21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਐੱਸ.ਡੀ.ਐੱਮ. ਨੇ ਝੰਡੀ ਦਿਖਾ ਕੇ ਕੀਤਾ ਰਵਾਨਾ

ਮਾਨਸਾ, 21 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਵਦੀਪ ਕੁਮਾਰ ਐੱਸ. ਡੀ.

Ad Position 21
No active advertisement
ਅਜੀਤ ਡੈਸਕ 22-11-2026
ਮਾਨਸਾ, 21 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਵਦੀਪ ਕੁਮਾਰ ਐੱਸ.ਡੀ.ਐੱਮ. ਮਾਨਸਾ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਆਡੀਓ-ਵੀਡੀਓ ਸੰਦੇਸ਼ਾਂ ਨਾਲ ਲੈਸ ਇਹ ਡਿਜੀਟਲ ਐਲ.ਈ.ਡੀ. ਵੈਨ ‘ਸਾਡੀ ਜਨਗਣਨਾ, ਸਾਡਾ ਵਿਕਾਸ’ ਦੇ ਸੰਦੇਸ਼ ਨਾਲ 21 ਨਵੰਬਰ ਤੋਂ 2 ਦਸੰਬਰ ਤੱਕ ਰੋਜ਼ਾਨਾ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਇਸ ਰਾਹੀਂ ਲੋਕਾਂ ਨੂੰ ਜਨਗਣਨਾ-2027 ਦੀ ਮਹੱਤਤਾ, ਪ੍ਰਕਿਰਿਆ ਅਤੇ ਡਿਜੀਟਲ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਐੱਸ.ਡੀ.ਐਮ. ਨੇ ਜਨਗਣਨਾ- 2027 ਤਹਿਤ ਸ਼ੁਰੂ ਹੋਈ ਸਵੈ-ਗਣਨਾ ਸਹੂਲਤ ਬਾਰੇ ਦੱਸਿਆ ਕਿ ਜ਼ਿਲ੍ਹਾ ਵਾਸੀ 30 ਨਵੰਬਰ ਤੱਕ ਅਧਿਕਾਰਤ ਪੋਰਟਲ ਰਾਹੀਂ ਆਪਣੇ ਘਰ ਬੈਠੇ ਅਤੇ ਪਰਿਵਾਰ ਨਾਲ ਸਬੰਧਿਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਨਲਾਈਨ ਜਾਣਕਾਰੀ ਦਰਜ ਕਰਨ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਵਿਲੱਖਣ ਸਵੈ-ਗਣਨਾ ਪਛਾਣ ਨੰਬਰ ਜਾਰੀ ਕੀਤਾ ਜਾਵੇਗਾ। ਨਾਗਰਿਕਾਂ ਨੂੰ ਇਹ ਨੰਬਰ ਬਾਅਦ ਵਿਚ ਘਰ-ਘਰ ਜਾ ਕੇ ਜਨਗਣਨਾ ਕਰਨ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ ਤਾਂ ਜੋ ਦਰਜ ਕੀਤੀ ਗਈ ਜਾਣਕਾਰੀ ਦੀ ਤਸਦੀਕ ਅਤੇ ਅਗਲੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਅਧਿਕਾਰੀ ਨੇ ਦੱਸਿਆ ਕਿ ਘਰ-ਘਰ ਜਾ ਕੇ ਜਨਗਣਨਾ ਕਰਨ ਦਾ ਕਾਰਜ 1 ਦਸੰਬਰ ਤੋਂ 4 ਜਨਵਰੀ ਤੱਕ ਚੱਲੇਗਾ ਜਦਕਿ 5 ਜਨਵਰੀ ਤੋਂ 9 ਜਨਵਰੀ ਤੱਕ ਸੋਧ ਪੜਾਅ ਤਹਿਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਪ ਅਰਥ ਤੇ ਅੰਕੜਾ ਸਲਾਹਕਾਰ ਰਣਜੀਤ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਜਨਗਣਨਾ ਲਵਦੀਪ ਸਿੰਘ, ਜਨਗਣਨਾ ਦੇ ਨੋਡਲ ਅਫ਼ਸਰ (ਪਬਲੀਸਿਟੀ)-ਕਮ-ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਮਨਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਵਿੱਦਿਅਕ ਫੇਰਾ ਲਗਾਇਆ ਅਗਲੀ ਖ਼ਬਰ ਭਾਕਿਯੂ ਏਕਤਾ ਡਕੌਂਦਾ ਵਲੋਂ 26 ਨਵੰਬਰ ਦੇ ਪ੍ਰੋਗਰਾਮਾਂ ਵਿਚ ਭਾਰੀ ਸ਼ਮੂਲੀਅਤ ਦਾ ਫੈਸਲਾ-ਮਨਜੀਤ ਧਨੇਰ
Ad Position 24