25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮਾਨਸਾ ਪੁਲਿਸ ਵਲੋਂ ਅਰਸ਼ ਡੱਲਾ ਗਰੋਹ ਦੇ 3 ਮੈਂਬਰ ਹਥਿਆਰਾਂ ਸਮੇਤ ਕਾਬੂ 2 ਪਿਸਤੌਲ, 2 ਰਿਵਾਲਵਰ, 1 ਦੇਸੀ ਕੱਟਾ ਤੇ ਕਾਰਤੂਸ ਫੜ੍ਹੇ

ਮਾਨਸਾ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੇ ਚੱਲਦਿਆਂ ਮਾਨਸਾ ਪੁਲਿਸ ਤੇ ਕਾਊਂਟਰ ਇੰਟੈਲੀਜੈਂਸੀ ਨੇ ਸਾਂਝੀ ਕਾਰਵਾਈ ’ਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਤੋਂ 2 ਪਿਸਤੌਲ, 2 ਰਿਵਾਲਵਰ, 1 ਦੇਸੀ ਕੱਟਾ ਸਮੇਤ ਕਾਰਤੂਸ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਹੱਥ ਚੜ੍ਹੇ ਗੈਂਗਸਟਰ ਅਰਸ਼ ਡੱਲਾ ਗਿਰੋਹ ਦੇ ਮੈਂਬਰ ਦੱਸੇ ਜਾਂਦੇ ਹਨ।

Ad Position 21
No active advertisement
ਅਰਸ਼ ਡੱਲਾ ਗਰੋਹ ਨਾਲ ਸੰਬੰਧਿਤ ਵਿਅਕਤੀਆਂ ਨੂੰ ਅਸਲੇ ਸਮੇਤ ਗ੍ਰਿਫਤਾਰ ਕਰਨ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ। ਤਸਵੀਰ : ਸੇਮੀ ਮਾਨਸਾ 26-11-2026
ਮਾਨਸਾ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੇ ਚੱਲਦਿਆਂ ਮਾਨਸਾ ਪੁਲਿਸ ਤੇ ਕਾਊਂਟਰ ਇੰਟੈਲੀਜੈਂਸੀ ਨੇ ਸਾਂਝੀ ਕਾਰਵਾਈ ’ਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਤੋਂ 2 ਪਿਸਤੌਲ, 2 ਰਿਵਾਲਵਰ, 1 ਦੇਸੀ ਕੱਟਾ ਸਮੇਤ ਕਾਰਤੂਸ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਹੱਥ ਚੜ੍ਹੇ ਗੈਂਗਸਟਰ ਅਰਸ਼ ਡੱਲਾ ਗਿਰੋਹ ਦੇ ਮੈਂਬਰ ਦੱਸੇ ਜਾਂਦੇ ਹਨ। ਨਰਿੰਦਰ ਸਿੰਘ ਐਸ.ਪੀ. (ਐੱਚ) ਨੇ ਪ੍ਰੈੱਸ ਕਾਨਫਰੰਸ ਮੌਕੇ ਦੱਸਿਆ ਕਿ ਵੈਭਵ ਚੌਧਰੀ ਐਸ.ਐਸ.ਪੀ. ਮਾਨਸਾ ਅਤੇ ਅਵਨੀਤ ਕੌਰ ਸਿੱਧੂ ਏ.ਆਈ.ਜੀ. ਕਾਊਂਟਰ ਇੰਟੈਲੀਜੈਸੀ ਜੋਨ ਬਠਿੰਡਾ ਦੀ ਰਹਿਨੁਮਾਈ ਹੇਠ ਜਗਬਿੰਦਰ ਸਿੰਘ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਦੀ ਅਗਵਾਈ ’ਚ ਇੰਸਪੈਕਟਰ ਕੰਵਲਜੀਤ ਸਿੰਘ ਇੰਚਾਰਜ ਸਪੈਸ਼ਲ ਸੈਲ ਮਾਨਸਾ ਅਤੇ ਸਹਾਇਕ ਸਬ ਇੰਸਪੈਕਟਰ ਕੁਲਵੀਰ ਸਿੰਘ ਧਾਲੀਵਾਲ ਇੰਚਾਰਜ ਕਾਊਂਟਰ ਇੰਟੈਲੀਜੈਸੀ ਯੂਨਿਟ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਸਤੈਦੀ ਵਰਤਦਿਆਂ ਨੌਜਵਾਨਾਂ ਨੂੰ ਦਬੋਚ ਕੇ ਉਨ੍ਹਾਂ ਤੋਂ ਨਜਾਇਜ ਅਸਲਾ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਲਵਜੀਤ ਸਿੰਘ ਉਰਫ ਲਵਲੀ ਵਾਸੀ ਭੀਖੀ ਹਾਲ ਆਬਾਦ ਬਰੇਟਾ, ਗੁਰਦੀਪ ਸਿੰਘ ਉਰਫ ਗੱਬਰ ਵਾਸੀ ਰਿਉਂਦ ਕਲਾਂ ਅਤੇ ਹਰਵਿੰਦਰ ਸਿੰਘ ਉਰਫ ਬਿੰਦਰ ਵਾਸੀ ਬਰੇਟਾ ਜੋ ਕਰੋਲਾ ਗੱਡੀ ’ਚ ਸਵਾਰ ਹਨ, ਕੋਲ ਨਜਾਇਜ ਅਸਲਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀਆ ਵਲੋਂ ਤਿੰਨਕੋਣੀ ਮਾਨਸਾ ਨਜ਼ਦੀਕ ਨਾਕਾਬੰਦੀ ਦੌਰਾਨ ਉਕਤ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 2 ਪਿਸਟਲ 32 ਬੋਰ, 1 ਰਿਵਾਲਵਰ 38 ਬੋਰ, 1 ਰਿਵਾਲਵਰ 32 ਬੋਰ, 1 ਦੇਸੀ ਕੱਟਾ 32 ਬੋਰ ਸਮੇਤ 4 ਜਿੰਦਾ ਰੌਦ 32 ਬੋਰ ਤੇ 1 ਜਿੰਦਾ ਰੌਦ 38 ਬੋਰ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਸਪੈਸ਼ਲ ਸੈਲ ਨੇ ਅਸਲਾ ਐਕਟ ਤਹਿਤ ਉਕਤ ਤਿੰਨਾਂ ਖਿਲਾਫ ਥਾਣਾ ਸ਼ਹਿਰੀ-2 ਮਾਨਸਾ ਵਿਖੇ ਮੁਕੱਦਮਾ ਦਰਜ ਕਰਵਾ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਹੈ। ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਕਿ ਪੁਲਿਸ ਰਿਮਾਂਡ ਦੌਰਾਨ ਦੋਸ਼ੀਆਂ ਪੁੱਛਗਿੱਛ ’ਚ ਹੋਰ ਅਹਿਮ ਖੁਲਾਸੇ ਵੀ ਹੋ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ ਹੋਈ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੈਮਿਸਟ ਦੁਕਾਨਾਂ ਦੀ ਅਚਨਚੇਤ ਚੈਕਿੰਗ
Ad Position 24