24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਰਕਾਰੀ ਹਾਈ ਸਕੂਲ ਵਿਚ ਸਦਭਾਵਨਾ ਦਿਵਸ ’ਤੇ ਸੈਮੀਨਾਰ ਕਰਵਾਇਆ ਪਿੰਡ ਪੰਡੋਰੀ ਖੱਤਰੀਆਂ ਦਾ ਸਾਬਕਾ ਸਰਪੰਚ ਕਾਂਗਰਸ ਪਾਰਟੀ ਛੱਡ ਕੇ ਸਾਥੀਆਂ ਸਮੇਤ ਟੀਮ ਗੁਰਪ੍ਰੀਤ ਸਿੰਘ ਸੇਖੋ ’ਚ ਸ਼ਾਮਿਲ

ਜ਼ੀਰਾ,23 ਅਗਸਤ (ਰਜਨੀਸ਼ ਕਥੂਰੀਆ)- ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਦੀਆਂ ਜਾ ਰਹੀਆਂ ਹਨ,ਪੰਜਾਬ ਵਿਚ ਰਾਜਨੀਤਿਕ ਪਾਰਟੀਆਂ ਦੀਆਂ ਸਰਗਰਮੀਆਂ ਵੱਧਦੀਆਂ ਜਾ ਰਹੀਆਂ ਹਨ। ਇਥੋਂ ਤੱਕ ਕਿ ਹਲਕਾ ਪੱਧਰ ’ਤੇ ਵੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਜਿੱਥੇ ਇਕ ਦੂਜੇ ਦੀ ਪਾਰਟੀ ਵਿਚ ਸੰਨ ਲਗਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 24-08-2026
ਜ਼ੀਰਾ,23 ਅਗਸਤ (ਰਜਨੀਸ਼ ਕਥੂਰੀਆ)- ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਦੀਆਂ ਜਾ ਰਹੀਆਂ ਹਨ,ਪੰਜਾਬ ਵਿਚ ਰਾਜਨੀਤਿਕ ਪਾਰਟੀਆਂ ਦੀਆਂ ਸਰਗਰਮੀਆਂ ਵੱਧਦੀਆਂ ਜਾ ਰਹੀਆਂ ਹਨ। ਇਥੋਂ ਤੱਕ ਕਿ ਹਲਕਾ ਪੱਧਰ ’ਤੇ ਵੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਜਿੱਥੇ ਇਕ ਦੂਜੇ ਦੀ ਪਾਰਟੀ ਵਿਚ ਸੰਨ ਲਗਾਈ ਜਾ ਰਹੀ ਹੈ। ਉੱਥੇ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਆਗੂ ਵੀ ਸਿਆਸੀ ਪਾਲਾ ਬਦਲਦੇ ਨਜ਼ਰ ਆ ਰਹੇ ਹਨ। ਇਸੇ ਕੜੀ ਦੇ ਤਹਿਤ ਪਿੰਡ ਪੰਡੋਰੀ ਖੱਤਰੀਆਂ ਤੋਂ ਸਾਬਕਾ ਸਰਪੰਚ ਹਰਜਿੰਦਰ ਸਿੰਘ ਗਿੱਲ ਨੇ ਆਪਣੀ ਮੌਜੂਦਾ ਕਾਂਗਰਸ ਪਾਰਟੀ ਛੱਡ ਕੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਦੀ ਅਗਵਾਈ ਵਿਚ ਟੀਮ ਗੁਰਪ੍ਰੀਤ ਸਿੰਘ ਸੇਖੋਂ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਗੁਰਪ੍ਰੀਤ ਸਿੰਘ ਸੇਖੋਂ ਨੂੰ ਸਮਰਥਨ ਦੇਣ ਵਾਲਿਆਂ ਵਿਚ ਸਾਬਕਾ ਸਰਪੰਚ ਹਰਜਿੰਦਰ ਸਿੰਘ ਗਿੱਲ ਅਤੇ ਉਹਨਾਂ ਦੇ ਸਾਥੀ ਬਲਕਾਰ ਸਿੰਘ ਗਿੱਲ , ਮਨਪਿੰਦਰ ਸਿੰਘ , ਗੁਰਪ੍ਰੀਤ ਸਿੰਘ ਵਿਰਕ , ਗੁਰਬਚਨ ਸਿੰਘ , ਪ੍ਰਦੀਪ ਗੁਲਾਟੀ , ਰਾਜ ਸਿੰਘ , ਅੰਗਰੇਜ਼ ਸਿੰਘ ਸਾਬਕਾ ਪੰਚਾਇਤ ਮੈਂਬਰ ਸ਼ਾਮਿਲ ਹਨ,ਜਿਨਾਂ ਦਾ ਆਪਣੀ ਟੀਮ ਵਿਚ ਸ਼ਾਮਿਲ ਹੋਣ ’ਤੇ ਗੁਰਪ੍ਰੀਤ ਸਿੰਘ ਸੇਖੋਂ ਨੇ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਰਾਜਨੀਤੀ ਵਿਚ ਆਉਣ ਦਾ ਉਹਨਾਂ ਦਾ ਮਕਸਦ ਰਾਜਨੀਤੀ ਕਰਨ ਦੀ ਬਜਾਏ ਕੇਵਲ ਸਮਾਜ ਸੇਵਾ ਹੈ। ਉਹਨਾਂ ਕਿਹਾ ਕਿ ਜ਼ੀਰਾ ਹਲਕੇ ਦੇ ਵੱਖ-ਵੱਖ ਪਿੰਡਾਂ ਦੀ ਸੰਗਤ ਵਲੋਂ ਦਿੱਤੇ ਜਾ ਰਹੇ ਪਿਆਰ ਅਤੇ ਸਤਿਕਾਰ ਲਈ ਮੈਂ ਉਹਨਾਂ ਦਾ ਹਮੇਸ਼ਾ ਰਿਣੀ ਰਹਾਂਗਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਵਿਚ ਸਦਭਾਵਨਾ ਦਿਵਸ ’ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੀ ਅਨਮੋਲਪ੍ਰੀਤ ਕੌਰ ਨੇ ਏਮਜ਼ ਬਠਿੰਡਾ ’ਚ ਐੱਮ.ਬੀ.ਬੀ.ਐੱਸ. ਦਾਖ਼ਲਾ ਲੈ ਕੇ ਰਚਿਆ ਇਤਿਹਾਸ
Ad Position 24