ਅਰਚਰੀ ਮੁਕਾਬਲੇ ’ਚੋਂ ਦੀਸ਼ਾ ਰਾਣੀ ਨੇ ਚਾਂਦੀ ਦਾ ਤਗਮਾ ਜਿੱਤਿਆ
ਬਰੇਟਾ, 20 ਨਵੰਬਰ (ਮੰਡੇਰ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਸਟੀਚੂਐਂਟ ਕਾਲਜ ਯੂਨੀਵਰਸਿਟੀ ਕਾਲਜ ਬਹਾਦਰਪੁਰ ਦੀ ਵਿਦਿਆਰਥਣ ਦੀਸ਼ਾ ਰਾਣੀ ਨੇ ਸ਼ਿਲਾਂਗ (ਮੇਘਾਲਿਆ) ਵਿਖੇ ਹੋਈ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿਚੋਂ ਅਰਚਰੀ ਦੇ ਮੁਕਾਬਲੇ ’ਚੋਂ ਚਾਂਦੀ ਦਾ ਤਗਮਾ ਜਿੱਤ ਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ.
ਬਰੇਟਾ, 20 ਨਵੰਬਰ (ਮੰਡੇਰ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਸਟੀਚੂਐਂਟ ਕਾਲਜ ਯੂਨੀਵਰਸਿਟੀ ਕਾਲਜ ਬਹਾਦਰਪੁਰ ਦੀ ਵਿਦਿਆਰਥਣ ਦੀਸ਼ਾ ਰਾਣੀ ਨੇ ਸ਼ਿਲਾਂਗ (ਮੇਘਾਲਿਆ) ਵਿਖੇ ਹੋਈ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿਚੋਂ ਅਰਚਰੀ ਦੇ ਮੁਕਾਬਲੇ ’ਚੋਂ ਚਾਂਦੀ ਦਾ ਤਗਮਾ ਜਿੱਤ ਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਬਲਦੇਵ ਸਿੰਘ ਦੋਦੜਾ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਸ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਇਸ ਮੌਕੇ ਡਾ. ਜਗਦੀਪ ਸਿੰਘ, ਡਾ. ਸ਼ਿਲਪਾ, ਪ੍ਰੋ. ਸਮਨਦੀਪ ਕੌਰ, ਪ੍ਰੋ.ਵੀਰਪਾਲ ਕੌਰ ਆਦਿ ਹਾਜ਼ਰ ਸਨ।