ਮਾਈ ਭਾਗੋ ਕਾਲਜ ਰੱਲਾ ਵਿਖੇ ‘ਅਲੂਮਨੀ ਮੀਟ 2026’ ਕਰਵਾਈ
ਜੋਗਾ, 20 ਨਵੰਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਕਾਲਜ ਰੱਲਾ ਵਿਖੇ ਡਿਗਰੀ ਅਤੇ ਐਜੂਕੇਸ਼ਨ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀਆਂ ਐਸੋਸੀਏਸ਼ਨਾਂ ਵਲੋਂ ਸਾਂਝੇ ਤੌਰ ’ਤੇ ‘ਅਲੂਮਨੀ ਮੀਟ 2026’ ਦਾ ਆਯੋਜਨ ਕੀਤਾ ਗਿਆ। ਅਲੂਮਨੀ ਐਸੋਸੀਏਸ਼ਨ ਦੇ ਐਜੂਕੇਸ਼ਨ ਕਾਲਜ ਦੀ ਪ੍ਰਧਾਨ ਲਵਪ੍ਰੀਤ ਕੌਰ ਅਤੇ ਡਿਗਰੀ ਕਾਲਜ ਦੀ ਪ੍ਰਧਾਨ ਕੁਲਵੀਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ’ਚ ਸੰਸਥਾ ਦੇ ਪੁਰਾਣੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਜੋਗਾ, 20 ਨਵੰਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਕਾਲਜ ਰੱਲਾ ਵਿਖੇ ਡਿਗਰੀ ਅਤੇ ਐਜੂਕੇਸ਼ਨ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀਆਂ ਐਸੋਸੀਏਸ਼ਨਾਂ ਵਲੋਂ ਸਾਂਝੇ ਤੌਰ ’ਤੇ ‘ਅਲੂਮਨੀ ਮੀਟ 2026’ ਦਾ ਆਯੋਜਨ ਕੀਤਾ ਗਿਆ। ਅਲੂਮਨੀ ਐਸੋਸੀਏਸ਼ਨ ਦੇ ਐਜੂਕੇਸ਼ਨ ਕਾਲਜ ਦੀ ਪ੍ਰਧਾਨ ਲਵਪ੍ਰੀਤ ਕੌਰ ਅਤੇ ਡਿਗਰੀ ਕਾਲਜ ਦੀ ਪ੍ਰਧਾਨ ਕੁਲਵੀਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ’ਚ ਸੰਸਥਾ ਦੇ ਪੁਰਾਣੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ ਅਤੇ ਲੋਕ ਗੀਤਾਂ ਸਮੇਤ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਕਿਹਾ ਕਿ ਅਲੂਮਨੀ ਮੀਟ ਸਿਰਫ਼ ਪੁਰਾਣੇ ਵਿਦਿਆਰਥੀਆਂ ਦਾ ਮਿਲਣ-ਸਮਾਗਮ ਹੀ ਨਹੀਂ, ਸਗੋਂ ਇਹ ਸੰਸਥਾ ਅਤੇ ਵਿਦਿਆਰਥੀਆਂ ਵਿਚਕਾਰ ਜੀਵਨ ਭਰ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਪੁਰਾਣੇ ਵਿਦਿਆਰਥੀਆਂ ਨੇ ਸੰਸਥਾ ਵਿਚ ਬਿਤਾਏ ਆਪਣੇ ਸੁਨਹਿਰੀ ਪਲਾਂ, ਯਾਦਾਂ ਅਤੇ ਤਜਰਬਿਆਂ ਨੂੰ ਸਾਂਝਾ ਕੀਤਾ। ਉਨ੍ਹਾਂ ਸੰਸਥਾ ਨਾਲ ਆਪਣੇ ਮੋਹ ਅਤੇ ਸਨੇਹ ਦਾ ਪ੍ਰਗਟਾਵਾ ਕਰਦਿਆਂ ਅਲੂਮਨੀ ਐਸੋਸੀਏਸ਼ਨ ਦੀ ਲਾਈਫ਼ ਟਾਈਮ ਮੈਂਬਰਸ਼ਿਪ ਵੀ ਪ੍ਰਾਪਤ ਕੀਤੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ , ਸਕੂਲ ਪ੍ਰਿੰਸੀਪਲ ਸਵਿਤਾ ਕਾਠ, ਅਮ੍ਰਿਤਪਾਲ ਕੌਰ, ਕੁਲਜੀਤ ਕੌਰ, ਲਵਪ੍ਰੀਤ ਕੌਰ, ਮਨਦੀਪ ਕੌਰ ਆਦਿ ਹਾਜ਼ਰ ਸਨ।