24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ - ਭਾਜਪਾ ਗੱਠਜੋੜ ਦੇ ਐਲਾਨ ਦਾ ਦੋਵੇਂ ਪਾਰਟੀਆਂ ਦੇ ਆਗੂਆਂ ਵਲੋਂ ਸਵਾਗਤ ਕਿਹਾ, ਪੰਜਾਬ ’ਚ ਐੱਨ.ਡੀ.ਏ. ਸਰਕਾਰ ਬਣੇਗੀ

ਮਾਨਸਾ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਗੱਠਜੋੜ ਦੇ ਐਲਾਨ ਦਾ ਜਿਲ੍ਹੇ ਦੇ ਅਕਾਲੀ ਤੇ ਭਾਜਪਾ ਆਗੂਆਂ ਨੇ ਸਵਾਗਤ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਗੱਠਜੋੜ ਜਿੱਥੇ ਪੰਜਾਬ ਦੀ ਰਾਜਨੀਤੀ ’ਚ ਨਵੇਂ ਕੀਰਤੀਮਾਨ ਸਥਾਪਿਤ ਕਰੇਗਾ ਉੱਥੇ ਰਾਜ ਦੀ ਭਲਾਈ ਲਈ ਵੀ ਸਹਾਈ ਹੋਵੇਗਾ।

Ad Position 21
No active advertisement
ਅਜੀਤ ਡੈਸਕ 25-11-2026
ਮਾਨਸਾ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਗੱਠਜੋੜ ਦੇ ਐਲਾਨ ਦਾ ਜਿਲ੍ਹੇ ਦੇ ਅਕਾਲੀ ਤੇ ਭਾਜਪਾ ਆਗੂਆਂ ਨੇ ਸਵਾਗਤ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਗੱਠਜੋੜ ਜਿੱਥੇ ਪੰਜਾਬ ਦੀ ਰਾਜਨੀਤੀ ’ਚ ਨਵੇਂ ਕੀਰਤੀਮਾਨ ਸਥਾਪਿਤ ਕਰੇਗਾ ਉੱਥੇ ਰਾਜ ਦੀ ਭਲਾਈ ਲਈ ਵੀ ਸਹਾਈ ਹੋਵੇਗਾ। ਆਗੂਆਂ ਨੇ ਦਾਅਵਾ ਕੀਤਾ ਕਿ 2027 ’ਚ ਪੰਜਾਬ ’ਚ ਐਨ.ਡੀ.ਏ. ਸਰਕਾਰ ਬਣੇਗੀ। ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੀਰੋਕੇ, ਦਿਹਾਤੀ ਪ੍ਰਧਾਨ ਜਤਿੰਦਰ ਸਿੰਘ ਸੋਢੀ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ, ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਹਲਕਾ ਸਰਦੂਲਗੜ੍ਹ ਦੇ ਇੰਚਾਰਜ ਦਿਲਰਾਜ ਸਿੰਘ ਭੂੰਦੜ, ਬੁਢਲਾਡਾ ਦੇ ਇੰਚਾਰਜ ਬਲਵਿੰਦਰ ਸਿੰਘ ਪਟਵਾਰੀ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਮਾਖਾ, ਨਗਰ ਕੌਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਕਾਲਾ, ਐਡਵੋਕੇਟ ਕੇ.ਐੱਸ. ਮਠਾੜੂ, ਅਕਾਲੀ ਆਗੂ ਚਰਨਜੀਤ ਸਿੰਘ ਝਲਬੂਟੀ, ਗੁਰਚਰਨ ਸਿੰਘ ਅਕਲੀਆ, ਜਸਵਿੰਦਰ ਸਿੰਘ ਤਾਮਕੋਟ, ਯੂਥ ਆਗੂ ਜਸਵਿੰਦਰ ਸਿੰਘ ਚਕੇਰੀਆਂ ਤੇ ਕੁਲਸ਼ੇਰ ਸਿੰਘ ਰੂਬਲ, ਭਾਜਪਾ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਭਾਜਪਾ ਦੇ ਜਿਲ੍ਹਾ ਪ੍ਰਧਾਨ ਗੋਮਾ ਰਾਮ ਪੁਨੀਆ, ਜਨਰਲ ਸਕੱਤਰ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਭਾਜਪਾ ਆਗੂ ਸੁਖਦੇਵ ਸਿੰਘ ਫਰਵਾਹੀ ਆਦਿ ਨੇ ਕਿਹਾ ਕਿ ਇਹ ਗੱਠਜੋੜ ਸਮੇਂ ਦੀ ਲੋੜ ਸੀ ਕਿਉਂਕਿ ਪੰਜਾਬ ਦੇ ਲੋਕ ਜਿੱਥੇ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹਨ ਉੱਥੇ ਉਹ ਕਾਂਗਰਸ ਨੂੰ ਵੀ ਪਸੰਦ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਭਾਈਚਾਰਕ ਸਾਂਝ ਵੀ ਵਧਾਏਗਾ। ਆਗੂਆਂ ਨੇ ਇਸ ਕਾਰਜ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਆਦਿ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ੁਹਿਰਦ ਆਗੂਆਂ ਦੇ ਯਤਨ ਸਦਕਾ ਹੀ ਇਹ ਗੱਠਜੋੜ ਸਿਰੇ ਚੜ੍ਹਿਆ ਹੈ। ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ- ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦੇ ਐਲਾਨ ਦਾ ਸਵਾਗਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਹ ਗਠਜੋੜ ਪੰਜਾਬ ਦੀ ਰਾਜਨੀਤੀ ’ਚ ਨਵਾਂ ਅਧਿਆਏ ਲਿਖੇਗਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਦੀ ਦਿਸ਼ਾ ’ਚ ਮਹੱਤਵਪੂਰਨ ਕਦਮ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਨਾ ਹੋਣ ਤੋਂ ਅੱਕੇ ਕਿਸਾਨਾਂ ਨੇ ਦਿੱਤਾ ਮੁੱਖ ਮਾਰਗ ’ ਤੇ ਧਰਨਾ ਖ਼ਰੀਦ ਏਜੰਸੀਆਂ ਅਤੇ ਸ਼ੈਲਰ ਮਾਲਕਾਂ ਦੀ ਮਿ... ਅਗਲੀ ਖ਼ਬਰ ਡੀ.ਟੀ.ਐੱਫ. ਵਲੋਂ 29 ਦੇ ਸੁਨਾਮ ਘਿਰਾਓ ’ਚ ਸ਼ਮੂਲੀਅਤ ਕਰਨ ਦਾ ਐਲਾਨ
Ad Position 24