ਮੋਰਿੰਡਾ, 1 ਜਨਵਰੀ (ਪਿ੍ਤਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਅਤੇ ਬਲਾਕ ਮੋਰਿੰਡਾ ਦੇ ਜੇਤੂ ਰਹੇ ਬਲਾਕ ਸੰਮਤੀ ਮੈਂਬਰਾਂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਅੱਜ ਆਪਣੀ ਮੋਰਿੰਡਾ ਸਥਿਤ ਰਿਹਾਇਸ਼ ਤੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ | ਇਸ ਮੌਕੇ ਹਲਕੇ ਦੇ ਪੰਚ, ਸਰਪੰਚ ਅਤੇ ਸ਼ਹਿਰਾਂ ਦੇ ਕੌਂਸਲਰ ਵੀ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ ਲੋਕਾਂ ਨੇ ਇੱਕ ਮੁੱਠ ਹੋ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਹੈ | ਇਸੇ ਤਰ੍ਹਾਂ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਵੀ ਸ਼ਹਿਰੀ ਵੋਟਰ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣਗੇ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਬੇਲਾ ਜ਼ੋਨ ਤੋਂ ਸੁਲੱਖਣ ਸਿੰਘ, ਮੋਰਿੰਡਾ ਰੂਰਲ ਤੋਂ ਗੁਰਵਿੰਦਰ ਸਿੰਘ ਕਕਰਾਲੀ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਮਾਵੀ, ਹਰਪਾਲ ਸਿੰਘ ਬਮਨਾੜਾ, ਹਰਮਿੰਦਰ ਸਿੰਘ ਲੱਕੀ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਬਲਾਕ ਸੰਮਤੀ ਮੈਂਬਰ ਪਿ੍ਤਪਾਲ ਸਿੰਘ ਓਇੰਦ ਨੇ ਵੀ ਸੰਬੋਧਨ ਕਰਦਿਆ 2027 ਵਿਚ ਕਾਂਗਰਸ ਪਾਰਟੀ ਦੀ ਜਿੱਤ ਲਈ ਹਰ ਪ੍ਰਕਾਰ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਮੁੰਡੀਆਂ, ਸੀਨੀਅਰ ਕਾਂਗਰਸੀ ਆਗੂ ਰਣਜੋਧ ਸਿੰਘ ਖੱਟੜਾ, ਇਕਬਾਲ ਸਿੰਘ ਸਾਲਾਪੁਰ, ਬਲਵੀਰ ਸਿੰਘ ਲਾਲਾ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਕੌਂਸਲਰ ਹਰਜੀਤ ਸਿੰਘ ਸੋਢੀ, ਸੰਦੀਪ ਕੁਮਾਰ ਸੋਨੂ, ਇਕਬਾਲ ਸਿੰਘ ਡੂਮਛੇੜੀ, ਨਰਾਤਾ ਸਿੰਘ ਅਰਨੌਲੀ, ਸੁਰਜੀਤ ਸਿੰਘ ਤੇ ਹੋਰ ਹਾਜ਼ਰ ਸਨ |