12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਕੈਬਨਿਟ ਮੰਤਰੀ ਬੈਂਸ ਨੇ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ

Ad Position 21
No active advertisement
ਅਜੀਤ ਡੈਸਕ 01-01-2026
ਸ੍ਰੀ ਅਨੰਦਪੁਰ ਸਾਹਿਬ, 31 ਦਸੰਬਰ (ਜੇ. ਐਸ. ਨਿੱਕੂਵਾਲ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੇਂ ਸਾਲ ਦੇ ਪਾਵਨ ਮੌਕੇ 'ਤੇ ਦੇਸ਼ ਭਰ ਵਿਚ ਵੱਸਦੇ ਸਮੂਹ ਪੰਜਾਬੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭ-ਕਾਮਨਾਵਾਂ ਦਿੰਦਿਆਂ ਕਿਹਾ ਕਿ ਆਉਣ ਵਾਲਾ ਨਵਾਂ ਸਾਲ ਹਰ ਪੰਜਾਬੀ ਲਈ ਖ਼ੁਸ਼ਹਾਲੀ, ਤਰੱਕੀ ਅਤੇ ਚੰਗੀ ਸਿਹਤ ਲੈ ਕੇ ਆਵੇ | ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੇ ਹਰ ਕੋਨੇ ਵਿਚ ਮਿਹਨਤ, ਇਮਾਨਦਾਰੀ ਅਤੇ ਆਪਣੀ ਕਾਬਲੀਅਤ ਨਾਲ ਵੱਖਰੀ ਪਹਿਚਾਣ ਬਣਾਈ ਹੈ | ਉਨ੍ਹਾਂ ਆਸ ਜਤਾਈ ਕਿ ਨਵਾਂ ਸਾਲ ਸਮਾਜਿਕ ਏਕਤਾ, ਭਾਈਚਾਰੇ ਅਤੇ ਸਾਂਝੀ ਸੂਝ-ਬੂਝ ਨੂੰ ਹੋਰ ਮਜ਼ਬੂਤ ਕਰੇਗਾ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸਾਲ ਵਿਚ ਸਕਾਰਾਤਮਿਕ ਸੋਚ, ਸਿੱਖਿਆ ਅਤੇ ਨਵੀਨਤਾ ਵੱਲ ਧਿਆਨ ਦੇਣ | ਉਨ੍ਹਾਂ ਕਿਹਾ ਕਿ ਨਵਾਂ ਸਾਲ ਪੰਜਾਬ ਅਤੇ ਪੰਜਾਬੀਆਂ ਲਈ ਸ਼ਾਂਤੀ, ਸਮਿ੍ੱਧੀ ਅਤੇ ਵਿਕਾਸ ਦੇ ਨਵੇਂ ਰਾਹ ਖੋਲੇ |
Ad Position 22
No active advertisement
ਪਿਛਲੀ ਖ਼ਬਰ ਮੋਰਿੰਡਾ ਦਾ ਸੀਵਰੇਜ ਸਿਸਟਮ ਬਿਲਕੁਲ ਬੇਕਾਰ, ਕਈ ਮੈਨਹੋਲ ਹੋ ਰਹੇ ਨੇ ਲੀਕ <br/> ਅਗਲੀ ਖ਼ਬਰ ਸੇਵਾ ਮੁਕਤੀ 'ਤੇ ਠਾਕੁਰ ਦਾਸ ਦਾ ਸਨਮਾਨ <br/>
Ad Position 24