25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਆਪ ਦੇ 14ਵੇਂ ਸਥਾਪਨਾ ਦਿਵਸ ਸਮਾਗਮ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ

ਸੰਗਤ ਮੰਡੀ, 25 ਨਵੰਬਰ (ਸੁਖਤੇਜ ਧਾਲੀਵਾਲ) : ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਮੋਗਾ ਵਿਖੇ ਮਨਾਏ ਜਾ ਰਹੇ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਸਮਾਗਮ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਪਾਰਟੀ ਵਲੋਂ ਜਿੱਥੇ ਸੂਬਾ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਬਠਿੰਡਾ ਦਿਹਾਤੀ ਹਲਕੇ ਵਿਚ ਵੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।

Ad Position 21
No active advertisement
26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੇ ਸਮਾਗਮ ਵਿਚ ਬਠਿੰਡਾ ਦਿਹਾਤੀ ਹਲਕੇ ਤੋਂ ਵੱਡੀ ਗਿਣਤੀ ਵਿਚ ਵਰਕਰ ਕਰਨਗੇ ਸ਼ਮੂਲੀਅਤ : ਗੋਪਾਲ ਸਿੰਘ ਕੋਟਫੱਤਾ 26-11-2026
ਸੰਗਤ ਮੰਡੀ, 25 ਨਵੰਬਰ (ਸੁਖਤੇਜ ਧਾਲੀਵਾਲ) : ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਮੋਗਾ ਵਿਖੇ ਮਨਾਏ ਜਾ ਰਹੇ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਸਮਾਗਮ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਪਾਰਟੀ ਵਲੋਂ ਜਿੱਥੇ ਸੂਬਾ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਬਠਿੰਡਾ ਦਿਹਾਤੀ ਹਲਕੇ ਵਿਚ ਵੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਦੱਸਿਆ ਕਿ ਮੋਗਾ ਵਿਖੇ ਹੋਣ ਵਾਲੇ ਇਸ ਸਮਾਗਮ ਵਿਚ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਆਗੂ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਬਠਿੰਡਾ ਦਿਹਾਤੀ ਹਲਕੇ ਦੇ ਪਿੰਡਾਂ ਵਿਚ ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ। ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਰਾਜਨੀਤੀ ਵਿਚ ਨਵੀਂ ਸੋਚ ਅਤੇ ਲੋਕ ਪੱਖੀ ਰਾਜਨੀਤੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਨੇ ਸੱਤਾ ਸੰਭਾਲਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਅਹਿਮ ਕਦਮ ਚੁੱਕੇ ਹਨ ਅਤੇ ਲੋਕ ਭਲਾਈ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਗਾ ਵਿਖੇ ਹੋਣ ਵਾਲਾ ਇਹ ਸਥਾਪਨਾ ਦਿਵਸ ਸਮਾਗਮ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਭਰੇਗਾ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ-2027 ਦੇ ਦੂਜੇ ਪੜਾਅ ਲਈ ਸੁਪਰਵਾਈਜ਼ਰਾਂ ਤੇ ਗਿਣਤੀਕਾਰਾਂ ਨੂੰ ਕਿੱਟਾਂ ਵੰਡੀਆਂ ਅਗਲੀ ਖ਼ਬਰ 70 ਵੀਆਂ ਨੈਸ਼ਨਲ ਸਕੂਲ ਖੇਡਾਂ ਵਿਚ ਪੰਜਾਬ ਦੀ ਧੀ ਖੁਸ਼ਵੀਰ ਕੌਰ ਨੇ ਸੋਨ ਤਗ਼ਮਾ ਜਿੱਤਿਆ
Ad Position 24