27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਡੀ.ਸੀ. ਦਫ਼ਤਰਾਂ ਦੇ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ 7 ਤੋਂ

ਮਾਨਸਾ, 27 ਨਵੰਬਰ (ਵਿ. ਪ੍ਰਤੀ.)

Ad Position 21
No active advertisement
ਅਜੀਤ ਡੈਸਕ 28-11-2026
ਮਾਨਸਾ, 27 ਨਵੰਬਰ (ਵਿ.ਪ੍ਰਤੀ.)- ਡੀ. ਸੀ. ਦਫ਼ਤਰਾਂ ਦੇ ਕਰਮਚਾਰੀਆਂ ਵਲੋਂ ਮੰਗਾਂ ਦਾ ਹੱਲ ਨਾ ਹੋਣ ਦੇ ਵਿਰੋਧ ’ਚ ਤਿੱਖਾ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਆਗੂ ਹਰਪ੍ਰੀਤ ਸਿੰਘ ਬਿੱਟੂ ਨੇ ਦੋਸ਼ ਲਗਾਇਆ ਕਿ ਪੰਜਾਬ ਭਵਨ ਚੰਡੀਗੜ੍ਹ ਵਿਖੇ ਮਾਲ ਮੰਤਰੀ ਪੰਜਾਬ ਨਾਲ ਮੀਟਿੰਗਾਂ ਕਰਨ ਦੇ ਬਾਵਜੂਦ ਹਾਲੇ ਤੱਕ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ, ਜਿਸ ਕਰ ਕੇ ਪੰਜਾਬ ਭਰ ਦੇ ਦੇ ਡੀ. ਸੀ. ਦਫ਼ਤਰਾਂ ਦੇ ਸਮੂਹ ਕਰਮਚਾਰੀ 7 ਤੋਂ 9 ਦਸੰਬਰ ਤੱਕ ਕਲਮ ਛੋੜ ਹੜਤਾਲ ’ਤੇ ਜਾਣਗੇ ਅਤੇ ਰੋਜ਼ਾਨਾ 11 ਤੋਂ 1 ਵਜੇ ਤੱਕ ਰੋਸ ਧਰਨੇ ਵੀ ਲਗਾਉਣਗੇ। ਇਸ ਤੋਂ ਇਲਾਵਾ 10 ਤੇ 11 ਦਸੰਬਰ ਨੂੰ ਡੀ.ਸੀ., ਐਸ.ਡੀ.ਐਮ., ਤਹਿਸੀਲ ਅਤੇ ਸਬ ਤਹਿਸੀਲ ਦਫ਼ਤਰਾਂ ਦੇ ਕਰਮਚਾਰੀ ਸਮੂਹਿਕ ਛੁੱਟੀ ਕਰ ਕੇ ਦਫ਼ਤਰ ਬੰਦ ਰੱਖਣਗੇ।
Ad Position 22
No active advertisement
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਨੌਜਵਾਨਾਂ ਨੂੰ ਵੋਟ ਬਣਵਾਉਣ ਦੀ ਅਪੀਲ ਅਗਲੀ ਖ਼ਬਰ ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ
Ad Position 24