25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲੇ’ ਹਾਕੀ ਅੰਡਰ-14 ’ਚ ਜਲੰਧਰ ਤੇ ਅੰਡਰ-17 ’ਚ ਮੋਹਾਲੀ ਬਣੇ ‘ਚੈਂਪੀਅਨ’

ਬਠਿੰਡਾ, 25 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ‘ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-4’ ਤਹਿਤ ਬਠਿੰਡਾ ਵਿਖੇ ਚੱਲ ਰਹੇ ਰਾਜ ਪੱਧਰੀ ਹਾਕੀ ਮੁਕਾਬਲਿਆਂ ਦੇ ਸੱਤਵੇਂ ਦਿਨ ਖਿਡਾਰੀਆਂ ਨੇ ਮੈਦਾਨ ਵਿਚ ਖੂਬ ਪਸੀਨਾ ਵਹਾਇਆ। ਹਾਕੀ ਟਰਫ਼ ਅਤੇ ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਦੇ ਅੰਡਰ-14 ਸਾਲ ਵਰਗ ਵਿਚ ਜਲੰਧਰ ਅਤੇ ਅੰਡਰ-17 ਵਰਗ ਵਿਚ ਮੋਹਾਲੀ ਦੀ ਟੀਮ ਨੇ ਪਹਿਲਾਂ ਸਥਾਨ ਹਾਸਲ ਕਰਕੇ ‘ਚੈਂਪੀਅਨ’ ਬਣਨ ਦਾ ਮਾਣ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਬਠਿੰਡਾ, 25 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ‘ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-4’ ਤਹਿਤ ਬਠਿੰਡਾ ਵਿਖੇ ਚੱਲ ਰਹੇ ਰਾਜ ਪੱਧਰੀ ਹਾਕੀ ਮੁਕਾਬਲਿਆਂ ਦੇ ਸੱਤਵੇਂ ਦਿਨ ਖਿਡਾਰੀਆਂ ਨੇ ਮੈਦਾਨ ਵਿਚ ਖੂਬ ਪਸੀਨਾ ਵਹਾਇਆ। ਹਾਕੀ ਟਰਫ਼ ਅਤੇ ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਦੇ ਅੰਡਰ-14 ਸਾਲ ਵਰਗ ਵਿਚ ਜਲੰਧਰ ਅਤੇ ਅੰਡਰ-17 ਵਰਗ ਵਿਚ ਮੋਹਾਲੀ ਦੀ ਟੀਮ ਨੇ ਪਹਿਲਾਂ ਸਥਾਨ ਹਾਸਲ ਕਰਕੇ ‘ਚੈਂਪੀਅਨ’ ਬਣਨ ਦਾ ਮਾਣ ਹਾਸਲ ਕੀਤਾ। ਅੰਡਰ-17 ਲੜਕਿਆਂ ਦੇ ਵਰਗ ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਦੂਜਾ, ਮੋਗਾ ਨੇ ਤੀਜਾ ਅਤੇ ਗੁਰਦਾਸਪੁਰ ਨੇ ਚੌਥਾ ਸਥਾਨ ਹਾਸਲ ਕੀਤਾ। ਅੰਡਰ-14 ਲੜਕਿਆਂ ਦੇ ਵਰਗ ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਦੂਜਾ, ਮੋਹਾਲੀ ਨੇ ਤੀਜਾ ਅਤੇ ਸ਼ਹੀਦ ਭਗਤ ਸਿੰਘ ਨਗਰ ਨੇ ਚੌਥਾ ਸਥਾਨ ਹਾਸਲ ਕੀਤਾ। ਅੰਡਰ-21 ਲੜਕਿਆਂ ਦੇ ਮੁਕਾਬਲਿਆਂ ਵਿਚ ਮਾਨਸਾ ਨੇ ਪਟਿਆਲਾ ਨੂੰ 1-0 ਨਾਲ, ਬਠਿੰਡਾ ਨੇ ਮੋਗਾ ਨੂੰ 2-1 ਨਾਲ, ਰੋਪੜ ਨੇ ਮਾਨਸਾ ਨੂੰ 4-0 ਨਾਲ, ਸੰਗਰੂਰ ਨੇ ਐਸ.ਬੀ.ਐਸ. ਨਗਰ ਨੂੰ 3-2 ਨਾਲ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸੰਗਰੂਰ ਨੂੰ 2-1 ਨਾਲ ਹਰਾਇਆ ਹੈ।ਅੰਡਰ-31 ਤੋਂ 40 ਲੜਕਿਆਂ ਦੇ ਵਿਚ ਲੁਧਿਆਣਾ ਨੇ ਬਠਿੰਡਾ ਨੂੰ 1-0 ਨਾਲ, ਮੋਗਾ ਨੇ ਫ਼ਰੀਦਕੋਟ ਨੂੰ 2-0 ਨਾਲ ਅਤੇ ਸੰਗਰੂਰ ਨੇ ਮਾਨਸਾ ਨੂੰ 3-2 ਨਾਲ ਹਰਾਇਆ ਹੈ।ਇਸ ਮੌਕੇ ਸਰਕਾਰੀ ਸਪੋਰਟਸ ਸਕੂਲ ਘੁੱਦਾ ਦੇ ਪ੍ਰਿੰਸੀਪਲ ਨਰਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਅੰਡਰ-17 ਲੜਕਿਆਂ ਦੀ ਮੈਡਲ ਸੈਰੇਮਨੀ ਦੌਰਾਨ ਜੇਤ ੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਨਾਲ ਪੰਜਾਬ ਵਿਚ ਹਾਕੀ ਨੂੰ ਹੋਰ ਉਤਸ਼ਾਹ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਆਪਣੀਆਂ ਮੰਗਾਂ ਅਧੀਨ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਚਾਈਨਾ ਡੋਰ ਦੀ ਲਪੇਟ ’ ਚ ਆਉਣ ਨਾਲ ਨੌਜਵਾਨ ਦਾ ਗਲਾ ਕੱਟਿਆ , 16 ਟਾਂਕੇ ਲੱਗੇ ਚਾਈਨਾ ਡੋਰ ਵੇਚਣ ਅਤੇ ਪਤੰਗ ਉਡਾਉਣ ਵਾਲਿ...
Ad Position 24