12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਗੁਰਦੁਆਰਾ ਗੁਰਸਾਗਰ ਸਾਹਿਬ ਲੋਦੀ ਮਾਜਰਾ ਦਾ ਜੋੜ ਮੇਲ ਸਮਾਪਤ <br/>

Ad Position 21
No active advertisement
ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ ਹਾਜ਼ਰ ਸੰਗਤਾਂ | <br/> 01-01-2026
ਘਨੌਲੀ, 31 ਦਸੰਬਰ (ਜਸਵੀਰ ਸਿੰਘ ਸੈਣੀ)-ਇੱਥੋਂ ਨੇੜਲੇ ਪਿੰਡ ਲੋਦੀ ਮਾਜਰਾ ਦੇ ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ ਚੱਲ ਰਿਹਾ ਤਿੰਨ ਦਿਨਾਂ ਸਲਾਨਾ ਜੋੜ ਮੇਲ ਅੱਜ ਬਾਅਦ ਦੁਪਹਿਰ ਸਮਾਪਤ ਹੋ ਗਿਆ | ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਰੂਪਨਗਰ ਵਾਲਿਆਂ ਦੀ ਦੇਖ ਅਧੀਨ ਕਰਵਾਏ ਸਮਾਗਮ ਦੌਰਾਨ ਜਿੱਥੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਉੱਥੇ ਹੀ ਲਗਾਤਾਰ ਤਿੰਨ ਦਿਨ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਉੱਚ ਕੋਟੀ ਦੇ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ, ਕਥਾਵਾਚਕ ਗਿਆਨੀ ਸੁਖਵਿੰਦਰ ਸਿੰਘ ਥਲੀ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲਿਆਂ ਨੇ ਸੰਗਤਾਂ ਨਾਲ ਗੁਰ ਵਿਚਾਰਾਂ ਸਾਂਝੇ ਕਰਦਿਆਂ ਹੋਇਆ ਕਿ ਕਿ ਜਿਨ•ਾਂ ਮੁਗ਼ਲਾਂ ਜਲਾਦਾਂ ਨੇ ਸਿੰਘ ਸ਼ਹੀਦਾਂ, ਗੁਰੂ ਸਾਹਿਬਾਨਾ ਛੋਟੇ ਸਾਹਿਬਜ਼ਾਦਿਆਂ ਵੱਡੇ ਸਾਹਿਬਜ਼ਾਦਿਆਂ ਪਰ ਜ਼ੁਲਮ ਢਾਹਿਆ ਉਨ੍ਹਾਂ ਦਾ ਹਸ਼ਰ ਬਹੁਤ ਮਾੜਾ ਹੋਇਆ ਉਨ੍ਹ•ਾਂ ਦੀ ਬੁਰੀ ਤਰ•ਾਂ ਮੌਤ ਹੋਈ | ਉਨ੍ਹ•ਾਂ ਨੇ ਕਿਹਾ ਕਿ ਅੱਜ ਸਿੰਘ ਸ਼ਹੀਦਾਂ ਗੁਰੂ ਸਾਹਿਬਾਨ ਜਿੱਥੋਂ ਵੀ ਲੰਘ ਗਏ ਉਸ ਤੋਂ ਵੱਡੇ ਵੱਡੇ ਗੁਰਦੁਆਰਾ ਸਾਹਿਬ ਸਥਾਪਿਤ ਹੋ ਗਏ | ਇਸ ਮੌਕੇ ਦਸਤਾਰਬੰਦੀ ਮੁਕਾਬਲੇ ਦੌਰਾਨ ਪੁਜ਼ੀਸ਼ਨਾਂ ਅਤੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਸਮਾਗਮਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ•ਨ ਵਿਚ ਬਾਬਾ ਮੱਘਰ ਸਿੰਘ, ਮਾਸਟਰ ਜਗਤਾਰ ਸਿੰਘ, ਤਜਿੰਦਰ ਸਿੰਘ ਗੋਰਾ,ਮਹਿਮਾ ਸਿੰਘ, ਗੁਰਮੁੱਖ ਸਿੰਘ ਸਰਪੰਚ, ਗੁਰਮੇਲ ਸਿੰਘ, ਮਾਸਟਰ ਅਵਤਾਰ ਸਿੰਘ, ਮਾਸਟਰ ਗੁਰਬਚਨ ਸਿੰਘ , ਜਸਪ੍ਰੀਤ ਸਿੰਘ, ਮਾਸਟਰ ਬਲਵਿੰਦਰ ਸਿੰਘ, ਬਲਜੀਤ ਸਿੰਘ, ਰਾਜਿੰਦਰ ਸਿੰਘ ਤੇ ਜਸਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਦੇ ਸ਼ੁੱਭ ਮੌਕੇ ਰੂਪਨਗਰ ਦੇ ਪ੍ਰਮੁੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਆਗੂਆਂ ਤੇ ਅਧਿਕਾਰੀਆਂ ਵਲੋਂ ਵਧਾਈਆਂ ਅਗਲੀ ਖ਼ਬਰ ਮੋਰਿੰਡਾ ਦਾ ਸੀਵਰੇਜ ਸਿਸਟਮ ਬਿਲਕੁਲ ਬੇਕਾਰ, ਕਈ ਮੈਨਹੋਲ ਹੋ ਰਹੇ ਨੇ ਲੀਕ <br/>
Ad Position 24