25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਫਫੜੇ ਭਾਈਕੇ ਦੀਆਂ ਖੰਡਰ ਬਣੀਆਂ ਇਮਾਰਤਾਂ ਪੁਲਿਸ ਨੇ ਕੀਤੀਆਂ ਢਹਿ-ਢੇਰੀ

ਭੀਖੀ, 25 ਨਵੰਬਰ (ਬਲਕਾਰ ਸਿੰਘ ਸਹੋਤਾ)- ਜਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਦੇ ਨਿਰਦੇਸ਼ਾਂ ’ਤੇ ਥਾਣਾ ਭੀਖੀ ਅਧੀਨ ਆਉਂਦੇ ਪਿੰਡ ਫਫੜੇ ਭਾਈਕੇ ਵਿਖੇ ਨਸ਼ੇੜੀਆਂ ਲਈ ਸੈਰਗਾਹ ਬਣੀਆਂ ਖੰਡਰ ਤੇ ਅਸੁਰੱਖਿਅਤ ਇਮਾਰਤਾਂ ਨੂੰ ਸਿਵਲ ਪ੍ਰਸ਼ਾਸਨ ਦੀ ਮਨਜੂਰੀ ਨਾਲ ਪੁਲਿਸ ਵਲੋਂ ਢਹਿ-ਢੇਰੀ ਕੀਤੀਆਂ ਗਈਆਂ ਹਨ। ਪੁਲਿਸ ਉਪ ਕਪਤਾਨ ਨਰਿੰਦਰ ਸਿੰਘ ਨੇ ਦੱਸਿਆ ਕਿ ਨਸ਼ੇ ਨੂੰ ਸਖਤੀ ਨਾਲ ਰੋਕਣ ਲਈ ਜਮੀਨੀ ਪੱਧਰ ’ਤੇ ਕਾਰਵਾਈ ਨਿਰੰਤਰ ਜਾਰੀ ਹੈ।

Ad Position 21
No active advertisement
ਪਿੰਡ ਫਫੜੇ ਭਾਈਕੇ ਵਿਖੇ ਖੰਡਰ ਬਣੀਆਂ ਇਮਾਰਤਾਂ ਨੂੰ ਢਹਿ ਢੇਰੀ ਕਰਨ ਦਾ ਦ੍ਰਿਸ਼। ਤਸਵੀਰ : ਬਲਕਾਰ ਸਿੰਘ ਸਹੋਤਾ 26-11-2026
ਭੀਖੀ, 25 ਨਵੰਬਰ (ਬਲਕਾਰ ਸਿੰਘ ਸਹੋਤਾ)- ਜਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਦੇ ਨਿਰਦੇਸ਼ਾਂ ’ਤੇ ਥਾਣਾ ਭੀਖੀ ਅਧੀਨ ਆਉਂਦੇ ਪਿੰਡ ਫਫੜੇ ਭਾਈਕੇ ਵਿਖੇ ਨਸ਼ੇੜੀਆਂ ਲਈ ਸੈਰਗਾਹ ਬਣੀਆਂ ਖੰਡਰ ਤੇ ਅਸੁਰੱਖਿਅਤ ਇਮਾਰਤਾਂ ਨੂੰ ਸਿਵਲ ਪ੍ਰਸ਼ਾਸਨ ਦੀ ਮਨਜੂਰੀ ਨਾਲ ਪੁਲਿਸ ਵਲੋਂ ਢਹਿ-ਢੇਰੀ ਕੀਤੀਆਂ ਗਈਆਂ ਹਨ। ਪੁਲਿਸ ਉਪ ਕਪਤਾਨ ਨਰਿੰਦਰ ਸਿੰਘ ਨੇ ਦੱਸਿਆ ਕਿ ਨਸ਼ੇ ਨੂੰ ਸਖਤੀ ਨਾਲ ਰੋਕਣ ਲਈ ਜਮੀਨੀ ਪੱਧਰ ’ਤੇ ਕਾਰਵਾਈ ਨਿਰੰਤਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਫਫੜੇ ਭਾਈਕੇ ਵਿਖੇ ਤੋੜੀਆਂ ਗਈਆਂ ਇਮਾਰਤਾਂ ਲੰਬੇ ਸਮੇਂ ਤੋਂ ਅਸੁਰੱਖਿਅਤ ਤੇ ਖੰਡਰ ਹੋ ਚੁੱਕੀਆਂ ਸਨ, ’ਚ ਨਸ਼ੇੜੀ ਅਕਸਰ ਨਸ਼ਾ ਕਰਨ ਦੇ ਨਾਲ-ਨਾਲ ਅਮਨ-ਕਾਨੂੰਨ ਲਈ ਖਤਰਾ ਬਣੇ ਹੋਏ ਸਨ। ਪਿੰਡ ਦੀ ਗ੍ਰਾਮ ਪੰਚਾਇਤ ਅਤੇ ਬੀ.ਡੀ.ਪੀ.ਓ. ਮਾਨਸਾ ਵਲੋਂ ਲਏ ਫੈਸਲੇ ’ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਇਨ੍ਹਾਂ ਇਮਾਰਤਾਂ ਨੂੰ ਤੋੜਿਆ ਗਿਆ ਹੈ। ਉਨ੍ਹਾਂ ਪਿੰਡ ਵਾਸੀਆਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਪ੍ਰਸ਼ਾਸਨ ਜਿੱਥੇ ਨਸ਼ਿਆਂ ਨੂੰ ਖਤਮ ਕਰਨ ਲਈ ਪ੍ਰਤੀਬੱਧ ਹੈ ਉੱਥੇ ਨਸ਼ੇੜੀਆਂ ਕਾਰਨ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਵੀ ਸਖਤੀ ਨਾਲ ਕਾਰਜ ਕਰ ਰਿਹਾ ਹੈ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ੇੜੀਆਂ ਕਾਰਨ ਉਨ੍ਹਾਂ ਦਾ ਜਿਉਣਾ ਦੁੱਭਰ ਹੋ ਚੁੱਕਾ ਸੀ ਅਤੇ ਇਨ੍ਹਾਂ ਇਮਾਰਤਾਂ ਦੇ ਢਹਿਣ ਨਾਲ ਕੁਝ ਰਾਹਤ ਮਿਲੇਗੀ। ਕਾਰਵਾਈ ਮੌਕੇ ਡੀ.ਐਸ.ਪੀ. ਗੁਰਪ੍ਰਤਾਪ ਸਿੰਘ ਅਤੇ ਥਾਣਾ ਮੁਖੀ ਭੀਖੀ ਗੁਰਮੇਲ ਸਿੰਘ ਪੁਲਿਸ ਪਾਰਟੀ ਸਮੇਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਡਜ਼ੀ ਤੇ ਐਮ.ਬੀ. ਇੰਟਰਨੈਸ਼ਨਲ ਸਕੂਲ ਰੱਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਸਕਿਉਰਿਟੀ ਗਾਰਡ ਸਿਖਲਾਈ ਕੋਰਸ ਲਈ ਰਜਿਸਟਰੇਸ਼ਨ ਸ਼ੁਰੂ
Ad Position 24