12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸੈਣੀ ਭਵਨ ਰੂਪਨਗਰ 'ਚ 4 ਜਨਵਰੀ ਨੂੰ ਲੱਗੇਗਾ 25ਵਾਂ ਖ਼ੂਨਦਾਨ ਕੈਂਪ

Ad Position 21
No active advertisement
ਅਜੀਤ ਡੈਸਕ 01-01-2026
ਰੂਪਨਗਰ, 31 ਦਸੰਬਰ (ਸਤਨਾਮ ਸਿੰਘ ਸੱਤੀ)-ਕਾਕਾ ਰਾਮ ਸੈਣੀ ਚੈਰੀਟੇਬਲ ਟਰੱਸਟ ਵਲੋਂ ਨਵੇਂ ਸਾਲ 2026 ਨੂੰ ਸਮਰਪਿਤ 25ਵਾਂ ਖ਼ੂਨਦਾਨ ਕੈਂਪ 4 ਜਨਵਰੀ 2026 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸੈਣੀ ਭਵਨ ਰੂਪਨਗਰ ਵਿਚ ਲਗਾਇਆ ਜਾਵੇਗਾ | ਇਹ ਜਾਣਕਾਰੀ ਟਰੱਸਟ ਦੇ ਪ੍ਰਧਾਨ ਡਾ. ਅਜਮੇਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਖੂਨ ਇਕੱਤਰ ਕਰਨ ਲਈ ਰੋਟਰੀ ਐਂਡ ਬਲੱਡ ਬੈਂਕ ਸੋਸਾਇਟੀ ਰਿਸੋਰਸ ਸੈਂਟਰ ਚੰਡੀਗੜ੍ਹ ਦੀ ਟੀਮ ਮੌਜੂਦ ਰਹੇਗੀ | ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਵੱਧ ਚੜ੍ਹ ਕੇ ਖ਼ੂਨਦਾਨ ਕਰਨ ਦੀ ਅਪੀਲ ਕੀਤੀ | ਇਸ ਮੌਕੇ ਟਰੱਸਟ ਵਲੋਂ ਜਾਰੀ ਕੀਤੇ ਜਾਣ ਵਾਲੇ ਤਿਮਾਹੀ ਮੈਗਜ਼ੀਨ 'ਸੈਣੀ ਸੰਸਾਰ' ਦਾ 59ਵਾਂ ਅੰਕ ਵੀ ਲੋਕ ਅਰਪਣ ਕੀਤਾ ਜਾਵੇਗਾ | ਖ਼ੂਨਦਾਨ ਕੈਂਪ ਦੀ ਸਫਲਤਾ ਲਈ ਗੁਰੂ ਨਾਨਕ ਕਰਿਆਨਾ ਸਟੋਰ ਪਪਰਾਲਾ, ਰਜਨੀ ਹਰਬਲ ਮਲਿਕਪੁਰ ਅਤੇ ਜ਼ਿਲ੍ਹਾ ਪੁਲਿਸ ਸਾਂਝ ਕੇਂਦਰ ਰੂਪਨਗਰ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸਪੀਕਰ ਵਲੋਂ ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਨੂੰ ਮੁੜ ਵਿਚਾਰਨ ਸੰਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਅਗਲੀ ਖ਼ਬਰ ਨਵੇਂ ਸਾਲ ਦੇ ਸ਼ੁੱਭ ਮੌਕੇ ਰੂਪਨਗਰ ਦੇ ਪ੍ਰਮੁੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਆਗੂਆਂ ਤੇ ਅਧਿਕਾਰੀਆਂ ਵਲੋਂ ਵਧਾਈਆਂ
Ad Position 24