ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸ਼ੈਲਰ ਤੇ ਆੜ੍ਹਤੀਆ ਸਨਅਤ ਸੰਕਟ ਦੇ ਘੇਰੇ ’ਚ-ਨਕੱਈ
ਮਾਨਸਾ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸ਼ੈਲਰ ਤੇ ਆੜ੍ਹਤੀਏ ਸਨਅਤ ਸੰਕਟ ਦੇ ਘੇਰੇ ’ਚ ਹਨ। ਇਹ ਦੋਸ਼ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਆਗੂ ਜਗਦੀਪ ਸਿੰਘ ਨਕੱਈ ਨੇ ਇੱਥੇ ਜਾਰੀ ਬਿਆਨ ’ਚ ਲਗਾਉਂਦਿਆਂ ਕਿਹਾ ਕਿ ਰਾਈਸ ਮਿੱਲਾਂ ’ਚ ਝੋਨਾ ਰੱਖਣ ਦੀ ਸਮਰਥਾ ਨਹੀਂ ਹੈ ਕਿਉਂਕਿ ਸਰਕਾਰ ਨੇ ਪਹਿਲਾਂ ਕੇਂਦਰ ਨਾਲ ਰਾਬਤਾ ਕਾਇਮ ਨਹੀਂ ਕੀਤਾ।
ਮਾਨਸਾ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸ਼ੈਲਰ ਤੇ ਆੜ੍ਹਤੀਏ ਸਨਅਤ ਸੰਕਟ ਦੇ ਘੇਰੇ ’ਚ ਹਨ। ਇਹ ਦੋਸ਼ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਆਗੂ ਜਗਦੀਪ ਸਿੰਘ ਨਕੱਈ ਨੇ ਇੱਥੇ ਜਾਰੀ ਬਿਆਨ ’ਚ ਲਗਾਉਂਦਿਆਂ ਕਿਹਾ ਕਿ ਰਾਈਸ ਮਿੱਲਾਂ ’ਚ ਝੋਨਾ ਰੱਖਣ ਦੀ ਸਮਰਥਾ ਨਹੀਂ ਹੈ ਕਿਉਂਕਿ ਸਰਕਾਰ ਨੇ ਪਹਿਲਾਂ ਕੇਂਦਰ ਨਾਲ ਰਾਬਤਾ ਕਾਇਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਤੋਂ ਲੈ ਕੇ ਆੜ੍ਹਤੀ, ਸ਼ੈਲਰ ਮਾਲਕ ਅਤੇ ਮੰਡੀ ਵਿਚ ਪਸੀਨਾ ਵਹਾਉਣ ਵਾਲੇ ਮਜ਼ਦੂਰ ਤੱਕ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਪਰ ਸੂਬਾ ਸਰਕਾਰ ਨੀਤੀਆਂ ’ਤੇ ਖਰੀ ਨਹੀਂ ਉੱਤਰ ਰਹੀ। ਉਨ੍ਹਾਂ ਆਖਿਆ ਕਿ ਪੰਜ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿਚ ਸ਼ੈਲਰ ਅਤੇ ਆੜ੍ਹਤੀਆਂ ਦਾ ਕਾਰੋਬਾਰ ਦਿਨੋ-ਦਿਨ ਮੰਦਹਾਲੀ ਵੱਲ ਵਧਦਾ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸ਼ੈਲਰਾਂ ਵਿੱਚ ਉਨ੍ਹਾਂ ਦੀ ਸਮਰੱਥਾ ਅਨੁਸਾਰ 100 ਫ਼ੀਸਦੀ ਝੋਨਾ ਲਗਾਇਆ ਜਾਵੇ, ਸ਼ੈਲਰ ਉਦਯੋਗ ਨੂੰ ਰਿਆਇਤੀ ਦਰਾਂ ’ਤੇ ਬਿਜਲੀ ਮੁਹੱਈਆ ਕਰਵਾਈ ਜਾਵੇ ਅਤੇ ਆਉਣ ਵਾਲੇ ਸੀਜ਼ਨ ਲਈ ਚੌਲਾਂ ਦੀ ਸਟੋਰੇਜ ਵਾਸਤੇ ਗੋਦਾਮਾਂ ਨੂੰ ਸਮੇਂ ਸਿਰ ਖਾਲੀ ਕਰਵਾਇਆ ਜਾਵੇ।