28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਦੀ ਆਮਦ ਨੂੰ ਲੈ ਕੇ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 02-01-2026
ਘਨੌਲੀ, 1 ਜਨਵਰੀ (ਜਸਵੀਰ ਸਿੰਘ ਸੈਣੀ)-ਨਵੇਂ ਸਾਲ ਦੀ ਆਮਦ ਨੂੰ ਲੈ ਕੇ ਨੌਜਵਾਨ ਸਭਾ ਘਨੌਲੀ ਵਲੋਂ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪ੍ਰਬੰਧਕਾਂ ਅਮਨਦੀਪ ਸਿੰਘ ਲਾਲੀ ਅਤੇ ਹੈੱਡ ਗ੍ਰੰਥੀ ਗਿਆਨੀ ਅਜੈਬ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਦੇ ਕੀਰਤਨੀ ਜੱਥਿਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਨਿਰਮਲਪ੍ਰੀਤ ਸਿੰਘ ਜੀ ਰਾਜਪੁਰੇ ਵਾਲੇ, ਭਾਈ ਨਵਪ੍ਰੀਤ ਸਿੰਘ ਜੀ ਟਾਂਡਾ ਉੜਮੜ ਵਾਲੇ, ਤੇ ਉਨ੍ਹਾਂ ਤੋਂ ਉਪਰੰਤ ਬਾਬਾ ਅਮਰਜੀਤ ਸਿੰਘ ਜੀ ਗਾਲਿਬ ਖੁਰਦ ਵਾਲਿਆ ਨੇ ਸੰਗਤਾਂ ਨੂੰ ਗੁਰੂ ਮਹਿਮਾ ਨਾਲ ਜੋੜਿਆ | ਰਾਤ ਦੇ 12 ਵੱਜਦਿਆਂ ਹੀ ਨਵੇਂ ਸਾਲ ਨੂੰ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਉੱਤੇ ਫੁੱਲਾਂ ਦੀ ਵਰਖਾ ਕਰਦਿਆਂ ਨਵੇਂ ਸਾਲ ਨੂੰ ਜੀ ਆਇਆ ਆਖਿਆ ਅਤੇ ਅਰਦਾਸ ਕਾਮਨਾ ਕੀਤੀ | ਸਮਾਗਮ ਦੇ ਨਾਲ ਸੰਗਤਾਂ ਦੇ ਲਈ ਗੁਰੂ ਦਾ ਲੰਗਰ, ਕੌਫੀ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਦੇ ਨੌਜਵਾਨ ਤੇ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਵਲੋਂ ਨਵੇਂ ਬਣੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਸਨਮਾਨ <br/> ਅਗਲੀ ਖ਼ਬਰ ਵਿਧਾਇਕ ਰੰਧਾਵਾ ਨੂੰ ਹਲਕਾ ਵਾਸੀਆਂ ਨੇ ਨਵੇਂ ਵਰ੍ਹੇ ਦੀ ਦਿੱਤੀ ਵਧਾਈ <br/>
Ad Position 24