27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਸੰਵਿਧਾਨ ਦਿਵਸ ਮਨਾਇਆ

ਭੀਖੀ, 27 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 28-11-2026
ਭੀਖੀ, 27 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਮੁਕਾਬਲੇ ’ਚ ਭਾਗ ਲੈਂਦਿਆਂ ਭਾਰਤੀ ਸੰਵਿਧਾਨ, ਮੌਲਿਕ ਅਧਿਕਾਰਾਂ, ਮੌਲਿਕ ਕਰਤੱਵਾਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਦਰਸਾਉਂਦੇ ਸਿਰਜਣਾਤਮਕ ਪੋਸਟਰ ਬਣਾਏ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਭਾਰਤੀ ਸੰਵਿਧਾਨ ਨਾਲ ਸਬੰਧਿਤ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ। ਉਪ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਨਿਰਮਾਣ, ਨਾਗਰਿਕਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਪ੍ਰਤੀ ਜਾਗਰੂਕ ਕਰਨਾ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਆਦਰਸ਼ਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਕੋਆਰਡੀਨੇਟਰ ਜਗਜੀਤ ਸਿੰਘ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਨਾਤਨ ਧਰਮ ਪੰਜਾਬ ਮਹਾਵੀਰ ਦਲ ਦੇ ਮੈਂਬਰ ਪਾਵਨ ਜੋਤ ਲਿਆਉਣ ਲਈ ਸਾਲਾਸਰ ਧਾਮ ਰਾਜਸਥਾਨ ਵਾਸਤੇ ਰਵਾਨਾ ਅਗਲੀ ਖ਼ਬਰ ਡਾ. ਨਿਸ਼ਾਨ ਸਿੰਘ ਹਾਕਮਵਾਲਾ ਕਾਂਗਰਸ ’ਚ ਸ਼ਾਮਿਲ
Ad Position 24