20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਭਾਜਪਾ ਨੂੰ ਪੰਜਾਬ ਤੋਂ ਦੂਰ ਰੱਖਣ ਲਈ ਕਾਂਗਰਸ ਉਸਾਰੂ ਭੂਮਿਕਾ ਨਿਭਾਏ-ਕਾ. ਅਰਸ਼ੀ ਪਹਿਲੀ ਦਸੰਬਰ ਨੂੰ ਮਾਨਸਾ ਵਿਖੇ ਜੇਲ੍ਹ ਭਰੋ ਅੰਦੋਲਨ ਤਹਿਤ ਦਿੱਤੀਆਂ ਜਾਣਗੀਆਂ ਗ੍ਰਿਫ਼ਤਾਰੀਆਂ-ਚੌਹਾਨ

ਬੁਢਲਾਡਾ, 20 ਨਵੰਬਰ (ਸੁਨੀਲ ਮਨਚੰਦਾ)- ਭਾਰਤੀ ਕਮਿਊਨਿਸਟ ਪਾਰਟੀ ਤਹਿਸੀਲ ਬੁਢਲਾਡਾ ਦੀ ਜਨਰਲ ਬਾਡੀ ਮੀਟਿੰਗ ਤਰਸੇਮ ਬੋਹਾ ਦੀ ਪ੍ਰਧਾਨਗੀ ਹੇਠ ਹੋਈ। ਸੀ.

Ad Position 21
No active advertisement
ਬੁਢਲਾਡਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਾ. ਹਰਦੇਵ ਸਿੰਘ ਅਰਸ਼ੀ। ਤਸਵੀਰ : ਟੋਨੀ ਬੁਢਲਾਡਾ 21-11-2026
ਬੁਢਲਾਡਾ, 20 ਨਵੰਬਰ (ਸੁਨੀਲ ਮਨਚੰਦਾ)- ਭਾਰਤੀ ਕਮਿਊਨਿਸਟ ਪਾਰਟੀ ਤਹਿਸੀਲ ਬੁਢਲਾਡਾ ਦੀ ਜਨਰਲ ਬਾਡੀ ਮੀਟਿੰਗ ਤਰਸੇਮ ਬੋਹਾ ਦੀ ਪ੍ਰਧਾਨਗੀ ਹੇਠ ਹੋਈ। ਸੀ.ਪੀ.ਆਈ. ਦੇ ਕੌਮੀ ਨੈਸ਼ਨਲ ਕੌਂਸਲ ਦੇ ਮੈਂਬਰ ਅਤੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਭਾਜਪਾ ਪੰਜਾਬ ’ਚ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਲਈ ਪੂਰੀ ਤਾਕਤ ਲਗਾ ਰਹੀ ਹੈ। ਉਨ੍ਹਾਂ ਭਾਜਪਾ ਦੀਆਂ ਨੀਤੀਆਂ ਨੂੰ ਲੋਕ ਵਿਰੋਧੀ ਕਰਾਰ ਦਿੰਦਿਆਂ ਪੰਜਾਬੀਆਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਸੂਰਬੀਰਾਂ ਅਤੇ ਮਹਾਨ ਦੇਸ਼ ਭਗਤਾਂ ਦੀ ਧਰਤੀ ਹੋਣ ਦੇ ਨਾਲ-ਨਾਲ ਸਰਹੱਦੀ ਸੂਬਾ ਵੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਮੌਤਾਂ ਲਈ ਜ਼ਿੰਮੇਵਾਰ ਭਾਜਪਾ ਦਾ ਪੰਜਾਬ ’ਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਸੱਤਾ ’ਚ ਆਉਣਾ ਸੂਬੇ ਅਤੇ ਦੇਸ਼ ਦੇ ਹਿਤਾਂ ਲਈ ਨੁਕਸਾਨਦੇਹ ਹੋਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਵਿਰਾਸਤ ਨੂੰ ਤਿਲਾਂਜਲੀ ਦੇ ਕੇ ਭਾਜਪਾ ਨਾਲ ਨੇੜਤਾ ਵਧਾਉਣਾ ਵੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਾਂਗਰਸ ਪਾਰਟੀ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੇ ਸਿਆਸੀ ਖ਼ਤਰੇ ਨੂੰ ਘੱਟ ਕਰ ਕੇ ਨਾ ਦੇਖੇ ਅਤੇ ਪੰਜਾਬ ਵਿੱਚ ਭਾਜਪਾ ਨੂੰ ਸੱਤਾ ਤੋਂ ਦੂਰ ਰੱਖਣ ਲਈ ਉਸਾਰੂ ਭੂਮਿਕਾ ਨਿਭਾਏ। ਉਨ੍ਹਾਂ ਕਿਹਾ ਕਿ ਇਕ ਵੱਡੀ ਸਿਆਸੀ ਪਾਰਟੀ ਹੋਣ ਦੇ ਨਾਤੇ ਕਾਂਗਰਸ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਦੀਆਂ ਧਰਮ ਨਿਰਪੱਖ ਵੋਟਾਂ ਦੀ ਵੰਡ ਰੋਕਣ ਲਈ ਹਰ ਸੰਭਵ ਯਤਨ ਕਰੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਪੂਰੀ ਤਾਕਤ ਨਾਲ ਜੁਟਣ ਦਾ ਸੱਦਾ ਵੀ ਦਿੱਤਾ। ਜ਼ਿਲ੍ਹਾ ਸਕੱਤਰ ਕ੍ਰਿਸ਼ਨ ਸਿੰਘ ਚੌਹਾਨ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਤੋਂ 3 ਦਸੰਬਰ ਤੱਕ ਦੇਸ਼ ਪੱਧਰੀ ਜੇਲ੍ਹ ਭਰੋ ਅੰਦੋਲਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 1 ਦਸੰਬਰ ਨੂੰ ਸਵੇਰੇ 11 ਵਜੇ ਰੇਲਵੇ ਮਾਲ ਗੋਦਾਮ ਮਾਨਸਾ ਵਿਖੇ ਇਕੱਠੇ ਹੋ ਕੇ ਗ੍ਰਿਫ਼ਤਾਰੀਆਂ ਦੇਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਮਾਰਚ ਕੀਤਾ ਜਾਵੇਗਾ । ਜ਼ਿਲ੍ਹਾ ਸਹਾਇਕ ਸਕੱਤਰ ਵੇਦ ਪ੍ਰਕਾਸ਼ ਬੁਢਲਾਡਾ, ਤਹਿਸੀਲ ਸਕੱਤਰ ਸੀਤਾਰਾਮ ਗੋਬਿੰਦਪੁਰਾ ਤੇ ਸਹਾਇਕ ਸਕੱਤਰ ਜਗਸੀਰ ਸਿੰਘ ਰਾਏਕੇ ਨੇ ਦੱਸਿਆ ਕਿ ਬੁਢਲਾਡਾ ਹਲਕੇ ਤੋਂ ਘੱਟੋ-ਘੱਟ 500 ਵਰਕਰ ਇਸ ਜੇਲ੍ਹ ਭਰੋ ਅੰਦੋਲਨ ’ਚ ਸ਼ਮੂਲੀਅਤ ਕਰਨਗੇ। ਇਸ ਮੌਕੇ ਰੂਪ ਸਿੰਘ ਢਿੱਲੋਂ, ਹਰਮੀਤ ਸਿੰਘ ਬੋੜਾਵਾਲ, ਗੁਰਮੇਲ ਬਰੇਟਾ, ਲਾਭ ਸਿੰਘ ਬਰੇ੍ਹ, ਅਸ਼ੋਕ ਲਾਕੜਾ, ਹਰਕੇਸ਼ ਸਿੰਘ ਮੰਡੇਰ, ਬੰਬੂ ਸਿੰਘ, ਚਿਮਨ ਲਾਲ ਕਾਕਾ, ਗੋਰਾ ਸਿੰਘ ਟਾਹਲੀਆਂ, ਮਾਸਟਰ ਰਘੂਨਾਥ ਸਿੰਗਲਾ, ਕਰਨੈਲ ਸਿੰਘ ਦਾਤੇਵਾਸ, ਭੁਪਿੰਦਰ ਸਿੰਘ ਗੁਰਨੇ, ਰਾਜਵਿੰਦਰ ਸਿੰਘ ਚੱਕ ਭਾਈਕੇ, ਮਲਕੀਤ ਸਿੰਘ ਬਖਸ਼ੀਵਾਲਾ, ਜੱਗਾ ਸਿੰਘ ਸ਼ੇਰਖਾਂ ਵਾਲਾ, ਮਨਪ੍ਰੀਤ ਸਿੰਘ ਫਰੀਦਕੇ, ਲਾਲ ਚੰਦ, ਮੱਖਣ ਸਿੰਘ ਰੰਘੜਿਆਲ, ਪਰਉਪਕਾਰ ਸਿੰਘ ਚੱਕ ਭਾਈਕੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 30 ਤੱਕ ਅਧਿਕਾਰਤ ਪੋਰਟਲ ’ਤੇ ਆਨਲਾਈਨ ਕੀਤੀ ਜਾ ਸਕਦੀ ਹੈ ਸਵੈਗਣਨਾ-ਵਿਧਾਇਕ ਬੁੱਧ ਰਾਮ ਅਗਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਵਿਖੇ ‘ਅਲੂਮਨੀ ਮੀਟ 2026’ ਕਰਵਾਈ
Ad Position 24