26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਵਾਤਾਵਰਨ ਦੀ ਸੰਭਾਲ ਥੀਮ ’ਚ ਸਰਕਾਰੀ ਹਾਈ ਸਕੂਲ ਗੁੜੱਦੀ ਦੇ ਪਾੜ੍ਹੇ ਮੋਹਰੀ

ਮਾਨਸਾ, 26 ਨਵੰਬਰ (ਰਾਵਿੰਦਰ ਸਿੰਘ ਰਵੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਲਗਾਈ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੌਕੇ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਪ੍ਰਕਾਰ ਦੇ ਮਾਡਲ ਬਣਾਏ ਗਏ। ਹਰੀ ਊਰਜਾ ਅਤੇ ਵਾਤਾਵਰਣ ਦੀ ਸੰਭਾਲ ’ਚ ਸਰਕਾਰੀ ਹਾਈ ਸਕੂਲ ਗੁੜੱਦੀ ਦੇ ਵਿਦਿਆਰਥੀਆਂ ਨੇ ਪਹਿਲਾ, ਸਰਕਾਰੀ ਸੈਕੰਡਰੀ ਸਕੂਲ ਕੁੱਲਰੀਆਂ ਨੇ ਦੂਜਾ, ਸਰਕਾਰੀ ਹਾਈ ਸਕੂਲ ਕੋਟਧਰਮੂ ਨੇ ਤੀਜਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 27-11-2026
ਮਾਨਸਾ, 26 ਨਵੰਬਰ (ਰਾਵਿੰਦਰ ਸਿੰਘ ਰਵੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਲਗਾਈ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੌਕੇ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਪ੍ਰਕਾਰ ਦੇ ਮਾਡਲ ਬਣਾਏ ਗਏ। ਹਰੀ ਊਰਜਾ ਅਤੇ ਵਾਤਾਵਰਣ ਦੀ ਸੰਭਾਲ ’ਚ ਸਰਕਾਰੀ ਹਾਈ ਸਕੂਲ ਗੁੜੱਦੀ ਦੇ ਵਿਦਿਆਰਥੀਆਂ ਨੇ ਪਹਿਲਾ, ਸਰਕਾਰੀ ਸੈਕੰਡਰੀ ਸਕੂਲ ਕੁੱਲਰੀਆਂ ਨੇ ਦੂਜਾ, ਸਰਕਾਰੀ ਹਾਈ ਸਕੂਲ ਕੋਟਧਰਮੂ ਨੇ ਤੀਜਾ ਸਥਾਨ ਹਾਸਲ ਕੀਤਾ। ਸਿਹਤ, ਸਫ਼ਾਈ ਤੇ ਸਵੱਛਤਾ ’ਚ ਸਰਕਾਰੀ ਹਾਈ ਸਕੂਲ ਦੋਦੜਾ, ਪੀ.ਐਮ. ਸ੍ਰੀ ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ ਤੇ ਸਰਕਾਰੀ ਸੈਕੰਡਰੀ ਸਕੂਲ ਝੁਨੀਰ, ਰਵਾਇਤੀ ਖੇਤੀਬਾੜੀ ਦੇ ਤਰੀਕੇ ’ਚ ਸਰਕਾਰੀ ਸੈਕੰਡਰੀ ਸਕੂਲ ਰੰਘੜਿਆਲ, ਸਰਕਾਰੀ ਹਾਈ ਸਕੂਲ ਰੱਲਾ ਤੇ ਸਰਕਾਰੀ ਸੈਕੰਡਰੀ ਸਕੂਲ ਰੱਲੀ, ਪੇਂਡੂ ਵਿਕਾਸ ’ਚ ਵਿਗਿਆਨ ਦੀ ਭੂਮਿਕਾ ’ਚ ਸਰਕਾਰੀ ਸੈਕੰਡਰੀ ਸਕੂਲ ਖਾਰਾ, ਸਰਕਾਰੀ ਹਾਈ ਸਕੂਲ ਮਾਖਾ ਤੇ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਬੁਢਲਾਡਾ, ਆਫ਼ਤ ਪ੍ਰਬੰਧਨ ਕੁਦਰਤੀ ਆਫ਼ਤਾਂ ਨਾਲ ਨਜਿੱਠਣਾ ’ਚ ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰ ਕਲਾਂ ਤੇ ਸਰਕਾਰੀ ਹਾਈ ਸਕੂਲ ਦਿਆਲਪੁਰਾ। ਏ. ਆਈ. ਫ਼ਾਰ ਬੈਟਰ ਲਾਈਫ਼ ਥੀਮ ’ਚ ਸਰਕਾਰੀ ਸੈਕੰਡਰੀ ਸਕੂਲ ਆਹਲੂਪੁਰ, ਸਰਕਾਰੀ ਸੈਕੰਡਰੀ ਸਕੂਲ ਕਾਹਨਗੜ੍ਹ ਤੇ ਸਰਕਾਰੀ ਹਾਈ ਸਕੂਲ ਤਾਮਕੋਟ ਦੇ ਵਿਦਿਆਰਥੀਆਂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਡਾ. ਪਰਮਜੀਤ ਸਿੰਘ ਭੋਗਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਵਲੋਂ ਅਦਾ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ, ਪ੍ਰਿੰਸੀਪਲ ਵਿਜੈ ਮਿੱਢਾ, ਅਮਰਜੀਤ ਸਿੰਘ ਰੱਲੀ, ਇੰਦਰਪਾਲ ਸਿੰਘ, ਭੁਪਿੰਦਰ ਸਿੰਘ ਤੱਗੜ, ਵਿਜੈ ਚੁਰਾਇਆ, ਵਿਸ਼ਾਲ ਬਾਂਸਲ, ਰੋਹਿਤ ਬਾਂਸਲ, ਰਾਜਿੰਦਰ ਸਿੰਗਲਾ, ਅਮਨਦੀਪ ਸਿੰਘ ਪੰਨੂ, ਸੰਦੀਪ ਕੌਰ, ਮਨਪ੍ਰੀਤ ਕੌਰ, ਰੇਣੂ ਬਾਲਾ, ਰੁਪਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਸੰਸਥਾਵਾਂ ’ਚ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਕੌਮੀ ਹੈਲਥ ਮਿਸ਼ਨ ਦੇ ਕਰਮਚਾਰੀਆਂ ਦਾ ਧਰਨਾ 16ਵੇਂ ਦਿਨ ਵੀ ਜਾਰੀ
Ad Position 24