ਵਿੱਦਿਆ ਮੰਦਰ ਭੀਖੀ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਪ੍ਰਸ਼ਨ ਮੰਚ ਮੁਕਾਬਲੇ ’ਚ ਮਾਰੀਆਂ ਮੱਲਾਂ
ਭੀਖੀ, 26 ਨਵੰਬਰ (ਬਲਕਾਰ ਸਿੰਘ ਸਹੋਤਾ)- ਨਿਕੇਤਨ ਆਵਾਸੀ ਵਿਦਿਆਲਿਆ ਕੁਰੂਕਸ਼ੇਤਰ ਵਿਖੇ ਕਰਵਾਏ ਰਾਸ਼ਟਰੀ ਸੰਸਕ੍ਰਿਤੀ ਗਿਆਨ ਪ੍ਰਸ਼ਨ ਮੰਚ ਮੁਕਾਬਲੇ ’ਚ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ.
ਭੀਖੀ, 26 ਨਵੰਬਰ (ਬਲਕਾਰ ਸਿੰਘ ਸਹੋਤਾ)- ਨਿਕੇਤਨ ਆਵਾਸੀ ਵਿਦਿਆਲਿਆ ਕੁਰੂਕਸ਼ੇਤਰ ਵਿਖੇ ਕਰਵਾਏ ਰਾਸ਼ਟਰੀ ਸੰਸਕ੍ਰਿਤੀ ਗਿਆਨ ਪ੍ਰਸ਼ਨ ਮੰਚ ਮੁਕਾਬਲੇ ’ਚ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਵਿਦਿਆਰਥਣ ਅਰਸ਼ਦੀਪ ਕੌਰ, ਉਪਾਸਨਾ ਗਰਗ ਅਤੇ ਰਜਨੀ ਗਰਗ ਨੇ ਮਿਹਨਤ ਅਤੇ ਗਿਆਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਇਲਾਕੇ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਪਹੁੰਚਣ ’ਤੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਵਿਸ਼ੇਸ਼ ਸਵਾਗਤ ਕੀਤਾ ਗਿਆ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ’ਚ ਵੀ ਉਤਸ਼ਾਹ ਤੇ ਸਮਰਪਣ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਜਿੰਦਰ ਪਾਲ, ਉਪ ਪ੍ਰਧਾਨ ਪ੍ਰਸ਼ੋਤਮ ਮੱਤੀ ਤੇ ਡਾ. ਮੱਖਣ ਲਾਲ, ਅੰਮ੍ਰਿਤ ਲਾਲ, ਭੂਸ਼ਣ ਕੁਮਾਰ, ਤੁਸ਼ਾਰ ਕੁਮਾਰ ਆਦਿ ਹਾਜ਼ਰ ਸਨ।