ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਦੇ 2 ਨੇਤਰਹੀਣ ਵਿਦਿਆਰਥੀਆਂ ਨੇ ਪੰਜਾਬ ਪੱਧਰ ’ਤੇ ਜਿੱਤੇ ਤਗਮੇ
ਬੁਢਲਾਡਾ, 21 ਨਵੰਬਰ (ਸੁਨੀਲ ਮਨਚੰਦਾ)- ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਦੇ 2 ਨੇਤਰਹੀਣ ਵਿਦਿਆਰਥੀਆਂ ਨੇ ਪੰਜਾਬ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਤਗਮੇ ਜਿੱਤ ਕੇ ਸਕੂਲ ਅਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਭਵਦੀਪ ਸ਼ਰਮਾ ਅਤੇ ਕੋਹੇਨੂਰ ਸਿੰਘ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਜ
ਜੇਤੂ ਵਿਦਿਆਰਥੀਆਂ ਦਾ ਸਕੂਲ ਪੁੱਜਣ ’ਤੇ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ। ਤਸਵੀਰ : ਟੋਨੀ ਬੁਢਲਾਡਾ
22-11-2026
ਬੁਢਲਾਡਾ, 21 ਨਵੰਬਰ (ਸੁਨੀਲ ਮਨਚੰਦਾ)- ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਦੇ 2 ਨੇਤਰਹੀਣ ਵਿਦਿਆਰਥੀਆਂ ਨੇ ਪੰਜਾਬ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਤਗਮੇ ਜਿੱਤ ਕੇ ਸਕੂਲ ਅਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਭਵਦੀਪ ਸ਼ਰਮਾ ਅਤੇ ਕੋਹੇਨੂਰ ਸਿੰਘ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁੱਖ ਅਧਿਆਪਕ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬ ਪੱਧਰੀ ਮੁਕਾਬਲੇ 19 ਅਤੇ 20 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸਨ। ਇਨ੍ਹਾਂ ’ਚ ਭਵਦੀਪ ਸ਼ਰਮਾ ਨੇ ਰੇਸ ਅਤੇ ਸ਼ਾਟਪੁੱਟ ਦੋਵਾਂ ਮੁਕਾਬਲਿਆਂ ਵਿਚ ਸੋਨ ਮੈਡਲ ਹਾਸਲ ਕੀਤੇ ਜਦਕਿ ਕੋਹੇਨੂਰ ਸਿੰਘ ਨੇ ਸ਼ਾਟਪੁੱਟ ਵਿਚ ਗੋਲਡ ਅਤੇ ਦੌੜ ’ਚ ਚਾਂਦੀ ਤਗਮਾ ਜਿੱਤਿਆ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਹੁਣ ਰਾਸ਼ਟਰੀ ਪੱਧਰ ਦੀਆਂ ਖੇਡਾਂ ਲਈ ਤਿਆਰ ਕੀਤਾ ਜਾਵੇਗਾ ਅਤੇ ਉਨ੍ਹਾਂ ਲਈ ਵਿਸ਼ੇਸ਼ ਸਿਖਲਾਈ ਕੈਂਪ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਪਿਛਲੇ ਸਮੇਂ ਤੋਂ ਖੇਡਾਂ ਅਤੇ ਹੋਰ ਮੁਕਾਬਲਿਆਂ ਦੀ ਤਿਆਰੀ ਲਈ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਇਸ ਵਾਰ ਸਕੂਲ ਦੇ ਵਿਦਿਆਰਥੀ ਯੋਗਾ ਅਤੇ ਜਿਮਨਾਸਟਿਕ ਵਿਚ ਵੀ ਪੰਜਾਬ ਪੱਧਰ ’ਤੇ ਭਾਗ ਲੈਣ ਜਾ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ’ਤੇ ਗ੍ਰਾਮ ਪੰਚਾਇਤ ਦੇ ਸਰਪੰਚ ਹਰਭਜਨ ਸਿੰਘ, ਦਿਲਬਾਗ ਸਿੰਘ, ਦੀਪ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸ਼ਰਮਾ, ਉਪ ਚੇਅਰਮੈਨ ਸਰੋਜ ਰਾਣੀ, ਟੇਨੂ ਵਾਲਾ, ਗੁਰਪ੍ਰੀਤ ਕੌਰ, ਰਾਜਿੰਦਰ ਕੁਮਾਰ, ਸੁਨੀਲ ਕੁਮਾਰ, ਵਿਦਿਆਰਥੀਆਂ ਦੀ ਇੰਚਾਰਜ ਮਨਪ੍ਰੀਤ ਕੌਰ, ਮਨਜੀਤ ਕੌਰ, ਬਾਬਾ ਕਿਸ਼ੋਰ ਦਾਸ ਕਮੇਟੀ, ਗੁਰਦੁਆਰਾ ਕਮੇਟੀ ਅਹਿਮਦਪੁਰ ਅਤੇ ਪਿੰਡ ਵਾਸੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਬੱਚਿਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।