27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ

ਮਾਨਸਾ, 27 ਨਵੰਬਰ (ਵਿ. ਪ੍ਰਤੀ.)

Ad Position 21
No active advertisement
ਅਜੀਤ ਡੈਸਕ 28-11-2026
ਮਾਨਸਾ, 27 ਨਵੰਬਰ (ਵਿ.ਪ੍ਰਤੀ.)- ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਸਥਾਨਕ ਈਡਨ ਗਾਰਡਨ ਮੈਰਿਜ ਪੈਲੇਸ ਵਿਖੇ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ ਨੇ ਡੇਂਗੂ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਗਮਲਿਆਂ, ਫ਼ਰਿਜ ਪਿੱਛੇ ਲੱਗੀ ਟਰੇਅ, ਕੂਲਰਾਂ, ਪਾਣੀ ਵਾਲੀਆਂ ਟੈਂਕੀਆਂ ਆਦਿ ਥਾਵਾਂ ’ਤੇ ਪਾਣੀ ਨਾ ਖੜ੍ਹਨ ਦਿੱਤਾ ਜਾਵੇ ਤਾਂ ਹੀ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ। ਡਾ. ਰਮਨਦੀਪ ਕੌਰ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਡੇਂਗੂ ਦਾ ਇਲਾਜ ਅਤੇ ਟੈੱਸਟ ਸਰਕਾਰੀ ਸਿਹਤ ਸੰਸਥਾਵਾਂ ’ਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਤਿਰਲੋਕ ਸਿੰਘ, ਬਲਜੀਤ ਸਿੰਘ, ਕ੍ਰਿਸ਼ਨ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਦਫ਼ਤਰਾਂ ਦੇ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ 7 ਤੋਂ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਮਹਿਰਾਜ ਵਿਖੇ ਸੰਵਿਧਾਨ ਦਿਵਸ ਮਨਾਇਆ
Ad Position 24