29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਡਾ. ਗੁਰਤੇਜ ਸਿੰਘ ਚਹਿਲ ਦੀ ਅਗਵਾਈ ’ਚ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਲੱਡੂ ਵੰਡੇ

ਮਾਨਸਾ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੀ ਖੁਸ਼ੀ ’ਚ ਸਥਾਨਕ ਵਾਰਡ ਨੰਬਰ 25 ਵਿਖੇ ਲੱਡੂ ਵੰਡੇ ਗਏ। ਭਾਜਪਾ ਕਿਸਾਨ ਮੋਰਚਾ ਦੇ ਸਟੇਟ ਕਮੇਟੀ ਮੈਂਬਰ ਤੇ ਜਿਲ੍ਹਾ ਪ੍ਰਭਾਰੀ ਲੋਕ ਸਭਾ ਬਠਿੰਡਾ ਡਾ.

Ad Position 21
No active advertisement
ਮਾਨਸਾ ਵਿਖੇ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਲੱਡੂ ਵੰਡਣ ਮੌਕੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਭਾਜਪਾ ਆਗੂ ਗੁਰਤੇਜ ਸਿੰਘ ਚਹਿਲ ਤੇ ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ। ਅਜੀਤ ਤਸਵੀਰ 30-11-2026
ਮਾਨਸਾ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੀ ਖੁਸ਼ੀ ’ਚ ਸਥਾਨਕ ਵਾਰਡ ਨੰਬਰ 25 ਵਿਖੇ ਲੱਡੂ ਵੰਡੇ ਗਏ। ਭਾਜਪਾ ਕਿਸਾਨ ਮੋਰਚਾ ਦੇ ਸਟੇਟ ਕਮੇਟੀ ਮੈਂਬਰ ਤੇ ਜਿਲ੍ਹਾ ਪ੍ਰਭਾਰੀ ਲੋਕ ਸਭਾ ਬਠਿੰਡਾ ਡਾ. ਗੁਰਤੇਜ ਸਿੰਘ ਚਹਿਲ ਨੇ ਕਿਹਾ ਕਿ ਗੱਠਜੋੜ ਨੂੰ ਲੈ ਕੇ ਦੋਵੇਂ ਪਾਰਟੀਆਂ ਦੇ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਹੈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਆਗੂਆਂ ਨੇ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਐਨ.ਡੀ.ਏ. ਦੀ ਸਰਕਾਰ ਬਹੁਮਤ ਹਾਸਲ ਕਰ ਕੇ ਬਣੇਗੀ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਭਲੇ ਲਈ ਗੱਠਜੋੜ ਦੇ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਦਿਵਾਉਣ। ਇਸ ਮੌਕੇ ਰਮੇਸ਼ ਕੁਮਾਰ ਪਰੋਚਾ, ਹਰੀਸ਼ ਕੁਮਾਰ ਮਾਨਸਾ, ਤਰਸੇਮ ਲੋਟੀਆ, ਗੁਰਸਰਨ ਸਿੰਘ ਧਾਲੀਵਾਲ, ਕੁਲਵਿੰਦਰ ਸਿੰਘ ਬਰਾੜ, ਦੀਪਕ ਕੁਮਾਰ ਤੁਰਕੀਆ, ਸਿੰਦਰ ਕੌਰ, ਰਾਜਵੀਰ ਕੌਰ, ਸਵਿਤਾ ਰਾਣੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੋਟੜਾ ਕਲਾਂ ਡੇਅਰੀ ਐਂਡ ਐਗਰੋ ਐਕਸਪੋ ਆਲ ਇੰਡੀਆ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਬੁਢਲਾਡਾ ਵਿਖੇ ਦਿਵਿਆਂਗ ਵਿਅਕਤੀਆਂ ਲਈ ਦੋ ਰੋਜ਼ਾ ਨਕਲੀ ਅੰਗ ਮਾਪ ਕੈਂਪ ਲਗਾਇਆ
Ad Position 24