12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਹਰਦੇਵ ਸਿੰਘ ਰੂਪਰਾਏ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ 'ਚ ਨਾਮਵਰ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ <br/>

Ad Position 21
No active advertisement
ਅਜੀਤ ਡੈਸਕ 01-01-2026
ਮੋਰਿੰਡਾ, 31 ਦਸੰਬਰ (ਤਰਲੋਚਨ ਸਿੰਘ ਕੰਗ)-ਅੱਜ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਹਰਦੇਵ ਸਿੰਘ ਰੂਪਰਾਏ ਨਮਿੱਤ ਅੰਤਿਮ ਅਰਦਾਸ ਮੌਕੇ ਵੱਖੋ-ਵੱਖਰੀਆਂ ਰਾਜਨੀਤਿਕ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਵਲੋਂ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋ ਕੇ ਆਪਣੀਆਂ ਹਾਜ਼ਰੀਆਂ ਲਵਾਈਆਂ ਅਤੇ ਆਪਣੇ ਰੰਗਲੇ ਸੱਜਣ ਹਰਦੇਵ ਸਿੰਘ ਰੂਪਰਾਏ ਨੂੰ ਸ਼ਰਧਾ ਦੇ ਫ਼ੱੁਲ ਭੇਟ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂ ਹਰਮਿੰਦਰ ਪਾਲ ਸਿੰਘ ਮਿਨਹਾਸ ਨੇ ਦੱਸਿਆ ਕਿ ਉਨ੍ਹਾਂ ਦੀ ਹਰਦੇਵ ਸਿੰਘ ਰੂਪਰਾਏ ਦੇ ਪਰਿਵਾਰ ਨਾਲ ਪੰਜਾਹ ਸਾਲ ਪੁਰਾਣੀ ਸਾਂਝ ਰਹੀ ਹੈ | ਹਰਦੇਵ ਸਿੰਘ ਰੂਪਰਾਏ ਦੀ ਸ਼ਖ਼ਸੀਅਤ ਬਾਰੇ ਉਨ੍ਹਾਂ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਪਾਰਟੀ ਵਿਚ ਰਹਿ ਕੇ ਸਮਾਜ ਵਿਚ ਬਣਦਾ ਯੋਗਦਾਨ ਪਾਇਆ | ਇਸੇ ਮੌਕੇ 'ਤੇ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਗਮੋਹਣ ਸਿੰਘ ਕੰਗ ਅਤੇ ਸਾਬਕਾ ਪ੍ਰਧਾਨ ਕਾਂਗਰਸ ਸ਼ਮਸ਼ੇਰ ਸਿੰਘ ਦੁੱਲੋ ਨੇ ਹਰਦੇਵ ਸਿੰਘ ਦੀ ਇਮਾਨਦਾਰੀ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸ਼ੋਕ ਸਭਾ ਵਿਚ ਸ਼ਾਮਿਲ ਬੰਤ ਸਿੰਘ ਕਲਾਰਾਂ ਸਾਬਕਾ ਚੇਅਰਮੈਨ ਪਨਗ੍ਰੇਨ ਨੇ ਕਿਹਾ ਕਿ ਹਰਦੇਵ ਸਿੰਘ ਨੇ ਬਹੁਤ ਛੋਟੇ ਪੱਧਰ ਤੋਂ ਆਪਣਾ ਜੀਵਨ ਸ਼ੁਰੂ ਕੀਤਾ ਅਤੇ ਮਿਹਨਤ ਤੇ ਇਮਾਨਦਾਰੀ ਸਦਕਾ ਅੱਜ ਉਨ੍ਹਾਂ ਦਾ ਕੈਨੇਡਾ ਦੇ ਵਿਚ ਬਹੁਤ ਵੱਡਾ ਕਾਰੋਬਾਰ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਹਰਦੇਵ ਸਿੰਘ ਨਗਰ ਕੌਂਸਲ ਮੋਰਿੰਡਾ ਵਿਚ ਦੋ ਵਾਰ ਕੌਂਸਲਰ ਰਹੇ | ਉਨ੍ਹਾਂ ਨੇ ਸ੍ਰੀ ਵਿਸ਼ਵਕਰਮਾ ਸਭਾ ਅਤੇ ਲਾਇਨਜ਼ ਕਲੱਬ ਮੋਰਿੰਡਾ ਦੇ ਪ੍ਰਧਾਨ ਰਹਿ ਕੇ ਵੀ ਸੇਵਾ ਨਿਭਾਈ | ਇਸ ਮੌਕੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ੍ਹ ਕਾਂਗਰਸ, ਜਗਦੇਵ ਸਿੰਘ ਬਿੱਟੂ ਪ੍ਰਧਾਨ ਨਗਰ ਕੌਂਸਲ ਮੋਰਿੰਡਾ, ਹਰਬੰਸ ਸਿੰਘ ਕੰਧੋਲਾ, ਹਰੀਪਾਲ ਸਾਬਕਾ ਕੌਂਸਲ ਪ੍ਰਧਾਨ, ਅੰਮਿ੍ਤਪਾਲ ਸਿੰਘ ਖੱਟੜਾ ਕੌਂਸਲਰ, ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ, ਵਰਲਡ ਸਿੱਖ ਮਿਸ਼ਨ ਦੇ ਜਨਰਲ ਸਕੱਤਰ ਤੀਰਥ ਸਿੰਘ ਭਟੋਆ, ਸ੍ਰੀ ਵਿਸ਼ਵਕਰਮਾ ਸਭਾ ਦੇ ਪ੍ਰਧਾਨ ਪਵਨ ਕੁਮਾਰ ਧੀਮਾਨ, ਬੀਰਦਵਿੰਦਰ ਸਿੰਘ ਬੱਲਾਂ 'ਆਪ ਆਗੂ', ਗੁਰਵਿੰਦਰ ਸਿੰਘ ਕਕਰਾਲੀ ਜ਼ਿਲ੍ਹਾ ਪ੍ਰੀਸ਼ਦ, ਅਵਤਾਰ ਸਿੰਘ ਸਾਬਕਾ ਪ੍ਰਧਾਨ ਰੋਟਰੀ ਕਲੱਬ ਮੋਰਿੰਡਾ, ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ, ਅਭੀਜੀਤ ਸਿੰਘ ਸੋਨੂੰ, ਰਣਜੋਧ ਸਿੰਘ ਖੱਟੜਾ, ਨੰਬਰਦਾਰ ਜਗਵਿੰਦਰ ਸਿੰਘ ਪੰਮੀ, ਬਲਰਾਮ ਸ਼ੁਕਲਾ, ਧਰਮਪਾਲ ਸਿੰਘ ਥੰਮਣ, ਨਵਦੀਪ ਸਿੰਘ ਟੋਨੀ, ਜਸਵਿੰਦਰ ਸਿੰਘ ਛੋਟੂ ਸਾਬਕਾ ਚੇਅਰਮੈਨ, ਦਰਸ਼ਨ ਸਿੰਘ ਸੰਧੂ, ਹਰਪਾਲ ਸਿੰਘ ਬਮਨਾੜਾ, ਭੁਪਿੰਦਰ ਸਿੰਘ ਮੁੰਡੀਆਂ, ਸੁਖਵਿੰਦਰ ਸਿੰਘ ਬੰਗੀਆਂ, ਐਡਵੋਕੇਟ ਜਰਨੈਲ ਸਿੰਘ ਸੱਖੋਮਾਜਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਹੋਏ |

Ad Position 22
No active advertisement
ਪਿਛਲੀ ਖ਼ਬਰ ਖਾਲਸਾ ਸਕੂਲ ਵਿਖੇ ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਇਕੱਤਰਤਾ ਹੋਈ <br/> ਅਗਲੀ ਖ਼ਬਰ ਸਪੀਕਰ ਵਲੋਂ ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਨੂੰ ਮੁੜ ਵਿਚਾਰਨ ਸੰਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ
Ad Position 24