ਬਰੇਟਾ ਦਾ ਰੇਲਵੇ ਫਾਟਕ ਲੰਮਾ ਸਮਾਂ ਬੰਦ ਰਹਿਣ ਕਾਰਨ ਲੋਕ ਪ੍ਰੇਸ਼ਾਨ
ਬਰੇਟਾ, 28 ਨਵੰਬਰ (ਪਾਲ ਸਿੰਘ ਮੰਡੇਰ)- ਸਥਾਨਕ ਸ਼ਹਿਰ ਦਾ ਜਲਵੇੜਾ ਰੋਡ ਵਾਲਾ ਰੇਲਵੇ ਫਾਟਕ ਔਸਤਨ ਹਰ 18 ਮਿੰਟ ਬਾਅਦ ਬੰਦ ਹੋ ਜਾਂਦਾ ਹੈ, ਜਿਸ ਕਾਰਨ ਆਮ ਲੋਕਾਂ, ਦੁਕਾਨਦਾਰਾਂ, ਵਿਦਿਆਰਥੀਆਂ ਅਤੇ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਾਟਕ ਬੰਦ ਹੋਣ ਮਗਰੋਂ ਇਸ ਦੇ ਖੁੱਲ੍ਹਣ ਲਈ ਲੋਕਾਂ ਨੂੰ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ।
ਬ
ਬਰੇਟਾ ਵਿਖੇ ਰੇਲਵੇ ਫਾਟਕ ਕੋਲ ਆਵਾਜਾਈ ਦਾ ਲੱਗਿਆ ਜਾਮ। ਤਸਵੀਰ : ਪਾਲ ਸਿੰਘ ਮੰਡੇਰ
29-11-2026
ਬਰੇਟਾ, 28 ਨਵੰਬਰ (ਪਾਲ ਸਿੰਘ ਮੰਡੇਰ)- ਸਥਾਨਕ ਸ਼ਹਿਰ ਦਾ ਜਲਵੇੜਾ ਰੋਡ ਵਾਲਾ ਰੇਲਵੇ ਫਾਟਕ ਔਸਤਨ ਹਰ 18 ਮਿੰਟ ਬਾਅਦ ਬੰਦ ਹੋ ਜਾਂਦਾ ਹੈ, ਜਿਸ ਕਾਰਨ ਆਮ ਲੋਕਾਂ, ਦੁਕਾਨਦਾਰਾਂ, ਵਿਦਿਆਰਥੀਆਂ ਅਤੇ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਾਟਕ ਬੰਦ ਹੋਣ ਮਗਰੋਂ ਇਸ ਦੇ ਖੁੱਲ੍ਹਣ ਲਈ ਲੋਕਾਂ ਨੂੰ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ। ਫਾਟਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ। ਇਸ ਕਾਰਨ ਕਈ ਵਾਰ ਜਾਮ ਦੀ ਸਥਿਤੀ ਬਣ ਜਾਂਦੀ ਹੈ ਅਤੇ ਦਫ਼ਤਰਾਂ, ਸਕੂਲਾਂ ਤੇ ਹੋਰ ਜ਼ਰੂਰੀ ਕੰਮਾਂ ’ਤੇ ਜਾਣ ਵਾਲੇ ਲੋਕ ਸਮੇਂ ਸਿਰ ਨਹੀਂ ਪਹੁੰਚ ਪਾਉਂਦੇ। ਮਰੀਜ਼ਾਂ ਨੂੰ ਲਿਜਾ ਰਹੀਆਂ ਗੱਡੀਆਂ ਨੂੰ ਵੀ ਕਈ ਵਾਰ ਫਾਟਕ ’ਤੇ ਰੁਕਣਾ ਪੈਂਦਾ ਹੈ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਦੂਸਰੇ ਗਊਸ਼ਾਲਾ ਸਾਈਡ ਵਾਲੇ ਰੇਲਵੇ ਫਾਟਕ ’ਤੇ ਅੰਡਰਬ੍ਰਿਜ ਦਾ ਕਾਰਜ ਚੱਲ ਰਿਹਾ ਹੈ, ਜਿਸ ਕਾਰਨ ਆਵਾਜਾਈ ਦਾ ਸਾਰਾ ਬੋਝ ਇਸ ਇੱਕੋ ਫਾਟਕ ’ਤੇ ਪੈ ਗਿਆ ਹੈ। ਇਸ ਨਾਲ ਸਮੱਸਿਆ ਹੋਰ ਗੰਭੀਰ ਹੋ ਗਈ ਹੈ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਅਤੇ ਰੇਲਵੇ ਵਿਭਾਗ ਤੋਂ ਮੰਗ ਕੀਤੀ ਹੈ ਕਿ ਅੰਡਰਬ੍ਰਿਜ ਦਾ ਕੰਮ ਜਲਦੀ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਰੋਜ਼ਾਨਾ ਦੀ ਖੱਜਲ-ਖੁਆਰੀ ਤੋਂ ਰਾਹਤ ਮਿਲ ਸਕੇ।