21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਲੋਕ ਹਿਤਾਂ ਤੇ ਲੋਕਤੰਤਰ ਦੀ ਬਹਾਲੀ ਲਈ ਸੀ.ਪੀ.ਆਈ. 1 ਦਸੰਬਰ ਨੂੰ ਜੇਲ੍ਹ ਭਰੋ ਅੰਦੋਲਨ ਕਰੇਗੀ-ਅਰਸ਼ੀ

ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਤਹਿਸੀਲ ਮਾਨਸਾ, ਸਰਦੂਲਗੜ੍ਹ ਤੇ ਸ਼ਹਿਰ ਕਮੇਟੀ ਦੀ ਜਨਰਲ ਬਾਡੀ ਮੀਟਿੰਗ ਅਰਵਿੰਦਰ ਕੌਰ ਤੇ ਪੂਰਨ ਸਿੰਘ ਸਰਦੂਲਗੜ੍ਹ ਦੀ ਪ੍ਰਧਾਨਗੀ ਹੇਠ ਹੋਈ। ਸੀ.

Ad Position 21
No active advertisement
ਅਜੀਤ ਡੈਸਕ 22-11-2026
ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਤਹਿਸੀਲ ਮਾਨਸਾ, ਸਰਦੂਲਗੜ੍ਹ ਤੇ ਸ਼ਹਿਰ ਕਮੇਟੀ ਦੀ ਜਨਰਲ ਬਾਡੀ ਮੀਟਿੰਗ ਅਰਵਿੰਦਰ ਕੌਰ ਤੇ ਪੂਰਨ ਸਿੰਘ ਸਰਦੂਲਗੜ੍ਹ ਦੀ ਪ੍ਰਧਾਨਗੀ ਹੇਠ ਹੋਈ। ਸੀ. ਪੀ. ਆਈ. ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ ਨੇ ਪੰਜਾਬੀਆਂ ਨੂੰ ਖ਼ਬਰਦਾਰ ਕੀਤਾ ਕਿ ਤਾਨਾਸ਼ਾਹ ਭਾਜਪਾ ਪੰਜਾਬ ਹਥਿਆਉਣ ਲਈ ਸਿਰ ਧੜ ਦੀ ਬਾਜ਼ੀ ਲਾ ਰਹੀ ਹੈ ਜਦਕਿ ਅਕਾਲੀ ਦਲ ਭਾਜਪਾ ਦੇ ਕੁਹਾੜੇ ਦਾ ਦਸਤਾ ਬਣਨ ਲਈ ਭੱਬਾਂ ਭਾਰ ਬਣਿਆ ਨਜ਼ਰ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵਲੋਂ 1 ਦਸੰਬਰ ਨੂੰ ਜੇਲ੍ਹ ਭਰੋ ਅੰਦੋਲਨ ਤਹਿਤ ਦੇਸ਼ ਬਚਾਓ-ਪੰਜਾਬ ਬਚਾਓ, ਗਿਆਨੇਸ ਕੁਮਾਰ ਹਟਾਓ-ਵੋਟ ਚੋਰੀ ਬਚਾਓ, ਜਮਹੂਰੀਅਤ ਬਚਾਓ-ਦੇਸ ਬਚਾਓ, ਨਸ਼ੇ ਰੋਕੋ, ਬੇਰੁਜ਼ਗਾਰੀ ਤੇ ਭ੍ਰਿਸ਼ਟਾਚਾਰ ਦੂਰ ਕਰਨ ਸਮੇਤ ਪੰਜਾਬ ਦੇ ਹੱਕਾਂ ’ਤੇ ਵੱਜ ਰਹੇ ਡਾਕਿਆਂ ਨੂੰ ਰੋਕਣ ਆਦਿ ਮੰਗਾਂ ’ਤੇ ਲੋਕਾਂ ਜਾਗਰੂਕ ਕੀਤਾ ਜਾਵੇਗਾ। ਜ਼ਿਲ੍ਹਾ ਸਕੱਤਰ ਕ੍ਰਿਸ਼ਨ ਸਿੰਘ ਚੌਹਾਨ ਨੇ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਸੀ. ਪੀ. ਆਈ. ਵਲੋਂ ਜੇਲ੍ਹ ਭਰੋ ਅੰਦੋਲਨ ਵਿਚ ਜਥੇ ਬੰਨ੍ਹ ਕੇ ਸ਼ਾਮਿਲ ਹੋਣ ਲਈ ਸਵੇਰੇ 11 ਵਜੇ ਰੇਲਵੇ ਮਾਲ ਗੋਦਾਮ ਮਾਨਸਾ ’ਤੇ ਇਕੱਠੇ ਹੋ ਕੇ ਗ੍ਰਿਫ਼ਤਾਰੀਆਂ ਦੇਣ ਲਈ ਡੀ. ਸੀ. ਦਫ਼ਤਰ ਵੱਲ ਮਾਰਚ ਕਰਨੇ। ਇਸ ਮੌਕੇ ਰੂਪ ਸਿੰਘ ਢਿੱਲੋਂ, ਰਤਨ ਭੋਲਾ , ਕਰਨੈਲ ਸਿੰਘ ਭੀਖੀ, ਜਗਰਾਜ ਸਿੰਘ ਹੀਰਕੇ, ਡਾ. ਰਾਜ ਕੁਮਾਰ ਸ਼ਰਮਾ, ਨਰੇਸ਼ ਕੁਮਾਰ ਬੁਰਜ ਹਰੀ, ਹਰਪਾਲ ਸਿੰਘ ਬੱਪੀਆਣਾ, ਗੁਰਦਿਆਲ ਸਿੰਘ ਦਲੇਲ ਸਿੰਘ ਵਾਲਾ, ਸੁਖਦੇਵ ਸਿੰਘ ਪੰਧੇਰ, ਸੁਖਦੇਵ ਸਿੰਘ ਮਾਨਸਾ, ਕਿਰਨਾ ਰਾਣੀ ਐਮ. ਸੀ., ਲਾਭ ਸਿੰਘ ਮੰਢਾਲੀ, ਰਾਜ ਸਿੰਘ ਧਿੰਗੜ, ਨਿਰਮਲ ਸਿੰਘ ਮਾਨਸਾ, ਗੁਰਦੀਪ ਸਿੰਘ ਮੱਤੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ’ਚ ਮਨੂ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲ੍ਹਾਂ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਝੱਬਰ ਨੂੰ ਵਧਾਈਆਂ ਦਿੱਤੀਆਂ
Ad Position 24