12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

10 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 01-01-2026
ਜ਼ੀਰਕਪੁਰ, 31 ਦਸੰਬਰ (ਮਨਿੰਦਰ ਸਿੰਘ)-ਪੰਜਾਬ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਢਕੌਲੀ ਪੁਲਿਸ ਨੇ ਦੋ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਮੁੰਨਾ ਵਾਸੀ ਪਿੰਡ ਮੁਬਾਰਕਪੁਰ (ਡੇਰਾਬੱਸੀ) ਅਤੇ ਕਮਲਜੀਤ ਸਿੰਘ ਵਾਸੀ ਪਿੰਡ ਹਿੰਮਤਗੜ੍ਹ (ਢਕੌਲੀ) ਵਜੋਂ ਹੋਈ ਹੈ | ਪੁਲਿਸ ਅਨੁਸਾਰ 30 ਦਸੰਬਰ ਨੂੰ ਐੱਸ. ਆਈ. ਹਰਜਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਪਿੰਡ ਗਾਜ਼ੀਪੁਰ ਜੱਟਾਂ ਤੋਂ ਕਿ੍ਸ਼ਨਾ ਇਨਕਲੇਵ ਰੋਡ ਵੱਲ ਗਸ਼ਤ ਕਰ ਰਹੀ ਸੀ | ਇਸੇ ਦੌਰਾਨ ਪੁਲਿਸ ਪਾਰਟੀ ਨੂੰ ਪੁਸ਼ਪ ਇਨਕਲੇਵ ਸੁਸਾਇਟੀ ਦੇ ਗੇਟ ਨੇੜੇ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜੋ ਕਿ ਸਾਹਮਣੇ ਪੁਲਿਸ ਨੇ ਦੇਖ ਕੇ ਘਬਰਾ ਗਏ ਅਤੇ ਉਨ੍ਹਾਂ 'ਚੋਂ ਇਕ ਨੌਜਵਾਨ ਨੇ ਆਪਣੀ ਪੈਂਟ ਦੀ ਜੇਬ 'ਚੋਂ ਇਕ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ਦੇ ਕਿਨਾਰੇ ਖੜ੍ਹੇ ਘਾਹ ਵਿਚ ਸੁੱਟ ਦਿੱਤਾ ਅਤੇ ਦੋਵੇਂ ਪਿੱਛੇ ਨੂੰ ਭੱਜਣ ਲੱਗੇ | ਪੁਲਿਸ ਨੇ ਮੁਸ਼ਤੈਦੀ ਵਰਤਦਿਆਂ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ | ਇਸ ਤੋਂ ਬਾਅਦ ਪੁਲਿਸ ਨੇ ਜਦੋਂ ਸੜਕ ਕਿਨਾਰੇ ਸੁੱਟੇ ਗਏ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਹੈਰੋਇਨ ਨੂੰ ਸੀਲ ਕਰਕੇ ਜ਼ਬਤ ਕਰ ਲਿਆ ਤੇ ਦੋਵਾਂ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ | ਮਾਮਲੇ ਦੇ ਪੜਤਾਲੀਆ ਅਫ਼ਸਰ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਡਰੱਗ ਨੈੱਟਵਰਕ ਵਿਚ ਸ਼ਾਮਿਲ ਹੋਰਨਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ | ਪੁਲਿਸ ਨੇ ਸਪੱਸ਼ਟ ਕੀਤਾ ਕਿ ਭਵਿੱਖ 'ਚ ਵੀ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਬੀ. ਪੀ. ਸੀ. ਐਲ. ਪੀ. ਓ. ਐਲ. ਫਿਲਿੰਗ ਪਲਾਂਟ ਲਾਲੜੂ 'ਚ ਮੌਕ ਡਿ੍ੱਲ <br/> ਅਗਲੀ ਖ਼ਬਰ ਐਮ.ਸੀ. ਰੋਡ ਵਰਕਰਜ਼ ਯੂਨੀਅਨ ਵਲੋਂ ਮੰਗਾਂ ਸੰਬੰਧੀ ਗੇਟ ਮੀਟਿੰਗਾਂ <br/>
Ad Position 24