21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਜੀਤਸਰ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਜਿੱਤ ਚਾਰੇ ਵੇਟ ਸ਼ੇ੍ਰਣੀਆਂ ’ਚ 4 ਸੋਨ ਤਗਮੇ ਜਿੱਤੇ, ਪੰਜਾਬ ਪੱਧਰੀ ਮੁਕਾਬਲਿਆਂ ਲਈ ਕਰਨਗੇ ਮਾਨਸਾ ਦੀ ਨੁਮਾਇੰਦਗੀ

ਬੁਢਲਾਡਾ, 21 ਨਵੰਬਰ (ਸੁਨੀਲ ਮਨਚੰਦਾ)- ਜ਼ਿਲ੍ਹਾ ਮਾਨਸਾ ਦੇ ਦਸਮੇਸ਼ ਕੁਸ਼ਤੀ ਅਖਾੜੇ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੇ ਅੰਡਰ-11 ਕੁਸ਼ਤੀ ਮੁਕਾਬਲਿਆਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚਾਰੇ ਪਹਿਲਵਾਨਾਂ ਨੇ ਆਪੋ-ਆਪਣੀਆਂ ਵੇਟ ਸ਼ੇ੍ਰਣੀਆਂ ਵਿਚ ਪਹਿਲਾ ਸਥਾਨ ਹਾਸਲ ਕਰ ਕੇ 4 ਸੋਨ ਤਗਮੇ ਜਿੱਤੇ ਹਨ।

Ad Position 21
No active advertisement
ਅਜੀਤ ਡੈਸਕ 22-11-2026
ਬੁਢਲਾਡਾ, 21 ਨਵੰਬਰ (ਸੁਨੀਲ ਮਨਚੰਦਾ)- ਜ਼ਿਲ੍ਹਾ ਮਾਨਸਾ ਦੇ ਦਸਮੇਸ਼ ਕੁਸ਼ਤੀ ਅਖਾੜੇ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੇ ਅੰਡਰ-11 ਕੁਸ਼ਤੀ ਮੁਕਾਬਲਿਆਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚਾਰੇ ਪਹਿਲਵਾਨਾਂ ਨੇ ਆਪੋ-ਆਪਣੀਆਂ ਵੇਟ ਸ਼ੇ੍ਰਣੀਆਂ ਵਿਚ ਪਹਿਲਾ ਸਥਾਨ ਹਾਸਲ ਕਰ ਕੇ 4 ਸੋਨ ਤਗਮੇ ਜਿੱਤੇ ਹਨ। ਮੁਕਾਬਲਿਆਂ ਵਿਚ ਬਲਾਕ ਪੱਧਰ ’ਤੇ ਜੇਤੂ ਰਹੇ ਖਿਡਾਰੀਆਂ ਨੇ ਭਾਗ ਲਿਆ। ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ ਦੇ ਜੇਤੂ ਪਹਿਲਵਾਨਾਂ ਵਿੱਚ ਜਸਕਰਨ ਸਿੰਘ ਨੇ 25 ਕਿੱਲੋ, ਗੁਰਮੁਖ ਸਿੰਘ ਨੇ 28 ਕਿੱਲੋ, ਸਾਹਿਬਜੋਤ ਸਿੰਘ ਨੇ 30 ਕਿੱਲੋ ਅਤੇ ਸਾਹਿਬ ਸਿੰਘ ਨੇ 32 ਕਿੱਲੋ ਭਾਰ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹ ਚਾਰੇ ਖਿਡਾਰੀ ਹੁਣ ਪੰਜਾਬ ਪੱਧਰੀ ਕੁਸ਼ਤੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਮਾਨਸਾ ਦੀ ਨੁਮਾਇੰਦਗੀ ਕਰਨਗੇ। ਸਕੂਲ ਮੁਖੀ ਸਤਪਾਲ ਸਿੰਘ ਨੇ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਫਲਤਾ ਦਾ ਸਿਹਰਾ ਸਟਾਫ਼ ਦੀ ਮਿਹਨਤ ਨੂੰ ਦਿੰਦਿਆਂ ਵਿਸ਼ੇਸ਼ ਤੌਰ ’ਤੇ ਰਣਜੀਤ ਸਿੰਘ ਬਰੇ ਦਾ ਧੰਨਵਾਦ ਕੀਤਾ। ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਸਕੂਲ ਪਹੁੰਚ ਕੇ ਜੇਤੂ ਬੱਚਿਆਂ ਦਾ ਮਾਣ-ਸਨਮਾਨ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਪਿੰਡ ਬੱਛੋਆਣਾ ਦੇ ਐਨ.ਆਰ.ਆਈ. ਹਰਦੀਪ ਸਿੰਘ ਆਸਟੇ੍ਰਲੀਆ, ਡਾ. ਬੱਗਾ ਸਿੰਘ ਅਤੇ ਲਖਵਿੰਦਰ ਸਿੰਘ ਲੱਖੀ ਵਲੋਂ ਚਾਰੇ ਜੇਤੂ ਬੱਚਿਆਂ ਨੂੰ 4-4 ਕਿੱਲੋ ਬਦਾਮ ਭੇਟ ਕੀਤੇ ਗਏ ਜਦਕਿ ਪਿੰਡ ਦੇ ਇਕ ਗੁਪਤਦਾਨੀ ਵਲੋਂ ਜੇਤੂ ਬੱਚਿਆਂ ਨੂੰ ਕਿੱਟਾਂ ਭੇਟ ਕੀਤੀਆਂ ਗਈਆਂ। ਸ਼ਮਸ਼ੇਰ ਸਿੰਘ ਸ਼ੇਰੀ ਤੇ ਗੁਰਪਿਆਰ ਸਿੰਘ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਵਲੋਂ ਪ੍ਰਾਪਤ ਕੀਤੀ ਇਹ ਵਿਲੱਖਣ ਸਫਲਤਾ ਸਮੁੱਚੇ ਪਿੰਡ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਹਰਜਿੰਦਰ ਸਿੰਘ ਨੀਟੂ, ਸਰਬਜੀਤ ਸਿੰਘ, ਮੱਖਣ ਸਿੰਘ, ਮੇਜਰ ਸਿੰਘ, ਜਗਦੀਪ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਘਰਸ਼ ਦੀ ਚਿਤਾਵਨੀ ਨਾਲ ਖ਼ਰੀਦ ਏਜੰਸੀਆਂ ਵਲੋਂ ਬੋਲੀ ਸ਼ੁਰੂ ਅਗਲੀ ਖ਼ਬਰ ਸ੍ਰੀ ਸ਼ਿਆਮ ਬਾਬਾ ਜੀ ਦਾ ਜਨਮ ਉਤਸਵ ਸ਼ਰਧਾ ਨਾਲ ਮਨਾਇਆ
Ad Position 24