25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੱਲ੍ਹ ਰਾਤ 8 ਵਜੇ ਮਾਨਸਾ ’ਚ ਹੋਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕ ਆਊਟ ਮੌਕ ਡਰਿੱਲ

ਮਾਨਸਾ, 25 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਿਵਲ ਡਿਫੈਂਸ ਤਿਆਰੀਆਂ ਦੀ ਪਰਖ ਲਈ ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਤੇ ਨੇੜਲੇ ਖੇਤਰਾਂ ’ਚ 27 ਨਵੰਬਰ ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੂਸ਼ ਗੋਇਲ ਵਧੀਕ ਡਿਪਟੀ ਕਮਿਸ਼ਨਰ ਨੇ ਮੌਕ ਡਰਿੱਲ ਦੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਦੱਸਿਆ ਕਿ ਮੌਕ ਅਭਿਆਸ ਦੌਰਾਨ ਜ਼ਮੀਨੀ ਪੱਧਰ ’ਤੇ ਤਾਲਮੇਲ ਦੀ ਪਰਖ ਲਈ ਵੱਖ-ਵੱਖ ਅਹਿਮ ਹੰਗਾਮੀ ਕਾਰਜਾਂ ਦਾ ਅਭਿਆਸ ਕੀਤਾ ਜਾਵੇਗਾ, ਜਿਨ੍ਹਾਂ ’ਚ ਅੱਗ ਬੁਝਾਊ ਕਾਰਵਾਈਆਂ, ਖੋਜ ਅਤੇ ਬਚਾਅ ਕਾਰਜ, ਫ਼ਸਟ ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਟਰੈਫ਼ਿਕ ਅਤੇ ਭੀੜ ਨੂੰ ਕੰਟਰੋਲ ਕਰਨ ਦੇ ਉਪਾਅ ਸ਼ਾਮਿਲ ਹਨ।

Ad Position 21
No active advertisement
ਅਜੀਤ ਡੈਸਕ 26-11-2026
ਮਾਨਸਾ, 25 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਿਵਲ ਡਿਫੈਂਸ ਤਿਆਰੀਆਂ ਦੀ ਪਰਖ ਲਈ ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਤੇ ਨੇੜਲੇ ਖੇਤਰਾਂ ’ਚ 27 ਨਵੰਬਰ ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੂਸ਼ ਗੋਇਲ ਵਧੀਕ ਡਿਪਟੀ ਕਮਿਸ਼ਨਰ ਨੇ ਮੌਕ ਡਰਿੱਲ ਦੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਦੱਸਿਆ ਕਿ ਮੌਕ ਅਭਿਆਸ ਦੌਰਾਨ ਜ਼ਮੀਨੀ ਪੱਧਰ ’ਤੇ ਤਾਲਮੇਲ ਦੀ ਪਰਖ ਲਈ ਵੱਖ-ਵੱਖ ਅਹਿਮ ਹੰਗਾਮੀ ਕਾਰਜਾਂ ਦਾ ਅਭਿਆਸ ਕੀਤਾ ਜਾਵੇਗਾ, ਜਿਨ੍ਹਾਂ ’ਚ ਅੱਗ ਬੁਝਾਊ ਕਾਰਵਾਈਆਂ, ਖੋਜ ਅਤੇ ਬਚਾਅ ਕਾਰਜ, ਫ਼ਸਟ ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਟਰੈਫ਼ਿਕ ਅਤੇ ਭੀੜ ਨੂੰ ਕੰਟਰੋਲ ਕਰਨ ਦੇ ਉਪਾਅ ਸ਼ਾਮਿਲ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਅਭਿਆਸ ਦੌਰਾਨ ਕਿਸੇ ਵੀ ਪੱਖੋਂ ਘਬਰਾਹਟ ਨਾ ਪੈਦਾ ਕੀਤੀ ਜਾਵੇ ਕਿਉਂਕਿ ਇਹ ਸਿਵਲ ਡਿਫੈਂਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਰਵਾਇਆ ਜਾ ਰਿਹਾ ਆਮ ਅਭਿਆਸ ਹੈ। ਸਿਵਲ ਡਿਫੈਂਸ ਦੇ ਕੰਪਨੀ ਕਮਾਂਡਰ ਇੰਸਪੈਕਟਰ ਮੁਨੀਸ਼ ਅਹੂਜਾ ਨੇ ਦੱਸਿਆ ਕਿ ਇਹ ਮੌਕ ਡਰਿੱਲ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜੋ ਕਿ ਦੋ ਮਿੰਟਾਂ ਲਈ ਉੱਚੀ-ਨੀਵੀਂ ਆਵਾਜ਼ ਵਾਲੇ ਸਾਇਰਨ ਵਜਾ ਕੇ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 27 ਨਵੰਬਰ ਨੂੰ ਬਲੈਕਆਊਟ ਦੇ ਸਮੇਂ ਦੌਰਾਨ ਰਾਤ 8 ਤੋਂ ਰਾਤ 8:05 ਵਜੇ ਤੱਕ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ। ਇਸ ਮੌਕੇ ਚੇਅਰਮੈਨ ਵਪਾਰ ਮੰਡਲ ਕਮਿਸ਼ਨ ਜ਼ਿਲ੍ਹਾ ਮਾਨਸਾ ਆਸ਼ੂ ਬਾਂਸਲ, ਮਨੋਜ ਗੋਇਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕਿਉਰਿਟੀ ਗਾਰਡ ਸਿਖਲਾਈ ਕੋਰਸ ਲਈ ਰਜਿਸਟਰੇਸ਼ਨ ਸ਼ੁਰੂ ਅਗਲੀ ਖ਼ਬਰ ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ ਹੋਈ
Ad Position 24