24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਜ਼ਦੂਰ ਮੁਕਤੀ ਮੋਰਚਾ ਦੇ ਆਗੂਆਂ ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ-ਪੱਤਰ

ਮਾਨਸਾ, 23 ਨਵੰਬਰ (ਰਵੀ)- ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਵਲੋਂ ਐਸ. ਡੀ.

Ad Position 21
No active advertisement
ਅਜੀਤ ਡੈਸਕ 24-11-2026
ਮਾਨਸਾ, 23 ਨਵੰਬਰ (ਰਵੀ)- ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਵਲੋਂ ਐਸ.ਡੀ.ਐਮ. ਮਾਨਸਾ ਨੂੰ ਡਿਪਟੀ ਕਮਿਸ਼ਨਰ ਦੇ ਨਾਂਅ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਪਿੰਡ ਰੱਲਾ ਦੇ ਦਲਿਤ ਮਜ਼ਦੂਰਾਂ ਨੂੰ 1982 ’ਚ ਬਣੀਆਂ ਰਿਹਾਇਸ਼ੀ ਕਾਲੋਨੀਆਂ ਦੀ ਮਾਲਕੀ ਦਿੱਤੀ ਜਾਵੇ। ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਮੁੱਖ ਮੰਤਰੀ ਦਰਬਾਰਾ ਸਿੰਘ ਦੇ ਰਾਜ ਵਿਚ ਇੰਦਰਾ ਆਵਾਸ ਯੋਜਨਾ ਤਹਿਤ ਪਿੰਡ ਰੱਲਾ ਦੇ ਬੇਜ਼ਮੀਨੇ ਦਲਿਤਾਂ ਨੂੰ ਰਿਹਾਇਸ਼ ਲਈ ਕਾਲੋਨੀਆਂ ਤਾਂ ਬਣਾ ਕੇ ਤਿਆਰ ਕਰ ਦਿੱਤੀਆਂ ਗਈਆਂ ਪਰ ਘਰਾਂ ਦਾ ਮਾਲਕੀ ਹੱਕ ਨਹੀਂ ਦਿੱਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਲਾਡੀ ਸਿੰਘ ਰੱਲਾ, ਰੋਹੀ ਖਾਨ, ਜੀਤੀ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰੇਟਾ ਤੋਂ ਕਿਸ਼ਨਗੜ੍ਹ ਸੜਕ ਦੀ ਖ਼ਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਮਾਨਸਾ ਜ਼ਿਲ੍ਹੇ ’ਚ ਦੂਜੇ ਦਿਨ 22 ਹਜ਼ਾਰ 162 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ
Ad Position 24