25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਰਡ ਰਾਮਾ ਸਕੂਲ ’ਚ ਕਰਵਾਇਆ ਸਮਾਗਮ

ਬਠਿੰਡਾ, 25 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਰਡ ਰਾਮਾ ਸਕੂਲ (ਐਮਐਸਡੀ ਸਕੂਲ) ਬਠਿੰਡਾ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ, ਸਕੂਲੀ ਬੱਚਿਆਂ ਅਤੇ ਸਟਾਫ਼ ਵਲੋਂ ਹਾਜ਼ਰੀ ਲਵਾਈ ਗਈ। ਇਸ ਮੌਕੇ ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਦੇ ਪ੍ਰਧਾਨ ਵਕੀਲ ਰਾਜਨ ਗਰਗ ਸਮੇਤ ਸਮੁੱਚੀ ਲੀਡਰਸ਼ਿਪ ਤੌਰ ’ਤੇ ਸ਼ਾਮਿਲ ਹੋਈ।

Ad Position 21
No active advertisement
ਅਜੀਤ ਡੈਸਕ 26-11-2026
ਬਠਿੰਡਾ, 25 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਰਡ ਰਾਮਾ ਸਕੂਲ (ਐਮਐਸਡੀ ਸਕੂਲ) ਬਠਿੰਡਾ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ, ਸਕੂਲੀ ਬੱਚਿਆਂ ਅਤੇ ਸਟਾਫ਼ ਵਲੋਂ ਹਾਜ਼ਰੀ ਲਵਾਈ ਗਈ। ਇਸ ਮੌਕੇ ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਦੇ ਪ੍ਰਧਾਨ ਵਕੀਲ ਰਾਜਨ ਗਰਗ ਸਮੇਤ ਸਮੁੱਚੀ ਲੀਡਰਸ਼ਿਪ ਤੌਰ ’ਤੇ ਸ਼ਾਮਿਲ ਹੋਈ। ਸਕੂਲ ਪ੍ਰਿੰਸੀਪਲ ਸੂਰਜ ਸੇਤੀਆ ਦੀ ਅਗਵਾਈ ਵਿਚ ਕਰਵਾਏ ਸਮਾਗਮ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਪ੍ਰਕਾਸ਼ ਕਰਵਾਏ ਗਏ। ਇਸ ਮੌਕੇ ਜਿੱਥੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ, ਉੱਥੇ ਹੀ ਸਕੂਲੀ ਬੱਚਿਆਂ, ਸਟਾਫ਼ ਅਤੇ ਸੰਗਤਾਂ ਲਈ ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਭਾਤ ਫੇਰੀ ਵੀ ਕੱਢੀ ਗਈ, ਜਿਸ ਦਾ ਸੰਗਤਾਂ ਵਲੋਂ ਪ੍ਰਭਾਵਸ਼ਾਲੀ ਨਾਲ ਸਵਾਗਤ ਕੀਤਾ ਗਿਆ। ਕੀਰਤਨੀ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਪ੍ਰਧਾਨ ਵਕੀਲ ਰਾਜਨ ਗਰਗ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਏ ਪੂਰਨਿਆਂ ਨੂੰ ਯਾਦ ਕਰਕੇ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣਾ ਹੀ ਸੱਚੀ ਸੇਵਾ ਹੈ। ਸਕੂਲ ਦੇ ਪ੍ਰਿੰਸੀਪਲ ਸੂਰਜ ਸੇਤੀਆ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਚਾਈਨਾ ਡੋਰ ਦੀ ਲਪੇਟ ’ ਚ ਆਉਣ ਨਾਲ ਨੌਜਵਾਨ ਦਾ ਗਲਾ ਕੱਟਿਆ , 16 ਟਾਂਕੇ ਲੱਗੇ ਚਾਈਨਾ ਡੋਰ ਵੇਚਣ ਅਤੇ ਪਤੰਗ ਉਡਾਉਣ ਵਾਲਿ... ਅਗਲੀ ਖ਼ਬਰ ਸੇਂਟ ਜ਼ੇਵੀਅਰਜ ਸਕੂਲ ਦੇ ਜੂਨੀਅਰ ਵਿਦਿਆਰਥੀਆਂ ਨੇ ਲੂਮੀਨੇਅਰ 2026 ਵਿਚ ਚਮਕਾਇਆ ਸਕੂਲ ਦਾ ਨਾਮ
Ad Position 24