26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਦੁਕਾਨਾਂ ਅੱਗੇ ਰੱਖਿਆ ਸਮਾਨ ਨਗਰ ਕੌਂਸਲ ਵਲੋਂ ਚੁੱਕਣ ਸਮੇਂ ਹੰਗਾਮਾ

ਬਰੇਟਾ, 26 ਨਵੰਬਰ (ਪਾਲ ਸਿੰਘ ਮੰਡੇਰ)- ਸਥਾਨਕ ਨਗਰ ਕੌਂਸਲ ਦੀ ਟੀਮ ਵਲੋਂ ਬਾਜ਼ਾਰ ’ਚ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਰੱਖੇ ਸਮਾਨ ਨੂੰ ਚੁੱਕਣ ਦੀ ਕਾਰਵਾਈ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਮੇਨ ਬਾਜ਼ਾਰ ਵਿਚ ਬੂਟ ਚੱਪਲਾਂ ਦੀ ਦੁਕਾਨ ਕਰ ਰਹੇ ਦੁਕਾਨਦਾਰ ਅਤੇ ਕੌਂਸਲ ਦੇ ਕਰਮਚਾਰੀਆਂ ਵਿਚਕਾਰ ਤਕਰਾਰ ਹੋ ਗਈ। ਜਾਣਕਾਰੀ ਅਨੁਸਾਰ ਕੌਂਸਲ ਦੀ ਟੀਮ ਬਾਜ਼ਾਰ ’ਚ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਤਹਿਤ ਦੁਕਾਨਾਂ ਦੇ ਬਾਹਰ ਰੱਖਿਆ ਸਾਮਾਨ ਚੁੱਕ ਰਹੀ ਸੀ।

Ad Position 21
No active advertisement
ਅਜੀਤ ਡੈਸਕ 27-11-2026
ਬਰੇਟਾ, 26 ਨਵੰਬਰ (ਪਾਲ ਸਿੰਘ ਮੰਡੇਰ)- ਸਥਾਨਕ ਨਗਰ ਕੌਂਸਲ ਦੀ ਟੀਮ ਵਲੋਂ ਬਾਜ਼ਾਰ ’ਚ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਰੱਖੇ ਸਮਾਨ ਨੂੰ ਚੁੱਕਣ ਦੀ ਕਾਰਵਾਈ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਮੇਨ ਬਾਜ਼ਾਰ ਵਿਚ ਬੂਟ ਚੱਪਲਾਂ ਦੀ ਦੁਕਾਨ ਕਰ ਰਹੇ ਦੁਕਾਨਦਾਰ ਅਤੇ ਕੌਂਸਲ ਦੇ ਕਰਮਚਾਰੀਆਂ ਵਿਚਕਾਰ ਤਕਰਾਰ ਹੋ ਗਈ। ਜਾਣਕਾਰੀ ਅਨੁਸਾਰ ਕੌਂਸਲ ਦੀ ਟੀਮ ਬਾਜ਼ਾਰ ’ਚ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਤਹਿਤ ਦੁਕਾਨਾਂ ਦੇ ਬਾਹਰ ਰੱਖਿਆ ਸਾਮਾਨ ਚੁੱਕ ਰਹੀ ਸੀ। ਇਸੇ ਦੌਰਾਨ ਇਕ ਦੁਕਾਨਦਾਰ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਬਹਿਸ ਸ਼ੁਰੂ ਹੋ ਗਈ ਤੇ ਦੇਖਦੇ ਹੀ ਦੇਖਦੇ ਮਾਹੌਲ ਤਣਾਅਪੂਰਨ ਬਣ ਗਿਆ। ਪੀੜਤ ਦੁਕਾਨਦਾਰ ਦਾ ਦੋਸ਼ ਹੈ ਕਿ ਕੌਂਸਲ ਦੇ ਕਰਮਚਾਰੀਆਂ ਨੇ ਉਸ ਨਾਲ ਬਦਸਲੂਕੀ ਕੀਤੀ ਅਤੇ ਉਸ ਦੇ ਥੱਪੜ ਮਾਰਿਆ। ਦੂਜੇ ਪਾਸੇ ਕੌਂਸਲ ਕਰਮਚਾਰੀਆਂ ਦਾ ਕਹਿਣਾ ਹੈ ਕਿ ਦੁਕਾਨਦਾਰ ਨੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ ਅਤੇ ਉਨ੍ਹਾਂ ਵਿਚੋਂ ਇਕ ਕਰਮਚਾਰੀ ਨੂੰ ਥੱਪੜ ਮਾਰਿਆ। ਘਟਨਾ ਦੀ ਖ਼ਬਰ ਫੈਲਦਿਆਂ ਹੀ ਬਾਜ਼ਾਰ ਦੇ ਵੱਡੀ ਗਿਣਤੀ ਦੁਕਾਨਦਾਰ ਪੀੜਤ ਦੁਕਾਨਦਾਰ ਦੇ ਹੱਕ ’ਚ ਇਕੱਠੇ ਹੋ ਗਏ। ਉਨ੍ਹਾਂ ਨਗਰ ਕੌਂਸਲ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਾਰਵਾਈ ਦੌਰਾਨ ਕਰਮਚਾਰੀਆਂ ਦੇ ਵਤੀਰੇ ਦੀ ਨਿਖੇਧੀ ਕੀਤੀ। ਦੁਕਾਨਦਾਰਾਂ ਨੇ ਮੰਗ ਕੀਤੀ ਕਿ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿਚ ਦੁਕਾਨਦਾਰਾਂ ਨੂੰ ਪਹਿਲਾਂ ਸੂਚਿਤ ਕਰ ਕੇ ਹੀ ਕਾਰਵਾਈ ਕੀਤੀ ਜਾਵੇ। ਮੌਕੇ ’ਤੇ ਹਾਲਾਤ ਤਣਾਅਪੂਰਨ ਹੋਣ ਦੀ ਸੂਚਨਾ ਮਿਲਣ ’ਤੇ ਪੁਲਿਸ ਅਧਿਕਾਰੀ ਪਹੁੰਚੇ ਅਤੇ ਦੋਵਾਂ ਧਿਰਾਂ ਨੂੰ ਸਮਝਾ ਕੇ ਮਾਮਲਾ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ’ਚ ਕੌਂਸਲ ਦੇ ਅਧਿਕਾਰੀ ਵਿਕਾਸ ਕੁਮਾਰ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਕੌਂਸਲ ਵਲੋਂ ਬਾਜ਼ਾਰ ’ਚ ਕੁਝ ਦੁਕਾਨਦਾਰਾਂ ਵਲੋਂ ਕੀਤੇ ਨਜਾਇਜ਼ ਕਬਜ਼ੇ ਛਡਵਾਉਣ ਲਈ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਦਿਵਿਆਂਗ ਵਿਅਕਤੀਆਂ ਲਈ ਨਕਲੀ ਅੰਗਾਂ ਦਾ ਮੁਫ਼ਤ ਨਾਪ ਕੈਂਪ ਕੱਲ੍ਹ ਤੋਂ ਅਗਲੀ ਖ਼ਬਰ ਝੁਨੀਰ ਪੁਲ ਦੀ ਖਸਤਾ ਹਾਲਤ ਕਾਰਨ ਭਾਖੜਾ ਨਹਿਰ ’ਚ ਡਿਗਿਆ ਟਰੱਕ, ਜਾਨੀ ਨੁਕਸਾਨ ਤੋਂ ਬਚਾਅ
Ad Position 24