12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸਾਲ 2025 ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਸਮਰਪਿਤ ਰਿਹਾ - ਮੋਹਿੰਦਰ ਭਗਤ

Ad Position 21
No active advertisement
ਅਜੀਤ ਡੈਸਕ 01-01-2026
ਚੰਡੀਗੜ੍ਹ, 31 ਦਸੰਬਰ (ਅਜੀਤ ਬਿਊਰੋ)- ਸਾਲ 2025 ਦੌਰਾਨ ਪੰਜਾਬ ਦਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਅਪਾਹਜ ਸੈਨਿਕਾਂ ਦੀ ਭਲਾਈ ਨੂੰ ਸਮਰਪਿਤ ਰਿਹਾ ਹੈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਤਹਿਤ ਇਸ ਸਾਲ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕੇ ਗਏ ਹਨ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੂਬੇ ਦੇ ਸੈਨਿਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸੰਵੇਦਨਸ਼ੀਲਤਾ ਅਤੇ ਸਨਮਾਨ ਨਾਲ ਨਿਭਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ 10 ਸ਼ਹੀਦ ਸੈਨਿਕਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਮਾਣ ਅਤੇ ਸ਼ੁਕਰਾਨੇ ਦੀ ਨੀਤੀ ਤਹਿਤ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਗਈ ਹੈ | ਮੰਤਰੀ ਨੇ ਦੱਸਿਆ ਕਿ ਕਾਰਗਿਲ ਦਿਵਸ ਦੇ ਮੌਕੇ 'ਤੇ ਓਪਰੇਸ਼ਨ ਵਿਜੇ ਦੌਰਾਨ ਸ਼ਹੀਦ ਹੋਏ 65 ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਸ਼ਹਾਦਤ ਅਤੇ ਦੇਸ਼ ਸੇਵਾ ਨੂੰ ਯਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਅਪਾਹਜ ਸੈਨਿਕਾਂ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਵਜੋਂ 3.66 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ | ਸ੍ਰੀ ਭਗਤ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਗੈਲੈਂਟਰੀ ਐਵਾਰਡੀਆਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਅਧੀਨ 63.22 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ | ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀ ਪੈਨਸ਼ਨ ਸਪਰਸ਼ ਪੋਰਟਲ ਰਾਹੀਂ ਪਾਰਦਰਸ਼ੀ ਤਰੀਕੇ ਨਾਲ ਜਾਰੀ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ 10 ਅਪਾਹਜ ਸੈਨਿਕਾਂ ਨੂੰ ਇਲੈਕਟਿ੍ਕ ਤਿੰਨ-ਪਹੀਆ ਸਕੂਟਰ ਵੰਡੇ ਗਏ ਹਨ, ਤਾਂ ਜੋ ਉਨ੍ਹਾਂ ਦੀ ਆਵਾਜਾਈ ਅਤੇ ਜੀਵਨ ਸਰਲ ਬਣਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ 'ਚ ਭਿ੍ਸ਼ਟਾਚਾਰ ਕਰ ਗ਼ਰੀਬਾਂ ਦੀ ਰੋਜ਼ੀ ਖੋਹੀ ਗਈ - ਅਸ਼ਵਨੀ ਸ਼ਰਮਾ <br/> ਅਗਲੀ ਖ਼ਬਰ 11 ਕਿੱਲੋ ਭੁੱਕੀ ਤੇ ਡਰੱਗ ਮਨੀ ਸਮੇਤ ਇਕ ਮੁਲਜ਼ਮ ਗਿ੍ਫ਼ਤਾਰ <br/>
Ad Position 24