ਸੰਘਰਸ਼ ਦੀ ਚਿਤਾਵਨੀ ਨਾਲ ਖ਼ਰੀਦ ਏਜੰਸੀਆਂ ਵਲੋਂ ਬੋਲੀ ਸ਼ੁਰੂ
ਬਰੇਟਾ, 21 ਨਵੰਬਰ (ਪਾਲ ਸਿੰਘ ਮੰਡੇਰ)- ਪਿਛਲੇ ਦਸ ਦਿਨਾਂ ਤੋਂ ਲੈ ਕੇ ਅਨਾਜ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਪਈ ਹੈ। ਝੋਨੇ ਦੀ ਖ਼ਰੀਦ ਦੁਬਾਰਾ ਸ਼ੁਰੂ ਕਰਵਾਉਣ ਲਈ ਬਰੇਟਾ ਦੀ ਅਨਾਜ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਕਿਸਾਨਾਂ-ਮਜ਼ਦੂਰਾਂ ਨੇ ਇਕਠੇ ਹੋ ਕੇ ਦੁਪਹਿਰ ਸਮੇਂ ਸੜਕ ਜਾਮ ਕਰਨ ਦਾ ਐਲਾਨ ਕਰ ਦਿੱਤਾ।
ਬਰੇਟਾ, 21 ਨਵੰਬਰ (ਪਾਲ ਸਿੰਘ ਮੰਡੇਰ)- ਪਿਛਲੇ ਦਸ ਦਿਨਾਂ ਤੋਂ ਲੈ ਕੇ ਅਨਾਜ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਪਈ ਹੈ। ਝੋਨੇ ਦੀ ਖ਼ਰੀਦ ਦੁਬਾਰਾ ਸ਼ੁਰੂ ਕਰਵਾਉਣ ਲਈ ਬਰੇਟਾ ਦੀ ਅਨਾਜ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਕਿਸਾਨਾਂ-ਮਜ਼ਦੂਰਾਂ ਨੇ ਇਕਠੇ ਹੋ ਕੇ ਦੁਪਹਿਰ ਸਮੇਂ ਸੜਕ ਜਾਮ ਕਰਨ ਦਾ ਐਲਾਨ ਕਰ ਦਿੱਤਾ। ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਧਰਨੇ ਦੇ ਸਮੇਂ ਤੋਂ ਪਹਿਲਾਂ ਹੀ ਮੰਡੀਆਂ ’ਚ ਏਜੰਸੀਆਂ ਦੇ ਇੰਸਪੈਕਟਰਾਂ ਨੇ ਬੋਲੀ ਸ਼ੁਰੂ ਕਰ ਦਿੱਤੀ। ਇਸ ਮੌਕੇ ਜੋਗਿੰਦਰ ਸਿੰਘ ਦਿਆਲਪੁਰਾ, ਮੇਜਰ ਸਿੰਘ ਗੋਬਿੰਦਪੁਰਾ, ਕਪੂਰ ਸਿੰਘ ਦਰੀਆਪੁਰ, ਅਮਰੀਕ ਸਿੰਘ ਕਿਸ਼ਨਗੜ੍ਹ , ਚਰਨਜੀਤ ਸਿੰਘ ਬਹਾਦਰਪੁਰ, ਲਾਭ ਸਿੰਘ, ਜੱਸੀ ਸਿੰਘ ਆਦਿ ਹਾਜ਼ਰ ਸਨ।