ਸਰਕਾਰੀ ਕੰਨਿਆ ਸਕੂਲ ਮਹਿਰਾਜ ਵਿਖੇ ਸੰਵਿਧਾਨ ਦਿਵਸ ਮਨਾਇਆ
ਮਹਿਰਾਜ, 27 ਨਵੰਬਰ (ਸੁਖਪਾਲ ਮਹਿਰਾਜ)- ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਅਤੇ ਸੀਜੇਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ. ਐਮ.
ਮਹਿਰਾਜ, 27 ਨਵੰਬਰ (ਸੁਖਪਾਲ ਮਹਿਰਾਜ)- ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਅਤੇ ਸੀਜੇਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਰਾਜ ਵਿਖੇ ਪ੍ਰਿੰਸੀਪਲ ਗੀਤਾ ਅਰੋੜਾ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੀਐਲਵੀ ਰਾਮ ਸਰੂਪ ਸਿੰਘ ਸਿੱਧੂ ਨੇ ਵਿਦਿਆਰਥਣਾਂ ਨੂੰ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ, ਭਾਰਤੀ ਸੰਵਿਧਾਨ ਦੀ ਮਹੱਤਤਾ ਅਤੇ ਇਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਅਤੇ ਫ਼ਰਜ਼ਾਂ ਬਾਰੇ ਵੀ ਵਿਸਥਾਰ ਨਾਲ ਚਾਨਣਾ ਪਾਇਆ। ਸੈਮੀਨਾਰ ਨੂੰ ਸਫਲ ਬਣਾਉਣ ਲਈ ਸਕੂਲ ਸਟਾਫ਼ ਅਤੇ ਸਕੂਲ ਲੀਗਲ ਲਿਟਰੇਸੀ ਕਲੱਬ ਦੇ ਨੋਡਲ ਅਫ਼ਸਰ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਪਰਵੀਨ ਰਾਣੀ ਲੈਕਚਰਾਰ ਅੰਗਰੇਜ਼ੀ, ਮਨੋਜ ਕੁਮਾਰੀ ਲੈਕਚਰਾਰ ਰਾਜਨੀਤੀ ਸ਼ਾਸਤਰ, ਹਰਵਿੰਦਰ ਸਿੰਘ ਲੈਕਚਰਾਰ ਇਤਿਹਾਸ, ਸ਼ਿੱਪੂ ਸਿੰਗਲਾ ਸਾਇੰਸ ਮਿਸਟ੍ਰੈੱਸ, ਮੋਹਿਤ ਭੰਡਾਰੀ ਕੰਪਿਊਟਰ ਫੈਕਲਟੀ ਅਤੇ ਗੁਰਮੀਤ ਸਿੰਘ ਐੱਸ.ਐੱਲ.ਏ. ਹਾਜ਼ਰ ਸਨ।