21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵਧੀਆ ਸੇਵਾਵਾਂ ਪ੍ਰਦਾਨ ਕਰਨ ਬਦਲੇ ਸਿਹਤ ਮੰਤਰੀ ਵਲੋਂ ਸਿਵਲ ਸਰਜਨ ਮਾਨਸਾ ਦਾ ਸਨਮਾਨ

ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜੱਚਾ ਬੱਚਾ ਸਿਹਤ ਸੇਵਾਵਾਂ ਤਹਿਤ ਗਰਭਵਤੀ ਔਰਤਾਂ ਦੀ ਪਹਿਲੀ ਤਿਮਾਹੀ ’ਚ ਰਜਿਸਟਰੇਸ਼ਨ ਦਾ ਵਧੀਆ ਕੰਮ ਕਰਨ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਡਾਇਗਨੋਸਟਿਕ ’ਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵਲੋਂ ਸਿਵਲ ਸਰਜਨ ਮਾਨਸਾ ਡਾ.

Ad Position 21
No active advertisement
ਅਜੀਤ ਡੈਸਕ 22-11-2026
ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜੱਚਾ ਬੱਚਾ ਸਿਹਤ ਸੇਵਾਵਾਂ ਤਹਿਤ ਗਰਭਵਤੀ ਔਰਤਾਂ ਦੀ ਪਹਿਲੀ ਤਿਮਾਹੀ ’ਚ ਰਜਿਸਟਰੇਸ਼ਨ ਦਾ ਵਧੀਆ ਕੰਮ ਕਰਨ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਡਾਇਗਨੋਸਟਿਕ ’ਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵਲੋਂ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕਜੋਤ ਸਿੰਘ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਵਿਭਾਗ ਦੇ ਡਾਇਰੈਕਟਰ ਡਾ. ਅਨਿਲ ਗੋਇਲ ਦੀ ਹਾਜ਼ਰੀ ਵਿਚ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਦੌਰਾਨ ਚੰਡੀਗੜ੍ਹ ਵਿਖੇ ਸਿਵਲ ਸਰਜਨਾਂ ਦੀ ਕਾਨਫ਼ਰੰਸ ਮੌਕੇ ਦਿੱਤਾ ਗਿਆ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ’ਚ 32 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਿਤਵ ਅਭਿਆਨ ਤਹਿਤ ਸਿਵਲ ਹਸਪਤਾਲ ਅਤੇ ਸਬ ਡਵੀਜ਼ਨਲ ਹਸਪਤਾਲਾਂ ਵਿਖੇ ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਅਤੇ ਮੁਫ਼ਤ ਟੈੱਸਟ ਕੀਤੇ ਜਾਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਸਮੱਸਿਆਂਵਾਂ ਦੀ ਬਾਤ ਪਾਉਂਦੀ ਇਕ ਕਿਤਾਬ : 'ਪੰਜਾਬ ਸਿਆਸਤ ਅਤੇ ਸਮਕਾਲ' ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਵਿੱਦਿਅਕ ਫੇਰਾ ਲਗਾਇਆ
Ad Position 24