12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਧਰਮ ਅਤੇ ਜਾਤ ਦੇ ਨਾਂਅ 'ਤੇ ਰਾਜਨੀਤੀ ਕਰਨਾ ਦੇਸ਼ ਲਈ ਘਾਤਕ : ਵਿਜੇ ਸ਼ਰਮਾ ਟਿੰਕੂ <br/>

Ad Position 21
No active advertisement
ਕਾਂਗਰਸ 'ਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦਾ ਪਾਰਟੀ ਅੰਦਰ ਸਵਾਗਤ ਕਰਦੇ ਹੋਏ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਤੇ ਹੋਰ ਆਗੂ | ਤਸਵੀਰ : ਕੁਲਵੰਤ ਸਿੰਘ ਧੀਮਾਨ <br/> 01-01-2026
ਮਾਜਰੀ, 31 ਦਸੰਬਰ (ਕੁਲਵੰਤ ਸਿੰਘ ਧੀਮਾਨ)-ਧਰਮ ਅਤੇ ਜਾਤ ਦੇ ਨਾਂਅ 'ਤੇ ਰਾਜਨੀਤੀ ਕਰਨਾ ਹਮੇਸ਼ਾ ਦੇਸ਼ ਲਈ ਘਾਤਕ ਸਿੱਧ ਹੁੰਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਵਾਂਗਰਾਓਾ ਦੇ ਜਨਤਾ ਨਗਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਸਿੱਧੂ ਦੀ ਅਗਵਾਈ 'ਚ ਰੱਖੀ ਗਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਕੀਤਾ | ਉਨ੍ਹਾਂ ਕਿਹਾ ਕਿ ਧਰਮ ਅਤੇ ਜਾਤ-ਪਾਤ ਦੇ ਨਾਂਅ 'ਤੇ ਕੀਤੀ ਰਾਜਨੀਤੀ ਆਪਸੀ ਭਾਈਚਾਰਕ ਸਾਂਝ 'ਚ ਤਰੇੜਾਂ ਪਾਉਂਦੀ ਹੈ | ਉਨ੍ਹਾਂ ਕਿਹਾ ਕਿ ਕੁਝ ਪਾਰਟੀਆਂ ਲੋਕਾਂ ਨੂੰ ਕਦੇ ਜਾਤ ਅਤੇ ਕਦੇ ਧਰਮ ਦੇ ਨਾਂਅ 'ਤੇ ਲੜਾ ਕੇ ਸਿਆਸੀ ਰੋਟੀਆਂ ਸੇਕ ਰਹੀਆਂ ਹਨ, ਜਿਸ ਦੇ ਬਹੁਤ ਹੀ ਭਿਆਨਕ ਸਿੱਟੇ ਸਾਹਮਣੇ ਆਉਣਗੇ | ਉਨ੍ਹਾਂ ਕਿਹਾ ਕਿ ਅਜਿਹੀ ਹੀ ਰਾਜਨੀਤੀ ਭਾਜਪਾ ਦੇ ਆਗੂ ਕਰ ਰਹੇ ਹਨ, ਜਿਸ ਨੂੰ ਸਾਡੇ ਦੇਸ਼ ਤੇ ਪੰਜਾਬ ਦੇ ਲੋਕ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ ਕਿਉਂਕਿ ਅਜਿਹੀ ਗੰਦੀ ਰਾਜਨੀਤੀ ਨਾਲ ਦੇਸ਼ ਦਾ ਬਹੁਤ ਵੱਡਾ ਨੁਕਸਾਨ ਹੁੰਦਾ ਹੈ | ਇਸੇ ਦੌਰਾਨ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ 'ਚ ਸ਼ਾਮਿਲ ਹੋਏ ਰਾਜੇਸ਼ ਚੌਹਾਨ, ਅਨਿਲ ਚੌਹਾਨ, ਰਾਜਨ ਮਸੀਹ, ਵਿਕਾਸ ਵਸ਼ਿਸ਼ਟ, ਅਸ਼ੋਕ ਕੁਮਾਰ, ਕੁਲਦੀਪ ਕੁਮਾਰ, ਅਭਿਸ਼ੇਕ, ਰਾਹੁਲ ਚੌਟਾਲਾ ਅਤੇ ਰਾਜੂ ਸੈਮੂਲ ਪ੍ਰਧਾਨ ਜਨਤਾ ਕਾਲੋਨੀ ਆਦਿ ਦਾ ਸਵਾਗਤ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ 'ਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਨਿਰਮਲਾ ਦੇਵੀ ਸਾਬਕਾ ਕੌਂਸਲਰ, ਯੁਗੇਸ਼ ਸੂਦ, ਗੁਰਿੰਦਰ ਸਿੰਘ ਨੋਨਾ, ਸਜੀਤ ਸਿੰਘ ਅਤੇ ਕੁਲਦੀਪ ਸਿੰਘ ਓਇੰਦ ਨਿੱਜੀ ਸਕੱਤਰ ਟੂ ਵਿਜੇ ਸ਼ਰਮਾ ਟਿੰਕੂ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਗਰ ਕੌਸ਼ਲ ਵਲੋਂ ਜਲਦ ਲਗਾਏ ਜਾਣਗੇ ਸੀ.ਸੀ.ਟੀ.ਵੀ. ਕੈਮਰੇ-ਜੀਤਾ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਮੂੰਗਾ ਨੇ ਜ਼ਿਲ੍ਹਾ ਪ੍ਰਧਾਨ ਮੰਗੂਪੁਰ ਨਾਲ ਕੀਤੀ ਮੁਲਾਕਾਤ <br/>
Ad Position 24