27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਲਿਬਰੇਸ਼ਨ ਤੇ ਆਰ . ਐੱਮ . ਪੀ . ਆਈ . ਵਲੋਂ ਅਕਾਲੀ - ਭਾਜਪਾ ਗੱਠਜੋੜ ਦੀ ਆਲੋਚਨਾ

ਮਾਨਸਾ, 27 ਨਵੰਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 28-11-2026
ਮਾਨਸਾ, 27 ਨਵੰਬਰ (ਸ.ਰਿ.)- ਸੀ.ਪੀ.ਆਈ.(ਐਮ.ਐਲ.) ਲਿਬਰੇਸ਼ਨ ਅਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦੀ ਸਖ਼ਤ ਆਲੋਚਨਾ ਕੀਤੀ ਹੈ। ਆਰ.ਐਮ.ਪੀ.ਆਈ. ਸੂਬਾ ਕਮੇਟੀ ਦੇ ਸਕੱਤਰ ਪਰਗਟ ਸਿੰਘ ਜਾਮਾਰਾਏ, ਲਿਬਰੇਸ਼ਨ ਦੇ ਸੂਬਾਈ ਸਕੱਤਰ ਕਾ. ਗੁਰਮੀਤ ਸਿੰਘ ਬਖਤਪੁਰ ਅਤੇ ਲਿਬਰੇਸ਼ਨ ਦੇ ਸੂਬਾਈ ਬੁਲਾਰੇ ਕਾ. ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਅਕਾਲੀ-ਭਾਜਪਾ ਦੀ ਐਨ.ਡੀ.ਏ. ਸਰਕਾਰ ਦੌਰਾਨ ਮਜ਼ਦੂਰਾਂ, ਕਿਸਾਨਾਂ, ਨੌਜਵਾਨਾਂ, ਮੁਲਾਜ਼ਮਾਂ ਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ’ਚ ਕੋਈ ਸੁਧਾਰ ਨਹੀਂ ਹੋਇਆ ਸੀ ਬਲਕਿ ਖੇਤੀ ਸਕੰਟ, ਬੇਰੁਜ਼ਗਾਰੀ, ਨਸ਼ਿਆਂ, ਅਪਰਾਧ ਦਾ ਫੈਲਾਅ, ਆਰਥਿਕ ਨਾ-ਬਰਾਬਰੀ ਆਦਿ ਵਰਗੀਆਂ ਸਮੱਸਿਆਵਾਂ ਗੰਭੀਰ ਹੁੰਦੀਆਂ ਗਈਆਂ। ਆਗੂਆਂ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦੀ 12 ਸਾਲਾਂ ਦੀ ਕਾਰਗੁਜ਼ਾਰੀ ਤੋਂ ਇਹ ਸਿੱਧ ਹੋ ਗਿਆ ਹੈ ਕਿ ਭਾਜਪਾ ਨਾ ਕੇਵਲ ਸੂਬਿਆਂ ਦੇ ਫੈਡਰਲ ਅਧਿਕਾਰਾਂ ਦੀ ਜਨਮ-ਜਾਤ ਵਿਰੋਧੀ ਹੈ ਬਲਕਿ ਫਿਰਕੂ ਇਕਸੁਰਤਾ ਅਤੇ ਭਾਈਚਾਰਕ ਸਾਂਝ ਦੀ ਵੀ ਵੈਰੀ ਹੈ। ਬਿਆਨ ’ਚ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਚੋਣਾਂ ’ਚ ਅਕਾਲੀ-ਭਾਜਪਾ ਗੱਠਜੋੜ ਤੇ ‘ਆਪ’ ਨੂੰ ਹਾਰ ਦੇਣ ਲਈ ਖੱਬੀਆਂ ਪਾਰਟੀਆਂ ਸਮੇਤ ‘ਇੰਡੀਆ’ ਗੱਠਜੋੜ ’ਚ ਸ਼ਾਮਲ ਸਾਰੀਆਂ ਧਿਰਾਂ ਦਾ ਮਿਲ ਕੇ ਚੋਣ ਮੈਦਾਨ ’ਚ ਉਤਰਨਾ ਸਮੇਂ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਡਰੱਗ ਕੰਟਰੋਲ ਅਫ਼ਸਰ ਵਲੋਂ ਮਾਨਸਾ, ਜੋਗਾ ਤੇ ਰੱਲਾ ਦੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਕੱਲ੍ਹ ਬਿਜਲੀ ਸਪਲਾਈ ਬੰਦ ਰਹੇਗੀ
Ad Position 24