਦੇਸ਼ ਤੇ ਸੂਬੇ ਦੀਆਂ ਵਿਕਾਸ ਯੋਜਨਾਵਾਂ, ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਲੋਕ ਭਲਾਈ ਦੀਆਂ ਨੀਤੀਆਂ ਤਿਆਰ ਕਰਨ ਲਈ ਬੇਹੱਦ ਮਹੱਤਵਪੂਰਨ ਹਨ। ਇਸ ਲਈ ਹਰੇਕ ਨਾਗਰਿਕ ਦੀ ਸ਼ਮੂਲੀਅਤ ਅਤੇ ਸਹੀ ਜਾਣਕਾਰੀ ਦਰਜ ਕਰਵਾਉਣਾ ਜ਼ਰੂਰੀ ਹੈ। ਵਿਧਾਇਕ ਨੇ ਇਹ ਵੀ ਅਪੀਲ ਕੀਤੀ ਕਿ ਆਨਲਾਈਨ ਸਵੈ-ਗਣਨਾ ਮੁਕੰਮਲ ਕਰਨ ਉਪਰੰਤ ਪ੍ਰਾਪਤ ਹੋਣ ਵਾਲੀ ਸਵੈ-ਗਣਨਾ ਆਈ. ਡੀ. ਨੂੰ ਸੰਭਾਲ ਕੇ ਰੱਖਿਆ ਜਾਵੇ ਕਿਉਂਕਿ ਦਸੰਬਰ ਮਹੀਨੇ ’ਚ ਘਰ-ਘਰ ਆਉਣ ਵਾਲੇ ਗਣਨਾਕਾਰਾਂ ਵੱਲੋਂ ਜਾਣਕਾਰੀ ਦੀ ਤਸਦੀਕ ਸਮੇਂ ਇਸ ਦੀ ਲੋੜ ਪਵੇਗੀ।
Ad Position 22
No active advertisement
ਪਿਛਲੀ ਖ਼ਬਰ ਵੇਦਾਂਤਾ ਪਾਵਰ ਬਣਾਂਵਾਲਾ ਦੇ ਨਵੀਂ ਦਿਸ਼ਾ ਪ੍ਰੋਜੈਕਟ ਨੂੰ ਮਿਲਿਆ ਇੰਡੀਆ ਸੀ.ਐੱਸ.ਆਰ. ਐਵਾਰਡ ਅਗਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ ਕੱਲ੍ਹ ਮਨਾਇਆ ਜਾਵੇਗਾ
Ad Position 24