ਘਨੌਲੀ, 1 ਜਨਵਰੀ (ਜਸਵੀਰ ਸਿੰਘ ਸੈਣੀ)-ਅੱਜ ਇੱਥੋਂ ਨੇੜਲੇ ਪਿੰਡ ਲੌਦੀ ਮਾਜਰਾ ਦੇ ਗੁਰਦੁਆਰਾ ਗੁਰ ਸਾਗਰ ਸਾਹਿਬ ਵਿਖੇ ਅਲਫਾ ਬਲੱਡ ਬੈਂਕ ਸੁਰਜੀਤ ਮਲਟੀ ਸਪੈਸ਼ਲਿਸਟੀ ਹਸਪਤਾਲ ਰੂਪਨਗਰ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਹੈੱਡ ਦਰਬਾਰ ਕੋਟ ਪੁਰਾਣ ਰੂਪਨਗਰ ਵਾਲਿਆਂ ਵਲੋਂ ਕੀਤਾ ਗਿਆ | ਇਸ ਕੈਂਪ ਦੌਰਾਨ ਟੀਮ ਵਲੋਂ 24 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਪ੍ਰਬੰਧਕਾਂ ਵਲੋਂ ਖ਼ੂਨਦਾਨ ਦੇਣ ਵਾਲੇ ਦਾਨੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਗਿਆਨੀ ਸੁਖਵਿੰਦਰ ਸਿੰਘ ਥਲੀ ਤੋਂ ਇਲਾਵਾ ਵੱਡੀ ਗਿਣਤੀ ਪ੍ਰਬੰਧਕ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ |