25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬੀ. ਜੀ. ਐਨ. ਪਬਲਿਕ ਸਕੂਲ ਵਿਚ ਗੁਰਪੁਰਬ ਮਨਾਇਆ

ਸੀਂਗੋ ਮੰਡੀ , 25 ਨਵੰਬਰ ( ਪ੍ਰਿੰਸ ਗਰਗ )- ਬੀ ਜੀ ਐਨ ਆਦਰਸ਼ ਪਬਲਿਕ ਸਕੂਲ ਸ਼ੇਰਗੜ੍ਹ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਲਈ ਗੁਰਮਤਿ ਗਿਆਨ ਜੋਤ ਪ੍ਰੀਖਿਆ ਕਰਵਾਈ , ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਭਾਗ ਲਿਆ । ਇਸ ਪ੍ਰੀਖਿਆ ਰਾਹੀਂ ਵਿਦਿਆਰਥੀਆਂ ਨੂੰ ਸਿੱਖ ਗੁਰੂ ਸਾਹਿਬਾਨ ਦੇ ਜੀਵਨ , ਸਿੱਖਿਆਵਾਂ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 26-11-2026
ਸੀਂਗੋ ਮੰਡੀ , 25 ਨਵੰਬਰ ( ਪ੍ਰਿੰਸ ਗਰਗ )- ਬੀ ਜੀ ਐਨ ਆਦਰਸ਼ ਪਬਲਿਕ ਸਕੂਲ ਸ਼ੇਰਗੜ੍ਹ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਲਈ ਗੁਰਮਤਿ ਗਿਆਨ ਜੋਤ ਪ੍ਰੀਖਿਆ ਕਰਵਾਈ , ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਭਾਗ ਲਿਆ । ਇਸ ਪ੍ਰੀਖਿਆ ਰਾਹੀਂ ਵਿਦਿਆਰਥੀਆਂ ਨੂੰ ਸਿੱਖ ਗੁਰੂ ਸਾਹਿਬਾਨ ਦੇ ਜੀਵਨ , ਸਿੱਖਿਆਵਾਂ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ । ਇਸ ਸਮੇਂ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਹਨਾਂ ਦੀਆਂ ਮਹਾਨ ਸਿੱਖਿਆਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਬੱਚਿਆਂ ਨੇ ਸ਼ਬਦ ਗਾਇਨ , ਕਵਿਤਾਵਾਂ ਤੇ ਹੋਰ ਧਾਰਮਿਕ ਗਤੀਵਿਧੀਆਂ ਰਾਹੀਂ ਗੁਰੂ ਸਾਹਿਬਾਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ । ਸਕੂਲ ਦੇ ਚੇਅਰਮੈਨ ਅਮਿਤ ਗੁਪਤਾ ਅਤੇ ਪ੍ਰਿੰਸੀਪਲ ਸ੍ਰੀਮਤੀ ਤ੍ਰਿਪਤਾ ਬਜਾਜ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ , ਸਿੱਖ ਇਤਿਹਾਸ ਤੇ ਨੈਤਿਕ ਕਦਰਾਂ ਕੀਮਤਾਂ ਨਾਲ ਜੋੜਨਾ ਹੈ । ਉਹਨਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਸੱਚ , ਸੇਵਾ , ਸਿਮਰਨ ਅਤੇ ਮਨੁੱਖਤਾ ਦੇ ਮਾਰਗ ’ ਤੇ ਚੱਲਣ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੇ ਭਾਜਪਾ ਨਾਲ ਗੱਠਜੋੜ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ - ਲਿਬਰੇਸ਼ਨ ਅਗਲੀ ਖ਼ਬਰ ਪੁਲਿਸ ਇੰਸਪੈਕਟਰ ਤੇ ਸ਼ਾਇਰ ਬਲਕੌਰ ਸਿੰਘ ਨੂੰ ਵਿਦਾਇਗੀ ਪਾਰਟੀ ਦਿੱਤੀ
Ad Position 24