ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਫ਼ੌਜੀਆਂ ਦੀ ਯਾਦ ’ਚ ਬਣੀ ਸਮਾਧ ’ਤੇ ਅਜਿਹੇ ਪ੍ਰੋਗਰਾਮ ਕਰਵਾਉਣਾ ਸਾਡੇ ਲਈ ਮਾਣ ਵਾਲੀ ਗੱਲ-ਰਾਜਪਾਲ ਕਟਾਰੀਆ
ਫ਼ਾਜ਼ਿਲਕਾ, 23 ਅਗਸਤ (ਦਵਿੰਦਰ ਪਾਲ ਸਿੰਘ)-ਸਰਹੱਦ ’ਤੇ ਦੇਸ਼ ਦੀ ਰਾਖੀ ਕਰ ਰਹੇ ਜਵਾਨਾਂ ਦੇ ਸਤਿਕਾਰ ’ਚ ਫ਼ਾਜ਼ਿਲਕਾ ਦੀ ਵੁਮੈਨ ਵੈੱਲਫੇਅਰ ਸੁਸਾਇਟੀ ਵਲੋਂ ਤਿਆਰ ਕੀਤੀਆਂ 1100 ਵਿਸ਼ੇਸ਼ ਰੱਖੜੀਆਂ ‘ਰਾਖੀ ਸਰਹੱਦ ਕੇ ਨਾਮ—ਰਾਸ਼ਟਰ ਰਕਸ਼ਾ ਕਾ ਸਨਮਾਨ, ਭੈਣਾਂ ਕਾ ਅਭਿਮਾਨ’ ਪ੍ਰੋਗਰਾਮ ਤਹਿਤ ਜਵਾਨਾਂ ਨੂੰ ਸਮਰਪਿਤ ਕੀਤੀਆਂ ਗਈਆਂ। ਆਸਿਫ਼ਵਾਲਾ ਸ਼ਹੀਦੀ ਸਮਾਰਕ ਵਿਖੇ ਆਯੋਜਿਤ ਇਸ ਰਾਜ ਪੱਧਰੀ ਸਮਾਗਮ ਦੌਰਾਨ ਦੇਸ਼ ਭਗਤੀ ਅਤੇ ਭਾਵਨਾਵਾਂ ਦਾ ਅਨੋਖਾ ਸੰਗਮ ਦੇਖਣ ਨੂੰ ਮਿਲਿਆ।
ਫ਼ਾਜ਼ਿਲਕਾ, 23 ਅਗਸਤ (ਦਵਿੰਦਰ ਪਾਲ ਸਿੰਘ)-ਸਰਹੱਦ ’ਤੇ ਦੇਸ਼ ਦੀ ਰਾਖੀ ਕਰ ਰਹੇ ਜਵਾਨਾਂ ਦੇ ਸਤਿਕਾਰ ’ਚ ਫ਼ਾਜ਼ਿਲਕਾ ਦੀ ਵੁਮੈਨ ਵੈੱਲਫੇਅਰ ਸੁਸਾਇਟੀ ਵਲੋਂ ਤਿਆਰ ਕੀਤੀਆਂ 1100 ਵਿਸ਼ੇਸ਼ ਰੱਖੜੀਆਂ ‘ਰਾਖੀ ਸਰਹੱਦ ਕੇ ਨਾਮ—ਰਾਸ਼ਟਰ ਰਕਸ਼ਾ ਕਾ ਸਨਮਾਨ, ਭੈਣਾਂ ਕਾ ਅਭਿਮਾਨ’ ਪ੍ਰੋਗਰਾਮ ਤਹਿਤ ਜਵਾਨਾਂ ਨੂੰ ਸਮਰਪਿਤ ਕੀਤੀਆਂ ਗਈਆਂ। ਆਸਿਫ਼ਵਾਲਾ ਸ਼ਹੀਦੀ ਸਮਾਰਕ ਵਿਖੇ ਆਯੋਜਿਤ ਇਸ ਰਾਜ ਪੱਧਰੀ ਸਮਾਗਮ ਦੌਰਾਨ ਦੇਸ਼ ਭਗਤੀ ਅਤੇ ਭਾਵਨਾਵਾਂ ਦਾ ਅਨੋਖਾ ਸੰਗਮ ਦੇਖਣ ਨੂੰ ਮਿਲਿਆ। ਸਮਾਗਮ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸੁਸਾਇਟੀ ਦੀਆਂ ਮਹਿਲਾ ਮੈਂਬਰਾਂ ਵਲੋਂ ਤਿਆਰ ਕੀਤੀਆਂ ਰੱਖੜੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਪ੍ਰਤੀ ਸਮਾਜ ਦਾ ਸਤਿਕਾਰ ਅਤੇ ਗੁਰੂ-ਭਾਵ ਸਦਾ ਬਣਿਆ ਰਹਿਣਾ ਚਾਹੀਦਾ ਹੈ। ਇਸ ਮੌਕੇ ਲੈਫ਼ਟੀਨੈਂਟ ਜਨਰਲ ਸ਼ਮਸ਼ੇਰ ਸਿੰਘ ਵਿਰਕ ਸਮੇਤ ਫ਼ੌਜ ਦੇ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਸਮਾਜ ਸੇਵੀ ਕਰਨ ਗਿਲਹੋਤਰਾ ਨੇ ਕਿਹਾ ਕਿ ਇਹ 1100 ਰੱਖੜੀਆਂ ਉਨ੍ਹਾਂ ਜਵਾਨਾਂ ਦੇ ਸਤਿਕਾਰ ਅਤੇ ਭੈਣਾਂ ਦੇ ਪਿਆਰ ਦਾ ਪ੍ਰਤੀਕ ਹਨ, ਜੋ ਔਖੇ ਹਾਲਾਤਾਂ ’ਚ ਸਰਹੱਦਾਂ ’ਤੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਮਾਈਨਸ ਤਾਪਮਾਨ ਤੋਂ ਲੈ ਕੇ ਚੱਲਦੀ ਧੁੱਪ ਤੱਕ ਜਵਾਨ ਸਰਹੱਦ ’ਤੇ ਛਾਤੀ ਤਾਣ ਕੇ ਖੜ੍ਹੇ ਹਨ, ਜਿਸ ਕਾਰਨ ਹੀ ਦੇਸ਼ ਵਾਸੀ ਆਪਣੇ ਘਰਾਂ ’ਚ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਰੱਖੜੀਆਂ ਰਾਹੀਂ ਜਵਾਨਾਂ ਤੱਕ ਸੁਨੇਹਾ ਪਹੁੰਚਾਇਆ ਗਿਆ ਹੈ ਕਿ ਦੇਸ਼ ਦੀਆਂ ਭੈਣਾਂ ਉਨ੍ਹਾਂ ਦੀ ਕੁਰਬਾਨੀ ਅਤੇ ਸੇਵਾ ਨੂੰ ਨਮਨ ਕਰਦੀਆਂ ਹਨ। ਆਸਿਫ਼ਵਾਲਾ ਸ਼ਹੀਦੀ ਸਮਾਰਕ ’ਚ ਸਮਾਗਮ ਦੌਰਾਨ ਮਹਿਲਾ ਮੈਂਬਰਾਂ ਨੇ ਜਵਾਨਾਂ ਪ੍ਰਤੀ ਸਤਿਕਾਰ ਪ੍ਰਗਟਾਇਆ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਰਾਖੀਆਂ ਸਮਰਪਿਤ ਕਰਨ ਸਮੇਂ ਮਾਹੌਲ ਭਾਵੁਕ ਹੋ ਗਿਆ। ਕਰਨ ਗਿਲਹੋਤਰਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਰਹੱਦ ’ਤੇ ਤਾਇਨਾਤ ਜਵਾਨਾਂ ਤੱਕ ਭੈਣਾਂ ਦਾ ਪਿਆਰ ਪਹੁੰਚਾਉਣਾ ਹੈ। ਉਨ੍ਹਾਂ ਕੇ.ਜੀ.ਐੱਫ ਟੀਮ, ਆਸਿਫ਼ਵਾਲਾ ਸ਼ਹੀਦੀ ਸਮਾਰਕ ਕਮੇਟੀ ਅਤੇ ਸਿਵਲ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਅਸਥਾਨ ’ਤੇ ਸਮਾਗਮ ਕਰਵਾਉਣਾ ਮਾਣ ਵਾਲੀ ਗੱਲ ਹੈ, ਜਿਸ ਨਾਲ ਨਵੀਂ ਪੀੜ੍ਹੀ ਨੂੰ ਵੀ ਸੈਨਿਕਾਂ ਦੇ ਸਮਰਪਣ ਨਾਲ ਜੋੜਨ ਦਾ ਯਤਨ ਕੀਤਾ ਗਿਆ ਹੈ। ਇਸ ਤੋਂ ਪਹਿਲਾ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਹੱਦ ਨੇੜੇ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸਰਹੱਦੀ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਇਸ ਮੌਕੇ ਸਰਹੱਦੀ ਖੇਤਰ ਦੇ ਹਾਲਾਤਾਂ ਬਾਰੇ ਵੀ ਜਾਣਿਆ। ਉਨ੍ਹਾਂ ਡਿਫੈਂਸ ਕਮੇਟੀ ਅਤੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਸਾਂਸਦ ਸ਼ੇਰ ਸਿੰਘ ਘੁਬਾਇਆ ਨੇ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਰਾਜਪਾਲ ਨੂੰ ਜਾਣੂ ਕਰਵਾਇਆ। ਇਸ ਮੌਕੇ ਬ੍ਰਿਗੇਡੀਅਰ ਭਾਰਤੀ ਸੈਨਾ ਫ਼ਿਰੋਜ਼ਪੁਰ ਰਾਜੀਵ ਸਹਾਰਨ, ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਵੀ ਸੰਬੋਧਨ ਕੀਤਾ। ਜਦ ਕਿ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ, ਬੀ.ਐੱਸ.ਐਫ.ਡਿਪਟੀ ਕਮਾਂਡਰ ਰਾਜੀਜੀ ਲਾਲ, ਐੱਸ.ਐੱਸ.ਪੀ.ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ.ਮਨਦੀਪ ਕੌਰ ਵਿਸ਼ੇਸ਼ ਤੌਰ ਤੋਂ ਇਲਾਵਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫ਼ਾਜ਼ਿਲਕਾ ਗੁਰਦੀਪ ਸਿੰਘ ਮਾਨ ਵੀ ਹਾਜ਼ਰ ਸਨ।