23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਗੁਰੂਹਰਸਹਾਏ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਨਿਯੁਕਤ ਹੋਏ ਸਰਪੰਚ ਸੁਰਜੀਤ ਸਿੰਘ ਭੁੱਲਰ

ਗੁਰੂਹਰਸਹਾਏ, 23 ਅਗਸਤ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਨਾਲ ਸਬੰਧਤ ਮਾਰਕੀਟ ਕਮੇਟੀ ਗੁਰੂਹਰਸਹਾਏ ਦੇ ਨਵੇਂ ਚੇਅਰਮੈਨ ਵਜੋਂ ਪਿੰਡ ਫਤਿਹਗੜ੍ਹ ਗਹਿਰੀ ਦੇ ਸਰਪੰਚ ਸੁਰਜੀਤ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਭੁੱਲਰ ਪਿੰਡ ਫਤਿਹਗੜ੍ਹ ਗਹਿਰੀ ਦੇ ਸਰਪੰਚ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 24-08-2026
ਗੁਰੂਹਰਸਹਾਏ, 23 ਅਗਸਤ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਨਾਲ ਸਬੰਧਤ ਮਾਰਕੀਟ ਕਮੇਟੀ ਗੁਰੂਹਰਸਹਾਏ ਦੇ ਨਵੇਂ ਚੇਅਰਮੈਨ ਵਜੋਂ ਪਿੰਡ ਫਤਿਹਗੜ੍ਹ ਗਹਿਰੀ ਦੇ ਸਰਪੰਚ ਸੁਰਜੀਤ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਭੁੱਲਰ ਪਿੰਡ ਫਤਿਹਗੜ੍ਹ ਗਹਿਰੀ ਦੇ ਸਰਪੰਚ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਮਾਰਕੀਟ ਕਮੇਟੀ ਗੁਰੂਹਰਸਹਾਏ ਦੀ ਚੇਅਰਮੈਨੀ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਇਲਾਕੇ ਦੇ ਲੋਕਾਂ, ਸਾਥੀਆਂ, ਸਮਰਥਕਾਂ ਅਤੇ ਪਤਵੰਤਿਆਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।ਨਵ-ਨਿਯੁਕਤ ਚੇਅਰਮੈਨ ਸੁਰਜੀਤ ਸਿੰਘ ਭੁੱਲਰ ਦੇ ਸਨਮਾਨ ਵਿਚ ਸਮਰਥਕਾਂ ਅਤੇ ਸੱਜਣਾਂ ਵਲੋਂ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਦੀ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਨਿਯੁਕਤੀ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਸੁਰਜੀਤ ਸਿੰਘ ਭੁੱਲਰ ਮਾਰਕੀਟ ਕਮੇਟੀ ਨਾਲ ਸਬੰਧਤ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ਵਿਚ ਲਿਆਉਣ ਦੇ ਨਾਲ-ਨਾਲ ਮੰਡੀ ਨਾਲ ਸਬੰਧਤ ਸੁਵਿਧਾਵਾਂ ਵਿੱਚ ਸੁਧਾਰ ਲਈ ਆਪਣੀ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਡਾ. ਤਨਵੀਰ ਮਲਿਕ ਦਾ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਕੀਤਾ ਸਨਮਾਨ ਅਗਲੀ ਖ਼ਬਰ ਲਾਈਫ ਕੇਅਰ ਫਾਊਡੇਸ਼ਨ ਸੰਸਥਾ ਨੇ ਮੇਲੇ ਵਿਚ ਮੈਡੀਕਲ ਕੈਂਪ ਲਗਾਇਆ
Ad Position 24