23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਵਿਧਾਇਕ ਦਹੀਯਾ ਦੀ ਅਗਵਾਈ ਵਿਚ ਹਲਕਾ ਦਿਹਾਤੀ ਅੰਦਰ ਹੋਇਆ ਅਥਾਹ ਵਿਕਾਸ-ਗਿੱਲ

ਫ਼ਿਰੋਜ਼ਪੁਰ, 23 ਅਗਸਤ (ਕੁਲਬੀਰ ਸਿੰਘ ਸੋਢੀ)-ਪਿਛਲੇ ਕੁਝ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਪਹਿਲ ਦਿੰਦਿਆਂ ਕਈ ਖੇਤਰਾਂ ਵਿਚ ਕੰਮ ਕਰਨ ਦੇ ਯਤਨ ਕੀਤੇ ਗਏ ਹਨ। ਇਸਦੇ ਨਾਲ ਸਿੱਖਿਆ, ਸਿਹਤ, ਬਿਜਲੀ, ਸੜਕਾਂ, ਪੀਣ ਵਾਲਾ ਪਾਣੀ, ਸਰਕਾਰੀ ਸੇਵਾਵਾਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਵਰਗੇ ਮੁੱਦਿਆਂ ਨੂੰ ਸਰਕਾਰ ਵਲੋਂ ਆਪਣੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਬਣਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 24-08-2026
ਫ਼ਿਰੋਜ਼ਪੁਰ, 23 ਅਗਸਤ (ਕੁਲਬੀਰ ਸਿੰਘ ਸੋਢੀ)-ਪਿਛਲੇ ਕੁਝ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਪਹਿਲ ਦਿੰਦਿਆਂ ਕਈ ਖੇਤਰਾਂ ਵਿਚ ਕੰਮ ਕਰਨ ਦੇ ਯਤਨ ਕੀਤੇ ਗਏ ਹਨ। ਇਸਦੇ ਨਾਲ ਸਿੱਖਿਆ, ਸਿਹਤ, ਬਿਜਲੀ, ਸੜਕਾਂ, ਪੀਣ ਵਾਲਾ ਪਾਣੀ, ਸਰਕਾਰੀ ਸੇਵਾਵਾਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਵਰਗੇ ਮੁੱਦਿਆਂ ਨੂੰ ਸਰਕਾਰ ਵਲੋਂ ਆਪਣੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਬਣਾਇਆ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦਿਹਾਤੀ ਦੇ ਬਲਾਕ ਸਮਿਤੀ ਮੈਂਬਰ ਪਰਮਪਾਲ ਸਿੰਘ ਗਿੱਲ ਨੇ ਕੀਤਾ। ਉਨ੍ਹਾਂ ਕਿਹਾ ਕਿ ਜਿਥੇ ਸੂਬੇ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਵਿਕਾਸ ਹੋਇਆ ਹੈ, ਉੱਥੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਵਲੋਂ ਵੀ ਹਲਕੇ ਦੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਦਹੀਯਾ ਵਲੋਂ ਬਿਨ੍ਹਾ ਕਿਸੇ ਭੇਦਭਾਵ ਹਲਕੇ ਦੇ ਸਮੂਹ ਪਿੰਡਾਂ ਦੀਆਂ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਸਰਕਾਰੀ ਸਕੀਮਾਂ ਦਾ ਲਾਭ, ਸਰਕਾਰੀ ਸਕੂਲਾਂ, ਸਿਹਤ ਸਹੂਲਤਾਂ ਅਤੇ ਹੋਰ ਬੁਨਿਆਦੀ ਲੋੜਾਂ ਸਬੰਧੀ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਡੇ ਕੋਲ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਇਕ ਹੋਰ ਮਹੱਤਵਪੂਰਨ ਮੌਕਾ ਹੈ ਤੇ ਅਸੀਂ ਸਮੂਹ ਸੰਗਤਾਂ ਆਪਣੀ ਵੋਟ ਦਾ ਇਸਤੇਮਾਲ ਸੋਚ-ਸਮਝ ਕੇ ਅਤੇ ਪੰਜਾਬ ਦੇ ਭਵਿੱਖ ਨੂੰ ਧਿਆਨ ਵਿਚ ਰੱਖ ਕੇ ਕਰੀਏ ਤਾਂ ਕਿ ਵਿਕਾਸ, ਸਿੱਖਿਆ, ਸਿਹਤ, ਰੁਜ਼ਗਾਰ, ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਦੇ ਏਜੰਡੇ ਨੂੰ ਮਜ਼ਬੂਤ ਕਰ ਸਕੀਏ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਜ਼ਿਲ੍ਹਾ ਪੱਧਰੀ ਐਨ.ਪੀ.ਈ.ਪੀ.ਅਤੇ ਏ.ਈ.ਪੀ. ਮੁਕਾਬਲੇ ਕਰਵਾਏ ਅਗਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜੰਡਵਾਲਾ ਮੀਰਾ ਸਾਂਗਲਾ ਤੋਂ 3 ਬੱਸਾਂ ਕੀਤੀਆਂ ਰਵਾਨਾ
Ad Position 24