28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਬਸਪਾ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ 6 ਨੂੰ ਮਨਾਇਆ ਜਾਵੇਗਾ

ਬੁਢਲਾਡਾ, 28 ਨਵੰਬਰ (ਸੁਨੀਲ ਮਨਚੰਦਾ)- ਬਹੁਜਨ ਸਮਾਜ ਪਾਰਟੀ ਦੀ ਲੀਡਰਸ਼ਿਪ ਵਲੋਂ ਬੁਢਲਾਡਾ ਵਿਖੇ 6 ਦਸੰਬਰ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਉਣ ਮੌਕੇ ਵਿਸ਼ਾਲ ਰੈਲੀ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 29-11-2026
ਬੁਢਲਾਡਾ, 28 ਨਵੰਬਰ (ਸੁਨੀਲ ਮਨਚੰਦਾ)- ਬਹੁਜਨ ਸਮਾਜ ਪਾਰਟੀ ਦੀ ਲੀਡਰਸ਼ਿਪ ਵਲੋਂ ਬੁਢਲਾਡਾ ਵਿਖੇ 6 ਦਸੰਬਰ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਉਣ ਮੌਕੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਸੂਬਾ ਕਨਵੀਨਰ ਕੁਲਦੀਪ ਸਿੰਘ ਸਰਦੂਲਗੜ੍ਹ ਦੱਸਿਆ ਕਿ ਰੈਲੀ ’ਚ ਰਾਜ ਸਭਾ ਮੈਂਬਰ ਅਤੇ ਬਹੁਜਨ ਸਮਾਜ ਪਾਰਟੀ ਦੇ ਕੌਮੀ ਕੋਆਰਡੀਨੇਟਰ ਰਾਮ ਜੀ ਗੌਤਮ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਮੀਟਿੰਗ ਦੌਰਾਨ ਸੂਬਾ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਸਮੇਤ ਹਲਕੇ ਦੀ ਸਮੁੱਚੀ ਲੀਡਰਸ਼ਿਪ ਅਤੇ ਪਾਰਟੀ ਵਰਕਰ ਮੌਜੂਦ ਰਹੇ। ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਨੇ ਆਪਣਾ ਸਮੁੱਚਾ ਜੀਵਨ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਲਈ ਸਮਰਪਿਤ ਕੀਤਾ। ਉਨ੍ਹਾਂ ਲੋਕਾਈ ਨੂੰ ਬਰਾਬਰਤਾ, ਆਜ਼ਾਦੀ, ਸਿੱਖਿਆ, ਵੋਟ ਅਤੇ ਰਾਖਵੇਂਕਰਨ ਵਰਗੇ ਅਹਿਮ ਹੱਕ ਦਿਵਾਉਣ ’ਚ ਇਤਿਹਾਸਕ ਯੋਗਦਾਨ ਪਾਇਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੈਲੀ ’ਚ ਵੱਡੀ ਗਿਣਤੀ ਵਿਚ ਪਹੁੰਚ ਕੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਗੋਨਿਆਣਾ ਵਿਚ ਸੀਵਰੇਜ ਦੀ ਸਫ਼ਾਈ ਦੇ ਨਾਂਅ ’ਤੇ ਖਾਨਾਪੂਰਤੀ? ਡੱਗੀਆਂ ਵਿਚ ਜਿਉਂ ਦੀ ਤਿਉਂ ਪਈ ਗਾਰ ਨੇ ਖੋਲ੍ਹੀ ਪ੍ਰਬੰਧਾਂ...
Ad Position 24